Mon, Jul 6, 2026
Whatsapp

ਕਾਂਗਰਸ 'ਚ ਵਧੇਗੀ ਫੁੱਟ ! ਚਰਨਜੀਤ ਚੰਨੀ ਧੜੇ ਦੇ ਸਾਬਕਾ ਵਿਧਾਇਕ ਨੂੰ 'ਕਾਰਨ ਦੱਸੋ' ਨੋਟਿਸ

Punjab Congress Crisis : ਚੰਨੀ ਧੜੇ ਵੱਲੋਂ ਸੋਮਵਾਰ ਜਿਥੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੀ ਮੀਟਿੰਗ 'ਚ ਹਿੱਸਾ ਨਹੀਂ ਲਿਆ ਅਤੇ ਦਿੱਲੀ ਹਾਈਕਮਾਂਡ ਨਾਲ ਮਿਲਣ ਲਈ ਰਵਾਨਗੀ ਪਾਈ, ਉਥੇ ਹੀ ਪੰਜਾਬ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੇ ਪ੍ਰਧਾਨ ਅਵਤਾਰ ਹੈਨਰੀ ਨੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ।

Reported by:  PTC News Desk  Edited by:  KRISHAN KUMAR SHARMA -- July 06th 2026 07:24 PM
ਕਾਂਗਰਸ 'ਚ ਵਧੇਗੀ ਫੁੱਟ ! ਚਰਨਜੀਤ ਚੰਨੀ ਧੜੇ ਦੇ ਸਾਬਕਾ ਵਿਧਾਇਕ ਨੂੰ 'ਕਾਰਨ ਦੱਸੋ' ਨੋਟਿਸ

ਕਾਂਗਰਸ 'ਚ ਵਧੇਗੀ ਫੁੱਟ ! ਚਰਨਜੀਤ ਚੰਨੀ ਧੜੇ ਦੇ ਸਾਬਕਾ ਵਿਧਾਇਕ ਨੂੰ 'ਕਾਰਨ ਦੱਸੋ' ਨੋਟਿਸ

Punjab Congress Crisis : ਪੰਜਾਬ ਕਾਂਗਰਸ 'ਚ ਫੁੱਟ ਖ਼ਤਮ ਹੁੰਦੀ ਨਜ਼ਰ ਨਹੀਂ ਆ ਰਹੀ ਹੈ। ਚਰਨਜੀਤ ਸਿੰਘ ਚੰਨੀ ਧੜੇ ਵੱਲੋਂ ਸੋਮਵਾਰ ਜਿਥੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਦੀ ਮੀਟਿੰਗ 'ਚ ਹਿੱਸਾ ਨਹੀਂ ਲਿਆ ਅਤੇ ਦਿੱਲੀ ਹਾਈਕਮਾਂਡ ਨਾਲ ਮਿਲਣ ਲਈ ਰਵਾਨਗੀ ਪਾਈ, ਉਥੇ ਹੀ ਪੰਜਾਬ ਕਾਂਗਰਸ ਦੀ ਅਨੁਸ਼ਾਸਨੀ ਕਮੇਟੀ ਦੇ ਪ੍ਰਧਾਨ ਅਵਤਾਰ ਹੈਨਰੀ ਨੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤਾ।

ਦੱਸ ਦਈਏ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ, ਉਨ੍ਹਾਂ ਵਿਚੋਂ ਹਨ, ਜਿਨ੍ਹਾਂ ਨੇ ਸਾਂਸਦ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਮੋਰਿੰਡਾ ਰਿਹਾਇਸ਼ 'ਤੇ ਮੀਟਿੰਗ 'ਚ ਹਿੱਸਾ ਲਿਆ ਸੀ। ਹੁਣ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (ਪੀਪੀਸੀਸੀ) ਦੀ ਅਨੁਸ਼ਾਸਨੀ ਕਮੇਟੀ ਦੇ ਚੇਅਰਮੈਨ ਅਤੇ ਸਾਬਕਾ ਕੈਬਨਿਟ ਮੰਤਰੀ ਅਵਤਾਰ ਹੈਨਰੀ ਨੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ ਕਾਰਨ ਦੱਸੋ (ਸ਼ੋ ਕਾਜ਼) ਨੋਟਿਸ ਜਾਰੀ ਕੀਤਾ ਹੈ।


6 ਜੁਲਾਈ 2026 ਨੂੰ ਜਾਰੀ ਕੀਤੇ ਗਏ ਇਸ ਨੋਟਿਸ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਨੂੰ ਜਲਾਲਪੁਰ ਖ਼ਿਲਾਫ਼ ਇੱਕ ਸ਼ਿਕਾਇਤ ਪ੍ਰਾਪਤ ਹੋਈ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਾਂਗਰਸ ਹਾਈਕਮਾਂਡ, ਏਆਈਸੀਸੀ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਭੂਪੇਸ਼ ਬਘੇਲ ਬਾਰੇ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕੀਤੀਆਂ ਹਨ।


ਨੋਟਿਸ ਵਿੱਚ ਕਿਹਾ ਗਿਆ ਹੈ ਕਿ ਅਜਿਹੇ ਬਿਆਨ ਪਾਰਟੀ ਦੇ ਅਨੁਸ਼ਾਸਨ ਅਤੇ ਸੀਨੀਅਰ ਲੀਡਰਸ਼ਿਪ ਦੇ ਸਨਮਾਨ ਦੇ ਖ਼ਿਲਾਫ਼ ਹਨ। ਇਸ ਲਈ ਮਦਨ ਲਾਲ ਜਲਾਲਪੁਰ ਨੂੰ ਤਿੰਨ ਦਿਨਾਂ ਦੇ ਅੰਦਰ ਆਪਣਾ ਲਿਖਤੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ।

ਅਨੁਸ਼ਾਸਨੀ ਕਮੇਟੀ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਨਿਰਧਾਰਤ ਸਮੇਂ ਵਿੱਚ ਜਵਾਬ ਨਹੀਂ ਦਿੱਤਾ ਗਿਆ ਜਾਂ ਜਵਾਬ ਤਸੱਲੀਬਖ਼ਸ਼ ਨਾ ਹੋਇਆ ਤਾਂ ਪਾਰਟੀ ਦੇ ਸੰਵਿਧਾਨ ਅਨੁਸਾਰ ਉਨ੍ਹਾਂ ਖ਼ਿਲਾਫ਼ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ... Jaswant Singh Khalra : ਅਕਾਲੀ ਦਲ ਦੇ ਇੱਕ ਟੈਲੀਗ੍ਰਾਮ ਨੇ ਕਿਵੇਂ SC ਨੂੰ ਜਸਵੰਤ ਸਿੰਘ ਖਾਲੜਾ ਦੇ ਮਾਮਲੇ 'ਚ ਦਖਲ ਲਈ ਪ੍ਰੇਰਿਆ ?

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK