MP Charanjit Sindh Channi : ਸਾਂਸਦ ਚਰਨਜੀਤ ਸਿੰਘ ਚੰਨੀ ਨੂੰ ਮੁੜ ਲੋਕ ਸਭਾ ਦੀ ਸਥਾਈ ਕਮੇਟੀ ਦਾ ਚੇਅਰਪਰਸਨ ਕੀਤਾ ਗਿਆ ਨਿਯੁਕਤ
Chairperson of Lok Sabha Standing Committee : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਹਲਕੇ ਤੋਂ ਮੈਂਬਰ ਪਾਰਲੀਮੈਂਟ ਚਰਨਜੀਤ ਸਿੰਘ ਚੰਨੀ ਨੂੰ ਇੱਕ ਫਿਰ ਲੋਕ ਸਭਾ ਦੀ ਸਥਾਈ ਕਮੇਟੀ ਦਾ ਚੇਅਰਪਰਸਨ ਬਣਾਇਆ ਗਿਆ ਹੈ। ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਸ਼ਿਫਾਰਿਸ਼ ਤੇ ਲੋਕ ਸਭਾ ਦੇ ਸਪੀਕਰ ਵੱਲੋਂ ਚਰਨਜੀਤ ਸਿੰਘ ਚੰਨੀ (MP Charanjit Singh Channi) ਨੂੰ ਖੇਤੀ ਬਾੜੀ, ਪਸ਼ੂ ਪਾਲਣ, ਡੇਅਰੀ, ਮੱਛੀ ਪਾਲਣ, ਸਹਿਕਾਰਤਾ ਤੇ ਫੂਡ ਪ੍ਰੋਸੈਸਿੰਗ ਕਮੇਟੀ ਦਾ ਦੁਬਾਰਾ ਚੇਅਰਪਰਸਨ ਨਿਉਕਤ ਕੀਤਾ ਗਿਆ। ਇਸ ਕਮੇਟੀ ਵਿੱਚ ਪੰਜਾਬ 'ਚੋਂ ਮੈਂਬਰ ਪਾਰਲੀਮੈਂਟ ਹਰਸਿਮਰਤ ਕੌਰ ਬਾਦਲ ਸਮੇਤ ਲੋਕ ਸਭਾ ਦੇ 21 ਤੇ ਰਾਜ ਸਭਾ ਦੇ 10 ਮੈਂਬਰਾਂ ਨੂੰ ਸ਼ਾਮਲ ਕੀਤਾ ਗਿਆ ਹੈ।
ਗੌਰਤਲਬ ਹੈ ਕਿ ਚਰਨਜੀਤ ਸਿੰਘ ਚੰਨੀ ਦੀ ਇਸ ਸਥਾਈ ਕਮੇਟੀ ਦੇ ਚੇਅਰਪਰਸਨ ਵਜੋਂ ਪਿਛਲੇ ਸਾਲ ਦੀ ਕਾਰਗੁਜਾਰੀ ਨੂੰ ਦੇਖਦੇ ਹੋਏ ਅਤੇ ਕਿਸਾਨਾ ਤੇ ਖੇਤ ਮਜਦੂਰਾਂ ਦੇ ਹੱਕ ਵਿੱਚ ਦਿੱਤੀਆਂ ਰਿਪੋਟਾਂ ਦੇ ਅਧਾਰ 'ਤੇ ਦੁਬਾਰਾ ਇਹ ਅਹੁਦਾ ਦਿੱਤਾ ਗਿਆ ਹੈ। ਚਰਨਜੀਤ ਸਿੰਘ ਚੰਨੀ ਵੱਲੋਂ ਕਿਸਾਨਾਂ ਨੂੰ ਐਮ.ਐਸ.ਪੀ ਦੀ ਕਨੂੰਨੀ ਗਰੰਟੀ ਦੇਣਾ ਤੇ ਪਰਾਲੀ ਦੀ ਸਾਂਭ-ਸੰਭਾਲ ਲਈ ਮੁਆਵਜ਼ਾ ਦੇਣ ਦੀ ਸਿਫਾਰਸ਼ ਕਰਨ ਦੇ ਨਾਲ ਨਾਲ ਕਿਸਾਨ ਨਿਧੀ ਸਕੀਮ ਦਾ ਦਾਇਰਾ ਵਧਾ ਕੇ ਇਸ ਵਿੱਚ ਖੇਤ ਮਜ਼ਦੂਰ ਨੂੰ ਸ਼ਾਮਲ ਕਰਨ ਬਾਰੇ ਵੀ ਕਿਹਾ ਗਿਆ, ਜਦਕਿ ਇਸ ਵਿਭਾਗ ਦਾ ਨਾਮ ਹੀ ਕਿਸਾਨ ਤੇ ਖੇਤ ਮਜ਼ਦੂਰ ਭਲਾਈ ਵਿਭਾਗ ਰੱਖਣ ਦੀ ਵੀ ਸਿਫਾਰਸ਼ ਕੀਤੀ ਗਈ।
