Mon, Dec 22, 2025
Whatsapp

ਕਾਮੇਡੀਅਨ ਕਪਿਲ ਸ਼ਰਮਾ ਨੇ ਸੀਐੱਮ ਭਗਵੰਤ ਮਾਨ ਨਾਲ ਮੁਲਾਕਾਤ ਕਰ ਪਾਈ ਗਲਵੱਕੜੀ

ਕਾਮੇਡੀਅਨ ਕਪਿਲ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਅਦਾਕਾਰਾ ਅਰਚਨਾ ਪੂਰਨ ਸਿੰਘ ਵੀ ਮੌਜੂਦ ਸਨ।

Reported by:  PTC News Desk  Edited by:  Aarti -- January 23rd 2023 03:25 PM
ਕਾਮੇਡੀਅਨ ਕਪਿਲ ਸ਼ਰਮਾ ਨੇ ਸੀਐੱਮ ਭਗਵੰਤ ਮਾਨ ਨਾਲ ਮੁਲਾਕਾਤ ਕਰ ਪਾਈ ਗਲਵੱਕੜੀ

ਕਾਮੇਡੀਅਨ ਕਪਿਲ ਸ਼ਰਮਾ ਨੇ ਸੀਐੱਮ ਭਗਵੰਤ ਮਾਨ ਨਾਲ ਮੁਲਾਕਾਤ ਕਰ ਪਾਈ ਗਲਵੱਕੜੀ

ਮੁੰਬਈ: ਕਾਮੇਡੀਅਨ ਕਪਿਲ ਸ਼ਰਮਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਅਦਾਕਾਰਾ ਅਰਚਨਾ ਪੂਰਨ ਸਿੰਘ ਵੀ ਮੌਜੂਦ ਸਨ। ਇਸ ਮੁਲਾਕਾਤ ਦੀਆਂ ਤਸਵੀਰਾਂ ਕਪਿਲ ਸ਼ਰਮਾ ਨੇ ਆਪਣੇ ਸੋਸ਼ਲ ਮੀਡੀਆ ਅਕਾਉਂਟ ’ਤੇ ਸ਼ੇਅਰ ਵੀ ਕੀਤੀਆਂ। 

ਸਾਂਝੀਆਂ ਕੀਤੀਆਂ ਤਸਵੀਰਾਂ ’ਚ ਕਪਿਲ ਸ਼ਰਮਾ ਸੀਐੱਮ ਭਗਵੰਤ ਮਾਨ ਨੂੰ ਜੱਫੀ ਪਾਉਂਦੇ ਹੋਏ ਨਜ਼ਰ ਆ ਰਹੇ ਹਨ। ਇਨ੍ਹਾਂ ਤਸਵੀਰਾਂ ’ਚ ਅਰਚਨਾ ਪੂਰਨ ਸਿੰਘ ਵੀ ਨਜ਼ਰ ਆ ਰਹੇ ਹਨ। 


ਮੁਲਾਕਾਤ ਦੀਆਂ ਤਸਵੀਰਾਂ ਸੋਸ਼ਲ ਮੀਡੀਆ ’ਤੇ ਸਾਂਝੀ ਕਰਦੇ ਹੋਏ ਕਪਿਲ ਸ਼ਰਮਾ ਨੇ ਕੈਪਸ਼ਨ ਵੀ ਦਿੱਤਾ। ਜਿਸ ’ਚ ਉਨ੍ਹਾਂ ਨੇ ਲਿਖਿਆ ਕਿ ਕੱਲ ਸ਼ਾਮ ਕੱਲ ਸ਼ਾਮ ਮੁੰਬਈ ’ਚ ਵੱਡੇ ਵੀਰ ਅਤੇ ਮਾਣਯੋਗ ਮੁੱਖਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਹੋਰਾਂ ਨਾਲ ਬੜੇ ਲੰਮੇ ਸਮੇਂ ਬਾਅਦ ਮੁਲਾਕਾਤ ਹੋਈ,ਦਿਲ ਚ ਪਿਆਰ ਤੇ ਜੱਫੀ ਚ ਨਿੱਘ ਪਹਿਲਾਂ ਨਾਲੌ ਵੀ ਜਿਆਦਾ ਸੀ,ਕੁਝ ਪੁਰਾਣਿਆਂ ਯਾਦਾਂ ਸਾਂਝੀਆਂ ਕੀਤੀਆਂ,ਬੜੀ ਪਿਆਰੀ ਤੇ ਨਿੱਘੀ ਮੁਲਾਕਾਤ ਸੀ। ਤੁਹਾਡੇ ਪਿਆਰ,ਮਾਨ ਅਤੇ ਸਤਿਕਾਰ ਲਈ ਬਹੁਤ ਬਹੁਤ ਧੰਨਵਾਦ ਭਾਜੀ। ਪਰਮਾਤਮਾ ਹਮੇਸ਼ਾ ਚੜਦੀ ਕਲਾ ਚ ਰੱਖੇ ਸਾਡੇ ਵੀਰ ਨੂੰ। 

ਕਾਬਿਲੇਗੌਰ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਮਿਸ਼ਨ ਇਨਵੈਸਟਮੈਂਟ ਨੂੰ ਲੈ ਕੇ ਮੁੰਬਈ ਦੌਰੇ ’ਤੇ ਹਨ। ਇਸ ਦੌਰਾਨ ਉਨ੍ਹਾਂ ਵੱਲੋਂ ਕਾਰੋਬਾਰੀਆਂ ਦੇ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਬੀਤੇ ਦਿਨ ਹੀ ਉਨ੍ਹਾਂ ਵੱਲੋਂ ਪੰਜਾਬ ਚ ਫਿਲਮ ਸਿਟੀ ਖੋਲ੍ਹਣ ਦਾ ਐਲਾਨ ਵੀ ਕੀਤਾ ਗਿਆ ਹੈ। 

ਇਹ ਵੀ ਪੜ੍ਹੋ: ਸਿਗਰੇਟ ਪੀਣ ’ਤੇ ਪੁਲਿਸ ਨੇ ਰੋਕਿਆ ਤਾਂ ਨੌਜਵਾਨ ਨੇ ਕੀਤਾ ਇਹ ਕਾਰਾ, ਦਿੱਤੀ ਇਸ ਸਾਬਕਾ ਮੰਤਰੀ ਦੀ ਧਮਕੀ

- PTC NEWS

Top News view more...

Latest News view more...

PTC NETWORK
PTC NETWORK