Mon, Dec 15, 2025
Whatsapp

Punjab Government Bus Strike : ਮੁੜ ਪੀਆਰਟੀਸੀ ਤੇ ਪਨਬੱਸ ਬੱਸਾਂ ਦਾ ਹੋਵੇਗਾ ਚੱਕਾ ਜਾਮ; ਠੇਕਾ ਮੁਲਾਜ਼ਮਾਂ ਵੱਲੋਂ 3 ਦਿਨਾਂ ਲਈ ਕੀਤੀ ਜਾਵੇਗੀ ਹੜਤਾਲ

ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਗੇਟ ਰੈਲੀ ਕੀਤੀ ਗਈ। ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ 36 ਮੀਟਿੰਗਾਂ ਤੋਂ ਬਾਅਦ ਵੀ ਉਨ੍ਹਾਂ ਦੇ ਹੱਥ ਖਾਲੀ ਹਨ।

Reported by:  PTC News Desk  Edited by:  Aarti -- July 07th 2025 01:52 PM
Punjab Government Bus Strike : ਮੁੜ ਪੀਆਰਟੀਸੀ ਤੇ ਪਨਬੱਸ ਬੱਸਾਂ ਦਾ ਹੋਵੇਗਾ ਚੱਕਾ ਜਾਮ; ਠੇਕਾ ਮੁਲਾਜ਼ਮਾਂ ਵੱਲੋਂ 3 ਦਿਨਾਂ ਲਈ ਕੀਤੀ ਜਾਵੇਗੀ ਹੜਤਾਲ

Punjab Government Bus Strike : ਮੁੜ ਪੀਆਰਟੀਸੀ ਤੇ ਪਨਬੱਸ ਬੱਸਾਂ ਦਾ ਹੋਵੇਗਾ ਚੱਕਾ ਜਾਮ; ਠੇਕਾ ਮੁਲਾਜ਼ਮਾਂ ਵੱਲੋਂ 3 ਦਿਨਾਂ ਲਈ ਕੀਤੀ ਜਾਵੇਗੀ ਹੜਤਾਲ

Punjab Government Bus Strike :  ਪੰਜਾਬ ’ਚ ਮੁੜ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਹੋਣ ਵਾਲਾ ਹੈ ਜਿਸ ਕਾਰਨ ਆਮ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਦੱਸ ਦਈਏ ਕਿ ਪੰਜਾਬ ਦੇ ਠੇਕਾ ਮੁਲਾਜ਼ਮਾਂ ਵੱਲੋਂ 9, 10 ਤੇ 11 ਜੁਲਾਈ ਨੂੰ ਹੜਤਾਤ ਕਰਨ ਦਾ ਐਲਾਨ ਕੀਤਾ ਗਿਆ ਹੈ। 

ਮਿਲੀ ਜਾਣਕਾਰੀ ਮੁਤਾਬਿਕ ਪੀਆਰਟੀਸੀ ਤੇ ਪਨਬੱਸ ਦੇ ਠੇਕਾ ਮੁਲਾਜ਼ਮਾਂ ਗੇਟ ਰੈਲੀ ਕੀਤੀ ਗਈ। ਠੇਕਾ ਮੁਲਾਜ਼ਮਾਂ ਦਾ ਕਹਿਣਾ ਹੈ ਕਿ 36 ਮੀਟਿੰਗਾਂ ਤੋਂ ਬਾਅਦ ਵੀ ਉਨ੍ਹਾਂ ਦੇ ਹੱਥ ਖਾਲੀ ਹਨ। ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਬਿਲਕੁੱਲ ਵੀ ਨਹੀਂ ਦਿੱਤਾ ਜਾ ਰਿਹਾ ਹੈ ਜਿਸ ਦੇ ਚੱਲਦੇ ਉਨ੍ਹਾਂ ਵੱਲੋਂ ਤਿੰਨ ਦਿਨੀਂ ਹੜਤਾਲ ਦਾ ਐਲਾਨ ਕੀਤਾ ਗਿਆ ਹੈ।  


