Advertisment

Jowar Roti Benefits: ਕਈ ਸਿਹਤ ਸਮੱਸਿਆਵਾ ਨੂੰ ਦੂਰ ਕਰਨ 'ਚ ਹੈ ਲਾਹੇਵੰਦ ਜਵਾਰ ਦੀ ਰੋਟੀ ਦਾ ਸੇਵਨ

author-image
Aarti
Updated On
New Update
Jowar Roti Benefits: ਕਈ ਸਿਹਤ ਸਮੱਸਿਆਵਾ ਨੂੰ ਦੂਰ ਕਰਨ 'ਚ ਹੈ ਲਾਹੇਵੰਦ ਜਵਾਰ ਦੀ ਰੋਟੀ ਦਾ ਸੇਵਨ
Advertisment
Jowar Roti Benefits: ਜਵਾਰ ਦਾ ਸੇਵਨ ਸਿਹਤ ਲਈ ਕਾਫ਼ੀ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਔਸ਼ਧੀ ਗੁਣ ਪਾਏ ਜਾਣਦੇ ਹਨ। ਵੈਸੇ ਤਾਂ ਤੁਸੀਂ ਇਸਦਾ ਸੇਵਨ ਕਈ ਤਰੀਕਿਆਂ ਨਾਲ ਕਰ ਸਕਦੇ ਹੋ, ਪਰ ਕੀ ਤੁਸੀਂ ਕਦੇ ਜਵਾਰ ਦੀ ਰੋਟੀ ਦਾ ਸੇਵਨ ਕੀਤਾ ਹੈ ? 
Advertisment


ਜਵਾਰ ਦੀ ਰੋਟੀ ਦਾ ਸੇਵਨ ਵੀ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪ੍ਰੋਟੀਨ, ਪੋਟਾਸ਼ੀਅਮ, ਫਾਸਫੋਰਸ, ਕੈਲਸ਼ੀਅਮ, ਫਾਈਬਰ ਅਤੇ ਆਇਰਨ ਵਰਗੇ ਕਈ ਤੱਤ ਪਾਏ ਜਾਣਦੇ ਹਨ। ਜੋ ਭਾਰ ਘਟਾਉਣ ਦੇ ਨਾਲ ਨਾਲ ਸਿਹਤ ਨਾਲ ਜੁੜੀਆਂ ਕਈ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। ਤਾਂ ਆਓ ਜਾਣਦੇ ਹਾਂ ਜਵਾਰ ਦੀ ਰੋਟੀ ਖਾਣ ਦੇ ਕੀ ਫਾਇਦੇ ਹਨ।
 
ਭਾਰ ਘਟਾਉਣ 'ਚ ਮਦਦਗਾਰ : 

ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਅਤੇ ਆਪਣਾ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਜਵਾਰ ਦੀ ਰੋਟੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ ਦਾ ਸੇਵਨ ਤੁਹਾਡੇ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਦਾ ਹੈ, ਜੋ ਭਾਰ ਘਟਾਉਣ 'ਚ ਮਦਦ ਕਰਦਾ ਹੈ।
Advertisment
 
ਸਰੀਰ ਨੂੰ ਊਰਜਾਵਾਨ ਰੱਖਣ ਲਈ ਫਾਇਦੇਮੰਦ : 

ਤੁਸੀਂ ਆਪਣੇ ਸਰੀਰ ਨੂੰ ਊਰਜਾਵਾਨ ਰੱਖਣ ਲਈ ਵੀ ਜਵਾਰ ਦੀ ਰੋਟੀ ਦਾ ਸੇਵਨ ਕਰ ਸਕਦੇ ਹੋ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਪਾਏ ਜਾਣਦੇ ਹਨ, ਜੋ ਤੁਹਾਨੂੰ ਕਮਜ਼ੋਰੀ ਅਤੇ ਸੁਸਤ ਮਹਿਸੂਸ ਹੋਣ ਨਹੀਂ ਦਿੰਦੇ। 
 
Advertisment
ਕੋਲੇਸਟ੍ਰੋਲ ਨੂੰ ਕੰਟਰੋਲ 'ਚ ਰੱਖਣ ਲਈ ਮਦਦਗਾਰ : 

ਆਪਣੇ ਹਾਈ ਕੋਲੈਸਟ੍ਰੋਲ ਦੀ ਸਮੱਸਿਆ ਨੂੰ ਦੂਰ ਕਰਨ ਲਈ ਖਾਉ ਜਵਾਰ ਦੀ ਰੋਟੀ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਸਰੀਰ 'ਚ ਜਮ੍ਹਾ ਹਾਨੀਕਾਰਕ ਕੋਲੈਸਟ੍ਰਾਲ ਨੂੰ ਘੱਟ ਕਰਨ 'ਚ ਮਦਦ ਕਰਦਾ ਹੈ।
 
ਪਾਚਨ ਨੂੰ ਸੁਧਾਰਨ ਲਈ ਫਾਇਦੇਮੰਦ : 

ਤੁਸੀਂ ਆਪਣੇ ਪਾਚਨ ਨੂੰ ਸੁਧਾਰਨ ਲਈ ਵੀ ਜਵਾਰ ਦੀ ਰੋਟੀ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।
Advertisment
 
ਸ਼ੂਗਰ ਦੀ ਸਮੱਸਿਆ ਨੂੰ ਦੂਰ ਕਰਨ 'ਚ ਮਦਦਗਾਰ : 

ਜੇਕਰ ਤੁਸੀਂ ਵੀ ਸ਼ੂਗਰ ਦੇ ਮਰੀਜ਼ ਹੋ ਤਾਂ ਤੁਹਾਨੂੰ ਜਵਾਰ ਦੀ ਰੋਟੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਪਾਏ ਜਾਣ ਵਾਲੇ ਗੁਣ ਬਲੱਡ ਸ਼ੂਗਰ ਲੈਵਲ ਨੂੰ ਕੰਟਰੋਲ ਕਰਨ 'ਚ ਮਦਦ ਕਰਦੇ ਹਨ।
 
Advertisment
ਡਿਸਕਲੇਮਰ : 

ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।


 
health-news jowar-roti-benefits jowar-roti
Advertisment

Stay updated with the latest news headlines.

Follow us:
Advertisment