ਮੋਗਾ 'ਚ ਕਾਂਗਰਸੀ ਆਗੂ ਦੀ ਗੋਲੀ ਮਾਰ ਕੇ ਕੀਤੀ ਹੱਤਿਆ
Punjab Crime: ਮੋਗਾ ਵਿੱਚ ਸੋਮਵਾਰ ਦੇਰ ਸ਼ਾਮ ਇੱਕ ਕਾਂਗਰਸੀ ਆਗੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਬਲਜਿੰਦਰ ਸਿੰਘ ਬੱਲੀ ਡਾਲਾ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਬਲਜਿੰਦਰ ਸਿੰਘ ਬੱਲੀ ਅਜੀਤਵਾਲ ਬਲਾਕ ਦੇ ਕਾਂਗਰਸ ਪ੍ਰਧਾਨ ਅਤੇ ਪਿੰਡ ਡਾਲਾ ਦੇ ਮੌਜੂਦਾ ਨੰਬਰਦਾਰ ਸਨ। ਦੱਸਿਆ ਜਾ ਰਿਹਾ ਹੈ ਕਿ ਫਾਰਮ 'ਤੇ ਮੋਹਰ ਲਗਾਉਣ ਦੇ ਬਹਾਨੇ ਕੁਝ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ ਅਤੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਘਟਨਾ ਤੋਂ ਤੁਰੰਤ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਹਸਪਤਾਲ ਲਿਜਾਂਦੇ ਸਮੇਂ ਉਸ ਦੀ ਮੌਤ ਹੋ ਗਈ। ਪੁਲਿਸ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਰਹੀ ਹੈ।
- PTC NEWS