Sun, Feb 15, 2026
Whatsapp

ATM ‘ਚ ਨਕਦੀ ਜਮ੍ਹਾ ਕਰਵਾਉਣ ਆਏ ਕੰਪਨੀ ਦੇ ਕਰਮਚਾਰੀ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ 4 ਲੱਖ ਰੁਪਏ

Mohali Robbery : ਮੋਹਾਲੀ ਦੇ 7 ਫੇਜ਼ 'ਚ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਅੱਖਾਂ 'ਚ ਮਿਰਚਾਂ ਪਾ ਕੇ ਕਰੀਬ 4 ਲੱਖ ਦੇ ਰੁਪਏ ਲੁੱਟ ਲਏ ਗਏ ਹਨ। ਏਟੀਐਮ ਵਿੱਚ ਨਕਦੀ ਜਮ੍ਹਾ ਕਰਵਾਉਣ ਆਏ ਇੱਕ ਕੰਪਨੀ ਦੇ ਕਰਮਚਾਰੀ ਦੀਆਂ ਅੱਖਾਂ ਵਿੱਚ ਮਿਰਚਾਂ ਪਾਊਡਰ ਸੁੱਟ ਕੇ ਚਾਰ ਲੱਖ ਰੁਪਏ ਦੀ ਲੁੱਟੇ ਗਏ ਹਨ

Reported by:  PTC News Desk  Edited by:  Shanker Badra -- February 15th 2026 03:22 PM
ATM ‘ਚ ਨਕਦੀ ਜਮ੍ਹਾ ਕਰਵਾਉਣ ਆਏ ਕੰਪਨੀ ਦੇ ਕਰਮਚਾਰੀ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ 4 ਲੱਖ ਰੁਪਏ

ATM ‘ਚ ਨਕਦੀ ਜਮ੍ਹਾ ਕਰਵਾਉਣ ਆਏ ਕੰਪਨੀ ਦੇ ਕਰਮਚਾਰੀ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਲੁੱਟੇ 4 ਲੱਖ ਰੁਪਏ

Mohali Robbery : ਮੋਹਾਲੀ ਦੇ 7 ਫੇਜ਼ 'ਚ ਲੁੱਟ ਦੀ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਅੱਖਾਂ 'ਚ ਮਿਰਚਾਂ ਪਾ ਕੇ ਕਰੀਬ 4 ਲੱਖ ਦੇ ਰੁਪਏ ਲੁੱਟ ਲਏ ਗਏ ਹਨ।  ਏਟੀਐਮ ਵਿੱਚ ਨਕਦੀ ਜਮ੍ਹਾ ਕਰਵਾਉਣ ਆਏ ਇੱਕ ਕੰਪਨੀ ਦੇ ਕਰਮਚਾਰੀ ਦੀਆਂ ਅੱਖਾਂ ਵਿੱਚ ਮਿਰਚਾਂ ਪਾਊਡਰ ਸੁੱਟ ਕੇ ਚਾਰ ਲੱਖ ਰੁਪਏ ਦੀ ਲੁੱਟੇ ਗਏ ਹਨ। ਇਸ ਲੁੱਟ ਦੀ ਵਾਰਦਾਤ ਦੇ ਮੁਲਜ਼ਮ ਸੀਸੀਟੀਵੀ ਵਿੱਚ ਕੈਦ ਹੋ ਗਏ ਹਨ। ਇੱਕ ਲੁਟੇਰੇ ਦੀ ਤਸਵੀਰ ਵੀ ਸ੍ਹਾਮਣੇ ਆਈ ਹੈ।

ਲੁਟੇਰਿਆਂ ਨੇ ਮੋਹਾਲੀ ਦੇ ਫੇਜ਼ 7 ਵਿੱਚ ਸਥਿਤ ਐਕਸਿਸ ਬੈਂਕ ਦੇ ਏਟੀਐਮ ਵਿੱਚ ਨਕਦੀ ਜਮ੍ਹਾ ਕਰਵਾਉਣ ਆਏ ਇੱਕ ਟੈਲੀਕਾਮ ਕੰਪਨੀ ਦੇ ਕਰਮਚਾਰੀ ਦੀਆਂ ਅੱਖਾਂ ਵਿੱਚ ਮਿਰਚੀ ਪਾਊਡਰ ਪਾ ਦਿੱਤਾ ਅਤੇ ਨਕਦੀ ਨਾਲ ਭਰਿਆ ਬੈਗ ਲੈ ਕੇ ਭੱਜ ਗਏ। ਬੈਗ ਵਿੱਚ ਲਗਭਗ ਚਾਰ ਲੱਖ ਰੁਪਏ ਨਕਦ ਸਨ। ਵਾਰਦਾਤ ਦੌਰਾਨ ਮੁਲਜ਼ਮ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਏ।


ਇਹ ਘਟਨਾ ਸ਼ਹਿਰ ਦੇ ਇੱਕ ਪ੍ਰਮੁੱਖ ਖੇਤਰ ਵਿੱਚ ਵਾਪਰੀ, ਜਿੱਥੇ ਲੋਕਾਂ ਦੀ ਲਗਾਤਾਰ ਆਵਾਜਾਈ ਰਹਿੰਦੀ ਹੈ।  NRI ਅਤੇ ਸਾਈਬਰ ਸੈੱਲ ਵਰਗੇ ਪੁਲਿਸ ਵਿਭਾਗ ਲਗਭਗ ਸੌ ਮੀਟਰ ਦੀ ਦੂਰੀ ‘ਤੇ ਸਥਿਤ ਹਨ। ਇਸ ਦੇ ਬਾਵਜੂਦ ਮੁਲਜ਼ਮ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਵਿਰੁੱਧ ਭਾਰਤੀ ਦੰਡਾਵਲੀ (ਆਈਪੀਸੀ) ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਗੁਰਜੋਤ ਸਿੰਘ ਨੇ ਇਸ ਮਾਮਲੇ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ। ਉਸਨੇ ਦੱਸਿਆ ਕਿ ਉਹ “ਟੈਲੀ ਲਿੰਕ” ਨਾਮ ਦੀ ਇੱਕ ਕੰਪਨੀ ਦਾ ਮਾਲਕ ਹੈ। ਉਸ ਕੋਲ ਲਗਭਗ 10 ਕਰਮਚਾਰੀ ਕੰਮ ਕਰਦੇ ਹਨ। ਇਹ ਕਰਮਚਾਰੀ ਏਅਰਟੈੱਲ ਪ੍ਰੀਪੇਡ ਅਤੇ ਏਅਰਟੈੱਲ ਪੇਮੈਂਟਸ ਬੈਂਕ ਤੋਂ ਪੈਸੇ ਇਕੱਠੇ ਕਰਦੇ ਹਨ ਅਤੇ ਵੱਖ-ਵੱਖ ਬੈਂਕਾਂ ਵਿੱਚ ਜਮ੍ਹਾ ਕਰਵਾਉਂਦੇ ਹਨ।


- PTC NEWS

Top News view more...

Latest News view more...

PTC NETWORK
PTC NETWORK