Rajbir Bhullar ਰਾਜਬੀਰ ਭੁੱਲਰ ਅਤੇ ਰਾਜਾ ਵੜਿੰਗ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ , ਰਿੰਦਾ ਸਮੇਤ 3 ਲੋਕਾਂ ਖਿਲਾਫ਼ ਤਰਨਤਾਰਨ 'ਚ FIR ਦਰਜ
Rajbir Bhullar and Raja Warring Threat : ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੀਨੀਅਰ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਨੂੰ ਪਰਿਵਾਰ ਸਮੇਤ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਧਮਕੀ ਤੋਂ ਬਾਅਦ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਸਮੇਤ 3 ਜਾਣਿਆ ਵਿਰੁੱਧ ਤਰਨਤਾਰਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਧਮਕੀ ਨੂੰ ਰਾਜਾ ਵੜਿੰਗ ਦੇ ਬਿਆਨ ਨਾਲ ਜੋੜਿਆ ਜਾ ਰਿਹਾ ਹੈ।
ਸੀਨੀਅਰ ਕਾਂਗਰਸੀ ਨੇਤਾ ਰਾਜਬੀਰ ਸਿੰਘ ਭੁੱਲਰ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਕਿ ਉਨ੍ਹਾਂ ਨੂੰ 31 ਅਕਤੂਬਰ ਨੂੰ ਇੱਕ ਵਿਦੇਸ਼ੀ ਨੰਬਰ ਤੋਂ ਇੱਕ ਵਟਸਐਪ ਕਾਲ ਆਈ ਸੀ। ਇਸ ਵਿੱਚ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਨੇ ਰਾਜਾ ਵੜਿੰਗ ਅਤੇ ਉਸਨੂੰ ਯਾਨੀ ਰਾਜਵੀਰ ਸਿੰਘ ਭੁੱਲਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਰਾਜਾ ਵੜਿੰਗ ਨੇ ਹਾਲ ਹੀ ਵਿੱਚ ਚੋਣ ਪ੍ਰਚਾਰ ਦੌਰਾਨ ਸਵਾਲ ਉਠਾਏ ਸਨ ਕਿ ਗੈਂਗਸਟਰ ਧਮਕਾ ਰਹੇ ਹਨ।
ਭੁੱਲਰ ਨੇ ਅੱਗੇ ਦੱਸਿਆ ਕਿ ਉਸ ਦਿਨ ਬਾਅਦ ਵਿੱਚ ਇੱਕ ਵੌਇਸ ਸੁਨੇਹਾ ਮਿਲਿਆ, ਜਿਸ ਵਿੱਚ ਕਿਹਾ ਗਿਆ ਸੀ ਕਿ ਰਾਜਾ ਵੜਿੰਗ ਅਤੇ ਉਸਦੇ ਪਰਿਵਾਰ ਨੂੰ ਤਾਂ ਖਤਮ ਕਰ ਦਿੱਤਾ ਜਾਵੇਗਾ ਅਤੇ ਰਾਜਵੀਰ ਭੁੱਲਰ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਜਿਸ ਤੋਂ ਬਾਅਦ ਭੁੱਲਰ ਨੇ ਇਸ ਮਾਮਲੇ ਦੀ ਸ਼ਿਕਾਇਤ ਤਰਨਤਾਰਨ ਦੇ ਐਸਐਸਪੀ ਨੂੰ ਕੀਤੀ ਹੈ। ਇਸ ਧਮਕੀ ਤੋਂ ਬਾਅਦ ਕਾਂਗਰਸੀ ਨੇਤਾ ਰਾਜਬੀਰ ਭੁੱਲਰ ਨੇ ਐਸਐਸਪੀ ਤੋਂ ਸੁਰੱਖਿਆ ਦੀ ਮੰਗ ਕੀਤੀ ਹੈ।
ਜਾਣੋ ਕੌਣ ਹੈ ਹਰਵਿੰਦਰ ਸਿੰਘ ਰਿੰਦਾ
ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਪੰਜਾਬ ਦੇ ਤਰਨਤਾਰਨ ਦਾ ਰਹਿਣ ਵਾਲਾ ਸੀ। ਪਿਛਲੇ ਕੁਝ ਸਾਲਾਂ ਤੋਂ ਉਹ ਮਹਾਰਾਸ਼ਟਰ ਦੇ ਨਾਂਦੇੜ ਸਾਹਿਬ ਵਿਖੇ ਸ਼ਿਫਟ ਹੋ ਗਿਆ ਸੀ। ਹਰਵਿੰਦਰ ਸਿੰਘ ਇਸ ਸਮੇਂ ਪਾਕਿਸਤਾਨ ਵਿੱਚ ਲੁਕਿਆ ਹੋਇਆ ਹੈ। ਹਰਵਿੰਦਰ ਸਿੰਘ ਰਿੰਦਾ ਦੀ ਜਾਂਚ ਵਿਚ ਪਤਾ ਲੱਗਾ ਕਿ ਉਹ ਜਾਅਲੀ ਪਾਸਪੋਰਟ ਦੀ ਵਰਤੋਂ ਕਰਕੇ ਨੇਪਾਲ ਰਾਹੀਂ ਪਾਕਿਸਤਾਨ ਪਹੁੰਚਿਆ ਸੀ। ਉਸ ਨੂੰ ਸਤੰਬਰ 2011 ਵਿੱਚ ਤਰਨਤਾਰਨ ਵਿੱਚ ਇੱਕ ਨੌਜਵਾਨ ਦੀ ਮੌਤ ਦੇ ਦੋਸ਼ ਵਿੱਚ ਉਮਰ ਕੈਦ ਦੀ ਸਜ਼ਾ ਹੋਈ ਸੀ।
- PTC NEWS