ਚਰਨਜੀਤ ਸਿੰਘ ਚੰਨੀ ਦੀ ਲੋਕ ਸਭਾ ਵਿੱਚ ਅਤੇ ਇਸ ਸਥਾਈ ਕਮੇਟੀ ਦੇ ਚੇਅਰਪਰਸਨ ਵਜੋਂ ਚੰਗੀ ਕਾਰਗੁਜ਼ਾਰੀ ਨੂੰ ਦੇਖਦੇ ਹੋਏ ਪਿਛਲੇ ਦਿਨੀ ਉਨ੍ਹਾਂ ਨੂੰ ਸੰਸਦ ਰਤਨ ਅਵਾਰਡ ਦੇ ਨਾਲ ਨਿਵਾਜਿਆ ਗਿਆ। ਗੌਰਲਤਬ ਹੈ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਵਿੱਚ ਲਾਗੂ ਕੀਤੀ ਜਾਣ ਵਾਲੀ ਲੈਂਡ ਪੂਲਿੰਗ ਪਾਲਿਸੀ ਨੂੰ ਰੱਦ ਕਰਵਾਉਣ ਵਿੱਚ ਵੀ ਇਸ ਸਥਾਨ ਕਮੇਟੀ ਨੇ ਅਹਿਮ ਭੂਮੀਕਾ ਨਿਭਾਈ ਸੀ। ਇਸ ਦੌਰਾਨ ਚਰਨਜੀਤ ਸਿੰਘ ਚੰਨੀ ਨੇ ਆਲ ਇੰਡੀਆ ਕਾਂਗਰਸ ਦੇ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਸਮੇਤ ਕਾਂਗਰਸ ਹਾਈਮਾਂਡ ਤੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਦਾ ਧੰਨਵਾਦ ਕੀਤਾ ਹੈ।
ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਪਿਛਲੇ ਸਾਲ ਇਸ ਕਮੇਟੀ ਵਿੱਚ ਨਿਉਕਤ ਕੀਤੇ ਗਏ ਮੈਂਬਰਾਂ ਦੇ ਸਹਿਯੋਗ ਨਾਲ ਉਨ੍ਹਾਂ ਵੱਲੋਂ ਕਿਸਾਨਾ ਤੇ ਖੇਤ ਮਜਦੂਰਾਂ ਦਾ ਹੱਕ ਪੂਰਿਆ ਗਿਆ ਤੇ ਉਨਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਦੀ ਸ਼ਿਫਾਰਸ਼ਾਂ ਕੀਤੀਆਂ ਗਈਆ ਸਨ, ਜਦਕਿ ਇਸ ਵਾਰ ਵੀ ਉਹ ਜਿੱਥੇ ਕਿ ਦੇਸ਼ ਦੇ ਕਿਸਾਨਾ ਤੇ ਖੇਤ ਮਜਦੂਰਾਂ ਦੇ ਹੱਕਾਂ ਲਈ ਆਵਾਜ ਬੁਲੰਦ ਕਰਨਗੇ, ਉਥੇ ਹੀ ਖੇਤੀਬਾੜੀ ਨੂੰ ਲਾਹੇਵੰਦ ਬਣਾਉਣ ਲਈ ਵੀ ਕੇਂਦਰ ਸਰਕਾਰ ਅੱਗੇ ਨਵੀਆਂ ਰਿਪੋਟਾਂ ਪੇਸ਼ ਕਰਨਗੇ ਤਾਂ ਜੋ ਕਿਸਾਨਾ ਤੇ ਖੇਤ ਮਜਦੂਰਾਂ ਦਾ ਜੀਵਨ ਪੱਧਰ ਉੱਚਿਆ ਜਾ ਸਕੇ ਤੇ ਉਨਾਂ ਨੂੰ ਦਰਪੇਸ਼ ਆ ਰਹੀਆ ਮੁਸ਼ਕਿਲਾਂ ਦਾ ਹੱਲ ਨਿਕਲ ਸਕੇ।
- PTC NEWS