Sat, Jun 14, 2025
Whatsapp

Water Rich Fruits : ਗਰਮੀਆਂ 'ਚ ਆਪਣੇ ਸਰੀਰ ਨੂੰ Dehydration ਦੀ ਸਮੱਸਿਆ ਤੋਂ ਦੂਰ ਰੱਖਣ ਲਈ ਕਰੋ ਇਨ੍ਹਾਂ ਫਲਾਂ ਦਾ ਸੇਵਨ

ਇਸ ਨਾਲ ਤੁਹਾਡੇ ਸਰੀਰ 'ਚ ਪੋਸ਼ਕ ਤੱਤਾਂ ਅਤੇ ਪਾਣੀ ਦੀ ਕਮੀ ਨਹੀਂ ਹੋਵੇਗੀ। ਇਸ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਫਲਾਂ ਬਾਰੇ ਦਸਾਂਗੇ, ਜਿਨ੍ਹਾਂ ਦਾ ਸੇਵਨ ਕਰਕੇ ਤੁਸੀਂ ਡੀਹਾਈਡ੍ਰੇਸ਼ਨ ਦੀ ਸਮੱਸਿਆ ਨੂੰ ਦੂਰ ਕਰਨ ਸਕੋਗੇ।

Reported by:  PTC News Desk  Edited by:  Aarti -- May 18th 2024 04:35 PM
Water Rich Fruits : ਗਰਮੀਆਂ 'ਚ ਆਪਣੇ ਸਰੀਰ ਨੂੰ Dehydration  ਦੀ ਸਮੱਸਿਆ ਤੋਂ ਦੂਰ ਰੱਖਣ ਲਈ ਕਰੋ ਇਨ੍ਹਾਂ ਫਲਾਂ ਦਾ ਸੇਵਨ

Water Rich Fruits : ਗਰਮੀਆਂ 'ਚ ਆਪਣੇ ਸਰੀਰ ਨੂੰ Dehydration ਦੀ ਸਮੱਸਿਆ ਤੋਂ ਦੂਰ ਰੱਖਣ ਲਈ ਕਰੋ ਇਨ੍ਹਾਂ ਫਲਾਂ ਦਾ ਸੇਵਨ

Water Rich Fruits: ਗਰਮੀਆਂ ਦੇ ਮੌਸਮ 'ਚ ਡੀਹਾਈਡ੍ਰੇਸ਼ਨ ਅਤੇ ਹੀਟ ਸਟ੍ਰੋਕ ਦੀ ਸਮੱਸਿਆ ਬਹੁਤ ਆਮ ਹੁੰਦੀ ਹੈ। ਜਿਸ ਕਾਰਨ ਗਰਮੀਆਂ 'ਚ ਖਾਣ-ਪੀਣ 'ਤੇ ਬਹੁਤ ਧਿਆਨ ਦੇਣ ਦੀ ਲੋੜ ਹੁੰਦੀ ਹੈ। ਦਸ ਦਈਏ ਕਿ ਇਸ ਮੌਸਮ 'ਚ ਤੁਹਾਨੂੰ ਕੁਝ ਅਜਿਹੇ ਫਲ ਖਾਣੇ ਚਾਹੀਦੇ ਹਨ, ਜਿਨ੍ਹਾਂ 'ਚ ਪਾਣੀ ਦੀ ਮਾਤਰਾ ਜ਼ਿਆਦਾ ਹੋਵੇ।

ਇਸ ਨਾਲ ਤੁਹਾਡੇ ਸਰੀਰ 'ਚ ਪੋਸ਼ਕ ਤੱਤਾਂ ਅਤੇ ਪਾਣੀ ਦੀ ਕਮੀ ਨਹੀਂ ਹੋਵੇਗੀ। ਇਸ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੇ ਫਲਾਂ ਬਾਰੇ ਦਸਾਂਗੇ, ਜਿਨ੍ਹਾਂ ਦਾ ਸੇਵਨ ਕਰਕੇ ਤੁਸੀਂ ਡੀਹਾਈਡ੍ਰੇਸ਼ਨ ਦੀ ਸਮੱਸਿਆ ਨੂੰ ਦੂਰ ਕਰਨ ਸਕੋਗੇ। ਤਾਂ ਆਓ ਜਾਣਦੇ ਹਾਂ ਉਨ੍ਹਾਂ ਬਾਰੇ 


