Mon, Nov 17, 2025
Whatsapp

Bus Truck Accident Video : ਪਟਿਆਲਾ 'ਚ ਬੱਸ ਤੇ ਟਰੱਕ 'ਚ ਭਿਆਨਕ ਟੱਕਰ, ਹਾਦਸੇ 'ਚ ਕੰਡਕਟਰ ਦੀ ਮੌਤ, 8 ਸਵਾਰੀਆਂ ਜ਼ਖ਼ਮੀ

Patiala News : ਇਹ ਹਾਦਸਾ ਉਦੋਂ ਵਾਪਰਿਆ ਜਦੋਂ ਪੰਜਾਬ ਰੋਡਵੇਜ਼ ਦੀ ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਛੇ ਜ਼ਖਮੀਆਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਦੋਂ ਕਿ ਬਾਕੀਆਂ ਨੂੰ ਮਨੀਪਾਲ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ।

Reported by:  PTC News Desk  Edited by:  KRISHAN KUMAR SHARMA -- October 31st 2025 02:14 PM -- Updated: October 31st 2025 02:17 PM
Bus Truck Accident Video : ਪਟਿਆਲਾ 'ਚ ਬੱਸ ਤੇ ਟਰੱਕ 'ਚ ਭਿਆਨਕ ਟੱਕਰ, ਹਾਦਸੇ 'ਚ ਕੰਡਕਟਰ ਦੀ ਮੌਤ, 8 ਸਵਾਰੀਆਂ ਜ਼ਖ਼ਮੀ

Bus Truck Accident Video : ਪਟਿਆਲਾ 'ਚ ਬੱਸ ਤੇ ਟਰੱਕ 'ਚ ਭਿਆਨਕ ਟੱਕਰ, ਹਾਦਸੇ 'ਚ ਕੰਡਕਟਰ ਦੀ ਮੌਤ, 8 ਸਵਾਰੀਆਂ ਜ਼ਖ਼ਮੀ

Bus Truck Accident Video : ਪਟਿਆਲਾ (Patiala News) 'ਚ ਅੱਜ ਸਵੇਰਸਾਰ ਪੰਜਾਬ ਰੋਡਵੇਜ਼ ਦੀ ਇੱਕ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬੱਸ ਕੰਡਕਟਰ ਦੀ ਮੌਤ ਹੋ ਗਈ, ਜਦੋਂ ਕਿ ਲਗਭਗ 12 ਯਾਤਰੀ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

ਹਾਦਸੇ ਦੌਰਾਨ ਬੱਸ ਕੰਡਕਟਰ ਅਨਮੋਲ ਸਿੰਘ ਬੱਸ ਅਤੇ ਟਰੱਕ ਦੇ ਵਿਚਕਾਰ ਫਸ ਗਿਆ। ਅੱਧੇ ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਉਸਨੂੰ ਬਚਾਇਆ ਗਿਆ। ਹਸਪਤਾਲ ਲਿਜਾਂਦੇ ਹੀ ਉਸਦੀ ਮੌਤ ਹੋ ਗਈ। ਇਹ ਹਾਦਸਾ ਉਦੋਂ ਵਾਪਰਿਆ ਜਦੋਂ ਪੰਜਾਬ ਰੋਡਵੇਜ਼ ਦੀ ਬੱਸ ਅਤੇ ਟਰੱਕ ਦੀ ਆਹਮੋ-ਸਾਹਮਣੇ ਟੱਕਰ ਹੋ ਗਈ। ਛੇ ਜ਼ਖਮੀਆਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਦੋਂ ਕਿ ਬਾਕੀਆਂ ਨੂੰ ਮਨੀਪਾਲ ਹਸਪਤਾਲ ਵਿੱਚ ਤਬਦੀਲ ਕਰ ਦਿੱਤਾ ਗਿਆ।


ਸੂਤਰਾਂ ਅਨੁਸਾਰ, ਜ਼ਖਮੀਆਂ ਵਿੱਚੋਂ ਕਈਆਂ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ ਹਨ, ਅਤੇ ਇੱਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ। ਅਨਾਜ ਮੰਡੀ ਪੁਲਿਸ ਸਟੇਸ਼ਨ ਦੇ ਐਸਐਚਓ ਗੁਰਨਾਮ ਘੁੰਮਣ ਨੇ ਦੱਸਿਆ ਕਿ ਕੰਡਕਟਰ ਦੀ ਲਾਸ਼ ਨੂੰ ਰਾਜਿੰਦਰਾ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਸ ਹਾਦਸੇ ਕਾਰਨ ਲੰਮਾ ਟ੍ਰੈਫਿਕ ਜਾਮ ਲੱਗ ਗਿਆ, ਜਿਸਨੂੰ ਬਾਅਦ ਵਿੱਚ ਸਾਫ਼ ਕਰ ਦਿੱਤਾ ਗਿਆ। ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਟੱਕਰ ਤੇਜ਼ ਰਫ਼ਤਾਰ ਅਤੇ ਓਵਰਟੇਕ ਕਰਨ ਦੀ ਕੋਸ਼ਿਸ਼ ਕਾਰਨ ਹੋਈ ਸੀ।

- PTC NEWS

Top News view more...

Latest News view more...

PTC NETWORK
PTC NETWORK