Wed, Jul 22, 2026
Whatsapp

Congress Protest : ਦਿੱਲੀ 'ਚ ਕਾਂਗਰਸੀਆਂ ਦੀ ਖਿੱਚ-ਧੂਹ ਨੇ ਸਾਂਸਦ ਚੰਨੀ ਨੂੰ ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਕਰਵਾਈ ਚੇਤੇ

Congress Protest : ਪ੍ਰਦਰਸ਼ਨ ਦੌਰਾਨ ਜਿਵੇਂ ਵਿਦਿਆਰਥੀਆਂ 'ਤੇ ਲਾਠੀਚਾਰਜ ਹੋਇਆ ਅਤੇ ਕਾਂਗਰਸੀ ਆਗੂਆਂ ਦੀ ਖਿੱਚ-ਧੂਹ ਹੋਈ, ਉਸ ਨੇ ਪੰਜਾਬ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਅਤੇ ਸਾਂਸਦ ਚਰਨਜੀਤ ਸਿੰਘ ਚੰਨੀ ਨੂੰ ਸਵਰਗੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਚੇਤੇ ਲਿਆ ਦਿੱਤੀ ਹੈ।

Reported by:  PTC News Desk  Edited by:  KRISHAN KUMAR SHARMA -- July 22nd 2026 01:47 PM -- Updated: July 22nd 2026 02:12 PM
Congress Protest : ਦਿੱਲੀ 'ਚ ਕਾਂਗਰਸੀਆਂ ਦੀ ਖਿੱਚ-ਧੂਹ ਨੇ ਸਾਂਸਦ ਚੰਨੀ ਨੂੰ ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਕਰਵਾਈ ਚੇਤੇ

Congress Protest : ਦਿੱਲੀ 'ਚ ਕਾਂਗਰਸੀਆਂ ਦੀ ਖਿੱਚ-ਧੂਹ ਨੇ ਸਾਂਸਦ ਚੰਨੀ ਨੂੰ ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਕਰਵਾਈ ਚੇਤੇ

Congress Protest : ਦਿੱਲੀ ਵਿੱਚ ਹੱਕ ਮੰਗਦੇ ਕਾਕਰੋਚ ਜਨਤਾ ਪਾਰਟੀ (CJP) ਦੇ ਪ੍ਰਦਰਸ਼ਨ 'ਚ ਵਿਦਿਆਰਥੀਆਂ ਅਤੇ ਫਿਰ ਕਾਂਗਰਸ ਪਾਰਟੀ ਦੇ ਆਗੂਆਂ 'ਤੇ ਲਾਠੀਚਾਰਜ ਨਾਲ ਦੇਸ਼ ਦੇ ਲੋਕਾਂ 'ਚ ਗੁੱਸਾ ਵਧਦਾ ਜਾ ਰਿਹਾ ਹੈ। ਭਾਰਤੀ ਜਨਤਾ ਪਾਰਟੀ (BJP) ਦੀ ਇਸ ਕਾਰਵਾਈ ਦੀ ਹਰ ਪਾਸਿਓਂ ਨਿਖੇਧੀ ਹੋ ਰਹੀ ਹੈ। ਪ੍ਰਦਰਸ਼ਨ ਦੌਰਾਨ ਜਿਵੇਂ ਵਿਦਿਆਰਥੀਆਂ 'ਤੇ ਲਾਠੀਚਾਰਜ ਹੋਇਆ ਅਤੇ ਕਾਂਗਰਸੀ ਆਗੂਆਂ ਦੀ ਖਿੱਚ-ਧੂਹ ਹੋਈ, ਉਸ ਨੇ ਪੰਜਾਬ ਕਾਂਗਰਸ (Punjab Congress) ਦੇ ਸਾਬਕਾ ਮੁੱਖ ਮੰਤਰੀ ਅਤੇ ਸਾਂਸਦ ਚਰਨਜੀਤ ਸਿੰਘ ਚੰਨੀ (Charanjit Singh Chani) ਨੂੰ ਸਵਰਗੀ ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ (Parkarsh Singh Badal) ਚੇਤੇ ਲਿਆ ਦਿੱਤੀ ਹੈ। ਉਨ੍ਹਾਂ ਕਿਹਾ ਕਿ ਉਸ ਸਮੇਂ ਲੋਕਤੰਤਰ ਸੀ, ਪਰ ਅੱਜ ਲਾਠੀਆਂ-ਡੰਡੇ ਨਾਲ ਲੋਕਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਜਾਣ ਲੱਗੀ ਹੈ।