ਪਟਿਆਲਾ ਡਿਪੂ ਤੇ ਸੂਬਾ ਮੀਤ ਪ੍ਰਧਾਨ ਹਰਕੇਸ਼ ਕੁਮਾਰ ਵਿੱਕੀ, ਚੈਅਰਮੈਨ ਸੁਲਤਾਨ ਸਿੰਘ, ਕੈਸ਼ੀਅਰ ਅਤਿੰਦਰਪਾਲ ਸਿੰਘ ਨੇ ਗੇਟ ਰੈਲੀ ਤੋਂ ਬੋਲਦਿਆਂ ਕਿਹਾ ਕਿ ਠੇਕੇਦਾਰਾ ਦੇ ਹੱਥ ਮੌਜੂਦਾ ਸਰਕਾਰਾਂ ਨਾਲ ਜੁੜਦੇ ਹਨ ਅਤੇ ਤੇ ਪੰਜਾਬ ਦੇ ਨੋਜਵਾਨ ਦਾ ਸ਼ੋਸਣ ਕਰ ਰਹੇ ਹਨ ਇਸ ਦੀਆਂ ਵੀਡੀਓਜ਼ ਆਦਿ ਸੋਸ਼ਲ ਮੀਡੀਆ ਵੀਡੀਓ ਪਾਈਆਂ ਗਈਆਂ ਹਨ ਜਿਸ ਵਿੱਚ ਕਿਹਾ ਗਿਆ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਂਦੇ ਸਾਰ ਹੀ ਠੇਕੇਦਾਰੀ ਸਿਸਟਮ ਨੂੰ ਖਤਮ ਕਰ ਦੇਵਾਂਗੇ ਪਰ ਅੱਜ ਸਰਕਾਰ ਬਣੀ ਨੂੰ 3 ਸਾਲ ਤੋਂ ਵੀ ਉਪਰ ਦਾ ਸਮਾਂ ਹੋ ਗਿਆ ਹੈ ਪਰ ਇੱਕ ਵੀ ਮੁਲਾਜ਼ਮ ਨੂੰ ਪੱਕਾ ਨਹੀਂ ਕੀਤਾ ਗਿਆ। 

ਠੇਕੇਦਾਰੀ ਸਿਸਟਮ ਜਿਉਂ ਦੀ ਤਿਉਂ ਚੱਲ ਰਿਹਾ ਭ੍ਰਿਸ਼ਟਾਚਾਰ ਦੇ ਨਾਲ ਵਿਭਾਗਾਂ ਦੇ ਵਿੱਚ ਭਰਤੀ ਕੀਤੀ ਜਾਂ ਰਹੀ ਹੈ ਪਹਿਲਾਂ ਟਰਾਂਸਪੋਰਟ ਮੰਤਰੀ ਪੰਜਾਬ ਅਤੇ ਫੇਰ ਮੁੱਖ ਮੰਤਰੀ ਪੰਜਾਬ ਨੇ 1 ਜੁਲਾਈ 2024 ਨੂੰ ਮੀਟਿੰਗ ਕਰਕੇ ਯੂਨੀਅਨ ਦੀਆਂ ਮੰਗਾਂ ਦਾ 1 ਮਹੀਨੇ ਦੇ ਵਿੱਚ ਕਮੇਟੀ ਬਣਾਕੇ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਕਮੇਟੀ ਬਣੀ ਨੂੰ ਪਰ 1 ਸਾਲ ਹੋ ਗਿਆ।