ਤਰਬੂਜ਼ : 

ਗਰਮੀਆਂ ਦੇ ਮੌਸਮ 'ਚ ਆਪਣੇ ਸਰੀਰ ਨੂੰ ਡੀਹਾਈਡ੍ਰੇਸ਼ਨ ਤੋਂ ਦੂਰ ਰੱਖਣ ਲਈ ਤੁਹਾਨੂੰ ਤਰਬੂਜ਼ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪਾਣੀ ਅਤੇ ਪੋਸ਼ਟਿਕ ਤੱਤ ਪਾਏ ਜਾਣਦੇ ਹਨ, ਜੋ ਦਿਲ ਨਾਲ ਸਬੰਧਤ ਰੋਗਾਂ ਨੂੰ ਠੀਕ ਕਰਨ ਅਤੇ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਦਾ ਹੈ।

ਅੰਬ : 

ਗਰਮੀਆਂ ਦੇ ਮੌਸਮ 'ਚ ਅੰਬ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਐਂਟੀਆਕਸੀਡੈਂਟਸ ਗੁਣ ਪਾਏ ਜਾਣਦੇ ਹਨ, ਜੋ ਇਮਿਊਨਿਟੀ ਵਧਾਉਣ, ਪਾਚਨ ਕਿਰਿਆ ਨੂੰ ਠੀਕ ਰੱਖਣ, ਕੋਲੈਸਟ੍ਰੋਲ ਨੂੰ ਘੱਟ ਕਰਨ ਅਤੇ ਅੱਖਾਂ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦਾ ਹੈ। ਦਸ ਦਈਏ ਕਿ ਇਸ ਦਾ ਸੇਵਨ ਕਈ ਤਰੀਕਿਆਂ ਨਾਲ ਕੀਤਾ ਜਾ ਸਕਦਾ ਹੈ। ਜਿਵੇ ਮਿਠਆਈ ਅਤੇ ਮੈਂਗੋ ਸ਼ੇਕ।

ਸੰਤਰੇ : 

ਗਰਮੀਆਂ ਦੇ ਮੌਸਮ 'ਚ ਤੁਹਾਨੂੰ ਸੰਤਰੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪਾਣੀ ਅਤੇ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਸਰੀਰ ਨੂੰ ਹਾਈਡ੍ਰੇਸ਼ਨ ਰੱਖਣ ਅਤੇ ਊਰਜਾਵਾਨ ਰੱਖਣ 'ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਚਮੜੀ ਨੂੰ ਸਿਹਤਮੰਦ ਅਤੇ ਦਿਲ ਦੇ ਕੰਮ ਨੂੰ ਸੁਧਾਰਨ 'ਚ ਮਦਦ ਕਰਦਾ ਹੈ। 

ਸੇਬ : 

ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਸੇਬ 'ਚ ਭਰਪੂਰ ਮਾਤਰਾ 'ਚ ਪਾਣੀ ਅਤੇ ਜ਼ਰੂਰੀ ਪੋਸ਼ਣ ਪਾਏ ਜਾਣਦੇ ਹਨ। ਜੋ ਮੈਟਾਬੋਲਿਜ਼ਮ ਨੂੰ ਸੁਧਾਰਨ, ਦਿਲ ਨੂੰ ਸਿਹਤਮੰਦ ਰੱਖਣ ਅਤੇ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ 'ਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਸੇਬ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਅਤੇ ਖਣਿਜ ਪਾਏ ਜਾਣਦੇ ਹਨ, ਜੋ ਦੰਦਾਂ, ਹੱਡੀਆਂ ਨੂੰ ਮਜ਼ਬੂਤ ਅਤੇ ਚਮੜੀ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ।

ਸਟ੍ਰਾਬੇਰੀ : 