ਸਿੱਖਿਆ ਪ੍ਰਣਾਲੀ 'ਚ ਵਿਆਪਕ ਸੁਧਾਰਾਂ ਦੀ ਕੀਤੀ ਮੰਗ


ਕਾਂਗਰਸੀ ਸਾਂਸਦ ਚਰਨਜੀਤ ਸਿੰਘ ਚੰਨੀ ਨੇ ਇਥੇ ਗੱਲਬਾਤ ਕਰਦਿਆਂ ਮੈਡੀਕਲ ਸਿੱਖਿਆ ਦੀਆਂ ਵਧਦੀਆਂ ਫੀਸਾਂ, ਪੇਪਰ ਲੀਕ ਦੇ ਮਾਮਲਿਆਂ ਅਤੇ ਵਿਦਿਆਰਥੀਆਂ ਦੇ ਮੁੱਦਿਆਂ ਨੂੰ ਲੈ ਕੇ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਤਿੱਖੇ ਸਵਾਲ ਖੜ੍ਹੇ ਕੀਤੇ। ਚੰਨੀ ਨੇ ਕਿਹਾ ਕਿ ਮੈਡੀਕਲ ਪੜ੍ਹਾਈ ਅੱਜ ਬਹੁਤ ਮਹਿੰਗੀ ਹੋ ਚੁੱਕੀ ਹੈ ਅਤੇ ਪੇਪਰ ਲੀਕ ਵਰਗੀਆਂ ਘਟਨਾਵਾਂ ਕਾਰਨ ਹੀ ਉਹ ਪ੍ਰਧਾਨ ਮੰਤਰੀ ਦੀ ਰਿਹਾਇਸ਼ ਵੱਲ ਪ੍ਰਦਰਸ਼ਨ ਕਰਨ ਗਏ ਸਨ। ਉਨ੍ਹਾਂ ਦੋਸ਼ ਲਾਇਆ ਕਿ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਲਾਠੀਚਾਰਜ ਅਤੇ ਅੱਥਰੂ ਗੈਸ ਦਾ ਸਹਾਰਾ ਲਿਆ ਗਿਆ। ਉਨ੍ਹਾਂ ਨੇ ਕਿਹਾ ਕਿ ਮੱਧ ਵਰਗ ਦੇ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਉੱਚ ਸਿੱਖਿਆ ਲਈ ਲੱਖਾਂ ਰੁਪਏ ਖਰਚ ਕਰਨੇ ਪੈਂਦੇ ਹਨ, ਜਦਕਿ ਨਾ ਢੰਗ ਦੀਆਂ ਸਕਾਲਰਸ਼ਿਪਾਂ ਹਨ ਅਤੇ ਨਾ ਹੀ ਫੀਸਾਂ 'ਤੇ ਕੋਈ ਨਿਯੰਤਰਣ। ਉਨ੍ਹਾਂ ਮੰਗ ਕੀਤੀ ਕਿ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਸੁਧਾਰ ਕੀਤੇ ਜਾਣ ਤਾਂ ਜੋ ਹਰ ਵਰਗ ਦੇ ਬੱਚਿਆਂ ਨੂੰ ਉੱਚ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲ ਸਕੇ।

ਸ. ਪ੍ਰਕਾਸ਼ ਸਿੰਘ ਬਾਦਲ ਦੀ ਸਰਕਾਰ ਆਈ ਯਾਦ

ਕਾਂਗਰਸੀ ਸਾਂਸਦ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਨਹੀਂ ਦੇਖਿਆ ਕਿ ਕਿਸੇ ਵਿਰੋਧੀ ਧਿਰ ਦੇ ਆਗੂ ਨਾਲ ਇਸ ਤਰ੍ਹਾਂ ਕੁੱਟਮਾਰ ਕੀਤੀ ਗਈ ਹੋਵੇ। ਚੰਨੀ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਦੌਰਾਨ ਉਹ ਪ੍ਰਕਾਸ਼ ਸਿੰਘ ਬਾਦਲ ਦੇ ਘਰ ਦੇ ਬਾਹਰ ਧਰਨਾ ਦਿੰਦੇ ਸਨ ਅਤੇ ਬਾਦਲ ਖੁਦ ਬਾਹਰ ਆ ਕੇ ਉਨ੍ਹਾਂ ਦੀ ਗੱਲ ਸੁਣਦੇ ਸਨ। ਉਨ੍ਹਾਂ ਕਿਹਾ ਕਿ ਇਹੀ ਲੋਕਤੰਤਰ ਦੀ ਅਸਲ ਪਹਿਚਾਣ ਹੈ।

ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਉਹ ਖੁਦ ਮੁੱਖ ਮੰਤਰੀ ਸਨ ਤਾਂ ਲੋਕਾਂ ਦੀ ਗੱਲ ਸੁਣਦੇ ਸਨ ਅਤੇ ਜੇ ਅੱਜ ਵੀ ਲੋਕਾਂ ਦੀ ਆਵਾਜ਼ ਨੂੰ ਲਾਠੀਚਾਰਜ ਅਤੇ ਅੱਥਰੂ ਗੈਸ ਨਾਲ ਦਬਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਕਾਂਗਰਸ ਆਪਣਾ ਸੰਘਰਸ਼ ਜਾਰੀ ਰੱਖੇਗੀ। ਉਨ੍ਹਾਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਤੋਂ ਅਸਤੀਫ਼ੇ ਦੀ ਮੰਗ ਕਰਦਿਆਂ ਕਿਹਾ ਕਿ ਪੇਪਰ ਲੀਕ ਦੀਆਂ ਘਟਨਾਵਾਂ ਲਈ ਜ਼ਿੰਮੇਵਾਰੀ ਤੈਅ ਹੋਣੀ ਚਾਹੀਦੀ ਹੈ।

ਚੰਨੀ ਨੇ ਆਮ ਆਦਮੀ ਪਾਰਟੀ ਨੂੰ ਘੇਰਿਆ

ਸਾਂਸਦ ਨੇ ਪੰਜਾਬ ਸਰਕਾਰ ਨੂੰ ਵੀ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬੈਠ ਕੇ ਦਿੱਲੀ ਦੀ ਰਾਜਨੀਤੀ ਕਰ ਰਹੇ ਹਨ, ਪਰ ਪੰਜਾਬ ਵਿੱਚ ਫਾਰਮਾਸਿਸਟ ਭਰਤੀ ਦਾ ਪੇਪਰ ਲੀਕ ਹੋਇਆ ਅਤੇ ਉਸ ਮਾਮਲੇ ਵਿੱਚ ਕੋਈ ਪ੍ਰਭਾਵਸ਼ਾਲੀ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਜੇ ਦਿੱਲੀ ਵਿੱਚ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਪੰਜਾਬ ਵਿੱਚ ਵੀ ਜ਼ਿੰਮੇਵਾਰਾਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇ ਸੋਨਮ ਵਾਂਗਚੁਕ ਦੀਆਂ ਸਲਾਹਾਂ ਨੂੰ ਇੰਨਾ ਮਹੱਤਵ ਦਿੱਤਾ ਜਾ ਰਿਹਾ ਹੈ ਤਾਂ ਪੰਜਾਬ ਵਿੱਚ ਲਗਾਤਾਰ ਸਾਹਮਣੇ ਆ ਰਹੇ ਪੇਪਰ ਲੀਕ ਦੇ ਮਾਮਲਿਆਂ ਨੂੰ ਦੇਖਦਿਆਂ ਉਨ੍ਹਾਂ ਨੂੰ ਪੰਜਾਬ ਦਾ ਸਿੱਖਿਆ ਮੰਤਰੀ ਕਿਉਂ ਨਹੀਂ ਬਣਾ ਦਿੱਤਾ ਜਾਂਦਾ ?

ਇਹ ਵੀ ਪੜ੍ਹੋ... Arijit Singh Post: ਵਿਦਿਆਰਥੀਆਂ 'ਤੇ ਲਾਠੀਚਾਰਜ 'ਤੇ ਭੜਕੇ ਅਰਿਜੀਤ ਸਿੰਘ, ਬੋਲੇ— "ਕੀ ਆਪਣੇ ਆਪ ਨੂੰ ਰੱਬ ਸਮਝ ਲਿਆ ਹੈ?"

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK