adv-img
ਮੁੱਖ ਖਬਰਾਂ

ਫ਼ਰੀਦਕੋਟ 'ਚ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਹਾਲਤ ਵਿਗੜੀ

By Pardeep Singh -- November 21st 2022 07:52 PM
ਫ਼ਰੀਦਕੋਟ 'ਚ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੀ ਹਾਲਤ ਵਿਗੜੀ

ਫਰੀਦਕੋਟ : ਪੰਜਾਬ ਵਿੱਚ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ  ਲੈ ਕੇ ਧਰਨਾ ਜਾਰੀ ਹੈ। ਫਰੀਦਕੋਟ ਵਿੱਚ ਮਰਨ ਵਰਤ 'ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲਾ ਦੀ ਸੋਮਵਾਰ ਨੂੰ ਤੀਜੇ ਦਿਨ ਸਿਹਤ ਵਿਗੜ ਗਈ। ਡਾਕਟਰਾਂ ਅਨੁਸਾਰ ਸ਼ੂਗਰ ਦਾ ਪੱਧਰ ਘੱਟ ਗਿਆ ਹੈ। ਇਸ ਕਾਰਨ ਅਟੈਕ ਹੋਣ ਦਾ ਖਤਰਾ ਹੈ।ਡਾਕਟਰਾਂ ਨੇ ਕਿਸਾਨ ਆਗੂ ਨੂੰ ਹਸਪਤਾਲ ਦਾਖ਼ਲ ਕਰਵਾਉਣ ਦੀ ਸਲਾਹ ਦਿੱਤੀ ਹੈ। 

ਸੰਯੁਕਤ ਕਿਸਾਨ ਮੋਰਚਾ ਨੇ ਪੰਜਾਬ ਸਰਕਾਰ ਵੱਲੋਂ ਕਈ ਮਹੀਨਿਆਂ ਬਾਅਦ ਮੀਟਿੰਗਾਂ ਕਰਨ ਦੇ ਬਾਵਜੂਦ ਨੋਟੀਫਿਕੇਸ਼ਨ ਜਾਰੀ ਨਾ ਕਰਨ ਦੇ ਵਿਰੋਧ 'ਚ 16 ਨਵੰਬਰ ਤੋਂ ਅਣਮਿੱਥੇ ਸਮੇਂ ਲਈ ਧਰਨਾ ਦੇ ਕੇ ਨੈਸ਼ਨਲ ਹਾਈਵੇਅ ਜਾਮ ਕਰ ਦਿੱਤਾ ਸੀ।

 ਡੱਲੇਵਾਲਾ ਦਾ ਕਹਿਣਾ ਹੈ ਕਿ ਕਿਸਾਨਾਂ ਦੇ ਧਰਨਿਆਂ 'ਤੇ ਸਵਾਲ ਉਠਾਉਣ ਵਾਲੇ ਆਮ ਆਦਮੀ ਪਾਰਟੀ ਦੇ ਆਗੂ ਧਰਨਿਆਂ 'ਚੋਂ ਹੀ ਪੈਦਾ ਹੋਏ ਹਨ। ਇਹ ਪਾਰਟੀ ਖ਼ੁਦ ਚੋਣਾਂ ਤੋਂ ਪਹਿਲਾਂ ਧਰਨਿਆਂ 'ਚ ਭਾਗ ਲੈਂਦੀ ਰਹੀ ਹੈ ਤੇ ਹੁਣ ਜਦੋਂ ਇਨ੍ਹਾਂ ਖ਼ਿਲਾਫ਼ ਧਰਨੇ ਸ਼ੁਰੂ ਹੋ ਰਹੇ ਹਨ ਤਾਂ ਉਨ੍ਹਾਂ ਨੂੰ ਨਫ਼ਰਤ ਹੋਣ ਲੱਗੀ ਹੈ। ਜੇਕਰ ਸਰਕਾਰ ਕਿਸਾਨਾਂ ਦੀਆਂ ਮੰਗਾਂ ਤੁਰੰਤ ਪੂਰੀਆਂ ਕਰਦੀ ਹੈ ਤਾਂ ਹੀ ਧਰਨਾ ਖਤਮ ਹੋਵੇਗਾ।

- PTC NEWS

adv-img
  • Share