Tue, May 21, 2024
Whatsapp

Dalveer Singh Goldi: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲੱਗਾ ਇੱਕ ਹੋਰ ਵੱਡਾ ਝਟਕਾ, ਦਲਵੀਰ ਸਿੰਘ ਗੋਲਡੀ ਨੇ ਦਿੱਤਾ ਅਸਤੀਫਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲੱਗਾ ਇੱਕ ਹੋਰ ਵੱਡਾ ਝਟਕਾ, ਦਲਵੀਰ ਸਿੰਘ ਗੋਲਡੀ ਨੇ ਦਿੱਤਾ ਅਸਤੀਫਾ

Written by  Amritpal Singh -- April 30th 2024 05:28 PM -- Updated: April 30th 2024 05:45 PM
Dalveer Singh Goldi: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲੱਗਾ ਇੱਕ ਹੋਰ ਵੱਡਾ ਝਟਕਾ, ਦਲਵੀਰ ਸਿੰਘ ਗੋਲਡੀ ਨੇ ਦਿੱਤਾ ਅਸਤੀਫਾ

Dalveer Singh Goldi: ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਲੱਗਾ ਇੱਕ ਹੋਰ ਵੱਡਾ ਝਟਕਾ, ਦਲਵੀਰ ਸਿੰਘ ਗੋਲਡੀ ਨੇ ਦਿੱਤਾ ਅਸਤੀਫਾ

Dalveer Singh Goldi: ਟਿਕਟ ਨਾ ਮਿਲਣ ਤੋਂ ਨਾਰਾਜ਼ ਯੂਥ ਆਗੂ ਦਲਵੀਰ ਸਿੰਘ ਗੋਲਡੀ ਨੇ ਕਾਂਗਰਸ ਛੱਡ ਦਿੱਤੀ ਹੈ। ਗੋਲਡੀ ਸੰਗਰੂਰ ਦੀ ਧੂਰੀ ਸੀਟ ਤੋਂ ਵਿਧਾਇਕ ਰਹਿ ਚੁੱਕੇ ਹਨ। ਪਿਛਲੀ ਵਾਰ ਉਹ ਭਗਵੰਤ ਮਾਨ ਤੋਂ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਸੰਗਰੂਰ ਤੋਂ ਲੋਕ ਸਭਾ ਜ਼ਿਮਨੀ ਚੋਣ ਲੜੀ ਪਰ ਹਾਰ ਗਏ। ਇਸ ਵਾਰ ਉਹ ਸੰਗਰੂਰ ਸੀਟ ਤੋਂ ਕਾਂਗਰਸ ਦੀ ਟਿਕਟ ਦੇ ਦਾਅਵੇਦਾਰ ਸਨ, ਪਰ ਕਾਂਗਰਸ ਨੇ ਉਥੇ ਕਪੂਰਥਲਾ ਦੇ ਭੁਲੱਥ ਤੋਂ ਵਿਧਾਇਕ ਸੁਖਪਾਲ ਖਹਿਰਾ ਨੂੰ ਆਪਣਾ ਉਮੀਦਵਾਰ ਬਣਾਇਆ। ਜਿਸ ਤੋਂ ਬਾਅਦ ਉਹ ਗੁੱਸੇ 'ਚ ਆ ਗਿਆ।

ਉਨ੍ਹਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਤਿੰਨ ਲਾਈਨਾਂ ਵਾਲਾ ਅਸਤੀਫਾ ਪੱਤਰ ਭੇਜ ਕੇ ਲਿਖਿਆ ਕਿ ਪੰਜਾਬ ਦੀ ਕਾਂਗਰਸ ਲੀਡਰਸ਼ਿਪ ਤੋਂ ਨਾਰਾਜ਼ ਹੋ ਕੇ ਮੈਂ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ।



ਦਲਵੀਰ ਸਿੰਘ ਗੋਲਡੀ ਫੇਸਬੁੱਕ 'ਤੇ ਪੋਸਟ ਪਾ ਕਿ ਲਿਖਿਆ ''ਸਤਿ ਸ਼੍ਰੀ ਅਕਾਲ ਸਾਥੀਓ, 

ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿਜੀ ਤੌਰ ਤੇ ਮੇਰੇ ਸਾਥੀ ਜਾਣਦੇ ਹਨ ਓਹਨਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ।

 ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ। 

ਤੁਹਾਡਾ ਆਪਣਾ,

ਦਲਵੀਰ ਸਿੰਘ ਗੋਲਡੀ ਖੰਗੂੜਾ''



ਇਸ ਤੋਂ ਪਹਿਲਾਂ ਵੀ ਉਨ੍ਹਾਂ ਦੀ ਨਾਰਾਜ਼ਗੀ ਨੂੰ ਲੈ ਕੇ ਸਵਾਲ ਉਠਾਏ ਗਏ ਸਨ, ਉਦੋਂ ਉਮੀਦਵਾਰ ਸੁਖਪਾਲ ਖਹਿਰਾ ਉਨ੍ਹਾਂ ਨੂੰ ਮਨਾਉਣ ਲਈ ਉਨ੍ਹਾਂ ਦੇ ਘਰ ਪਹੁੰਚੇ ਸਨ ਪਰ ਫਿਰ ਵੀ ਗੋਲਡੀ ਨੇ ਪਾਰਟੀ ਛੱਡ ਦਿੱਤੀ ਸੀ।


- PTC NEWS

Top News view more...

Latest News view more...

LIVE CHANNELS
LIVE CHANNELS