ਕਮੇਟੀ ਨੇ ਹੁਣ ਤੱਕ ਇੱਕ ਵੀ ਮੰਗ ਦਾ ਹੱਲ ਨਹੀਂ ਕੀਤਾ 10-12 ਸਾਲ ਤੋਂ ਠੇਕੇਦਾਰੀ ਸਿਸਟਮ ਤਹਿਤ ਕੰਮ ਕਰਦੇ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਗਿਆ ਆਊਟ ਸੋਰਸ ਠੇਕੇਦਾਰ ਠੇਕੇਦਾਰੀ ਸਿਸਟਮ ਤਹਿਤ ਲੁੱਟ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ ਅਤੇ ਹੁਣ ਬਿਨਾਂ ਠੇਕੇਦਾਰ ਨਾਲ ਐਗਰੀਮੈਂਟ ਤੋਂ ਭਰਤੀ ਕੀਤੀ ਜਾ ਰਹੀ ਹੈ। 

ਟਰਾਂਸਪੋਰਟ ਮੰਤਰੀ ਪੰਜਾਬ ਵੱਲੋਂ ਕਮੇਟੀ ਗਠਿਤ ਕੀਤੀ ਗਈ 2 ਮਹੀਨੇ ਦੇ ਵਿੱਚ ਮੰਗਾਂ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਪਰ ਅੱਜ 1 ਸਾਲ 5 ਮਹੀਨੇ ਬੀਤ ਚੁੱਕੇ ਨੇ ਕੋਈ ਹੱਲ ਨਹੀਂ ਕੱਢਿਆ ਪਰ ਯੂਨੀਅਨ ਨੂੰ ਵਾਰ-ਵਾਰ ਸੰਘਰਸ਼ ਕਰਨ ਦੇ ਲਈ ਮਜਬੂਰ ਕੀਤਾ ਜਾ ਰਿਹਾ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ ਮੁੱਖ ਮੰਤਰੀ ਪੰਜਾਬ ਵੱਲੋਂ ਵੀ 1 ਮਹੀਨੇ ਦੇ ਵਿੱਚ ਹੱਲ ਕਰਨ ਦਾ ਭਰੋਸਾ ਦਿੱਤਾ ਸੀ ਪਰ ਹੁਣ ਤੱਕ 1 ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਸਾਰਿਆਂ ਵਲੋਂ ਟਾਲਮਟੋਲ ਚੱਲ ਰਿਹਾ ਹੈ ਵਾਰ-ਵਾਰ ਲਾਰੇ ਲਾ ਕੇ ਸਮਾਂ ਟਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। 

ਜੇਕਰ ਸਰਕਾਰ ਨੇਂ ਮੰਗਾ ਦਾ ਹੱਲ ਨਾ ਕੀਤਾ ਤਾਂ ਮਜਬੂਰੀ ਵਿੱਚ 09, 10 ਅਤੇ 11 ਜੁਲਾਈ ਨੂੰ ਯੂਨੀਅਨ ਵਲੋਂ ਪੂਰਨ ਤੌਰ ਤੇ ਪਨਬਸ ਪੀ ਆਰ ਟੀ ਸੀ ਦਾ ਚੱਕਾ ਜਾਮ ਕਰਕੇ ਸਰਕਾਰ ਦੇ ਖਿਲਾਫ ਰੋਸ ਧਰਨਾ ਦਿੱਤਾ ਜਾਵੇਗਾ ਤੇ ਮੁੱਖ ਮੰਤਰੀ ਪੰਜਾਬ ਦੀ ਰਹਾਇਸ ਤੇ ਪੱਕਾ ਧਰਨਾ ਦਿੱਤਾ ਜਾਵੇਗਾ। 

ਇਹ ਵੀ ਪੜ੍ਹੋ : Bikram Singh Majithia Barracks : ਬਿਕਰਮ ਸਿੰਘ ਮਜੀਠੀਆ ’ਤੇ ਸਰਕਾਰ ਦੀ ਬਾਜ਼ ਅੱਖ ! ਬੈਰਕ ’ਚ ਲਗਾਏ ਗਏ CCTV, CM ਮਾਨ ਵੀ ਰੱਖ ਰਹੇ ਨਜ਼ਰ !

- PTC NEWS

Top News view more...

Latest News view more...

PTC NETWORK
PTC NETWORK