ਸਟ੍ਰਾਬੇਰੀ 'ਚ ਭਰਪੂਰ ਮਾਤਰਾ 'ਚ ਪਾਣੀ ਵਿਟਾਮਿਨ ਸੀ, ਮੈਂਗਨੀਜ਼, ਫੋਲੇਟ, ਪੋਟਾਸ਼ੀਅਮ, ਫਾਈਬਰ, ਵਿਟਾਮਿਨ ਬੀ ਅਤੇ ਜ਼ਰੂਰੀ ਫਲੇਵੋਨੋਇਡ ਹੁੰਦੇ ਹਨ। ਜੋ ਕੋਲੈਸਟ੍ਰਾਲ ਨੂੰ ਕੰਟਰੋਲ ਕਰਨ, ਦਿਲ ਦੀਆਂ ਸਮਸਿਆਵਾਂ ਨੂੰ ਦੂਰ ਕਰਨ ਅਤੇ ਪਾਚਨ ਨਾਲ ਜੁੜੀਆਂ ਸਾਰੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ।

ਅਨਾਨਾਸ : 

ਜਿਵੇ ਤੁਸੀਂ ਜਾਣਦੇ ਹੋ ਕਿ ਅਨਾਨਾਸ ਇੱਕ ਸੁਆਦੀ, ਰਸਦਾਰ ਫਲ ਹੈ ਜਿਸ 'ਚ ਭਰਪੂਰ ਮਾਤਰਾ 'ਚ ਪਾਣੀ, ਮੈਂਗਨੀਜ਼  ਅਤੇ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਸੈੱਲਾਂ ਦੇ ਨੁਕਸਾਨ ਨੂੰ ਰੋਕਦਾ ਹੈ ਅਤੇ ਇਮਿਊਨ ਸਿਸਟਮ ਨੂੰ ਮਜ਼ਬੂਤ ​​ਕਰਦਾ ਹੈ। ਨਾਲ ਹੀ ਅਨਾਨਾਸ ਦਾ ਸੇਵਨ ਹੱਡੀਆਂ ਨੂੰ ਮਜ਼ਬੂਤ ਬਣਾਉਣ 'ਚ ਮਦਦ ਕਰਦਾ ਹੈ। ਇਨ੍ਹਾਂ ਤੋਂ ਇਲਾਵਾ ਅਨਾਨਾਸ 'ਚ ਉੱਚ ਮਾਤਰਾ 'ਚ ਫਾਈਬਰ ਅਤੇ ਐਂਟੀਆਕਸੀਡੈਂਟਸ ਪਾਏ ਜਾਣਦੇ ਹਨ।

ਪਪੀਤਾ : 

ਗਰਮੀਆਂ ਦੇ ਮੌਸਮ 'ਚ ਆਪਣੇ ਸਰੀਰ ਨੂੰ ਡੀਹਾਈਡ੍ਰੇਸ਼ਨ ਅਤੇ ਹੀਟ ਸਟ੍ਰੋਕ ਦੀ ਸਮੱਸਿਆ ਤੋਂ ਦੂਰ ਰੱਖਣ ਲਈ ਤੁਹਾਨੂੰ ਪਪੀਤੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪਾਣੀ ਅਤੇ ਕਈ ਤਰਾਂ ਦੇ ਵਿਟਾਮਿਨ ਪਾਏ ਜਾਣਦੇ ਹਨ, ਜੋ ਇਮਿਊਨਿਟੀ ਵਧਾਉਣ ਅਤੇ ਭਾਰ ਘਟਾਉਣ 'ਚ ਮਦਦ ਕਰਦੇ ਹਨ।  

ਬਲੂਬੇਰੀ :

ਬਲੂਬੇਰੀ 'ਚ ਭਰਪੂਰ ਮਾਤਰਾ 'ਚ ਪਾਣੀ ਅਤੇ ਐਂਟੀਆਕਸੀਡੈਂਟ ਗੁਣ ਪਾਏ ਜਾਣਦੇ ਹਨ, ਜੋ ਖੂਨ ਨੂੰ ਕੁਦਰਤੀ ਤੌਰ 'ਤੇ ਸ਼ੁੱਧ ਕਰਨ, ਦਿਮਾਗ ਨੂੰ ਸਿਹਤਮੰਦ ਰੱਖਣ ਅਤੇ ਖੰਘ ਆਟੇ ਜ਼ੁਕਾਮ ਨੂੰ ਠੀਕ ਕਰਨ 'ਚ ਮਦਦ ਕਰਦੇ ਹਨ।

(ਡਿਸਕਲੇਮਰ : ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।)

 

- PTC NEWS

Top News view more...

Latest News view more...

PTC NETWORK