Sat, Apr 20, 2024
Whatsapp

ਕਾਂਗਰਸ ਜਿੱਤਣ ਜਾ ਰਹੀ ਜਲੰਧਰ ਲੋਕ ਸਭਾ ਉਪ ਚੋਣ - ਪ੍ਰਤਾਪ ਸਿੰਘ ਬਾਜਵਾ

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਹੈ ਕਿ ਭਗਵੰਤ ਮਾਨ ਦੇ ਬਤੌਰ ਮੁੱਖ ਮੰਤਰੀ ਦਿਨ ਪੂਰੇ ਹੋ ਚੁਕੇ ਹਨ।

Written by  Jasmeet Singh -- March 11th 2023 06:38 PM
ਕਾਂਗਰਸ ਜਿੱਤਣ ਜਾ ਰਹੀ ਜਲੰਧਰ ਲੋਕ ਸਭਾ ਉਪ ਚੋਣ - ਪ੍ਰਤਾਪ ਸਿੰਘ ਬਾਜਵਾ

ਕਾਂਗਰਸ ਜਿੱਤਣ ਜਾ ਰਹੀ ਜਲੰਧਰ ਲੋਕ ਸਭਾ ਉਪ ਚੋਣ - ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ: ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸ਼ਨੀਵਾਰ ਨੂੰ ਕਿਹਾ ਹੈ ਕਿ ਭਗਵੰਤ ਮਾਨ ਦੇ ਬਤੌਰ ਮੁੱਖ ਮੰਤਰੀ ਦਿਨ ਪੂਰੇ ਹੋ ਚੁਕੇ ਹਨ।

ਕੇਜ਼ਰੀਵਾਲ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੂਰੇ ਦੇਸ਼ ਨੂੰ ਪੰਜਾਬ ਦਾ ਮਾਡਲ ਦਿਖਾਉਣਾ ਚਾਹੁੰਦਾ ਸੀ, ਪਰ ਮਾਨ ਨੇ ਜਿਸ ਤਰ੍ਹਾਂ ਪ੍ਰਸ਼ਾਸਨ ਨਿਕੰਮੇ ਢੰਗ ਨਾਲ ਕੰਮ ਕੀਤਾ ਹੈ, ਉਸ ਨਾਲ ਉਹ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ। ਆਗਾਮੀ ਲੋਕ ਸਭਾ ਚੋਣਾਂ ਵਿੱਚ 'ਆਪ' ਦੇ ਚੰਗੇ ਪ੍ਰਦਰਸ਼ਨ ਦੀ ਗੁੰਜਾਇਸ਼ ਲਈ ਕੇਜਰੀਵਾਲ ਮਾਨ ਤੋਂ ਬਿਹਤਰ ਕਾਰਗੁਜਾਰੀ ਦਿਖਾਉਣ ਲਈ ਮਾਨ ਨੂੰ ਚੱਲਦਾ ਕਰਨ ਦਾ ਮਨ ਬਣਾ ਚੁਕੇ ਹਨ।


ਬਾਜਵਾ ਨੇ ਕਿਹਾ ਕਿ ਉਹ ਲਿਖਤੀ ਰੂਪ ਵਿਚ ਦੇ ਸਕਦੇ ਹਨ ਕਿ ਕਾਂਗਰਸ ਜਲੰਧਰ ਲੋਕ ਸਭਾ ਉਪ ਚੋਣ ਜਿੱਤਣ ਜਾ ਰਹੀ ਹੈ ਅਤੇ 'ਆਪ' ਚੌਥੇ ਜਾਂ ਪੰਜਵੇਂ ਨੰਬਰ 'ਤੇ ਚਲੀ ਜਾਵੇਗੀ।

ਕੇਜਰੀਵਾਲ ਅਤੇ ਮਾਨ ਦੋਵਾਂ ਨੂੰ ਪੰਜਾਬ ਵਿੱਚ ਆਪਣੇ ਅਪ੍ਰਸਿੱਧ ਹੋਣ ਦਾ ਪਹਿਲਾ ਸਵਾਦ ਉਦੋਂ ਮਿਲਿਆ ਜਦੋਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਦਰਜ ਕਰਨ ਤੋਂ ਕੁਝ ਹਫ਼ਤਿਆਂ ਦੇ ਅੰਦਰ 'ਆਪ' ਪਾਰਟੀ ਸੰਗਰੂਰ ਲੋਕ ਸਭਾ ਚੋਣ ਹਾਰ ਗਈ। ਇਹ ਬੇਮਿਸਾਲ ਸੀ। ਮਾਨ ਆਪਣੇ ਘਰੇਲੂ ਹਲਕੇ ਤੋਂ ਵੀ ਜਿੱਤ ਦਰਜ ਨਹੀਂ ਕਰ ਸਕੇ।

ਬਾਜਵਾ ਨੇ ਕਿਹਾ ਕਿ ਸੂਬੇ 'ਚ ਕਾਨੂੰਨ ਵਿਵਸਥਾ ਦੀ ਸਥਿਤੀ ਬਦ ਤੋਂ ਬਦਤਰ ਹੁੰਦੀ ਜਾ ਰਹੀ ਹੈ।  ਪੁਲਿਸ ਥਾਣਿਆਂ 'ਤੇ ਕਬਜ਼ਾ ਕੀਤਾ ਜਾ ਰਿਹਾ ਸੀ ਅਤੇ ਪ੍ਰਦਰਸ਼ਨਕਾਰੀ ਭੀੜ ਦੁਆਰਾ ਪੁਲਿਸ ਨੂੰ ਬੁਰੀ ਤਰ੍ਹਾਂ ਫੱਟੜ ਕਰ ਗਈ। ਅਜੇ ਤੱਕ ਇਸ ਸਬੰਧੀ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ।

ਗੈਰ-ਕਾਨੂੰਨੀ ਮਾਈਨਿੰਗ ਜ਼ੋਰਾਂ-ਸ਼ੋਰਾਂ ਨਾਲ ਹੋ ਰਹੀ ਹੈ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਦੇ ਰਾਜਪਾਲ ਦੁਆਰਾ ਵੀ ਰਾਜ ਸਰਕਾਰ ਨੂੰ ਕਈ ਵਾਰ ਨਸੀਹਤ ਦਿੱਤੀ ਜਾ ਚੁੱਕੀ ਹੈ।

- PTC NEWS

adv-img

Top News view more...

Latest News view more...