Drinking Spinach Water Benefits: ਪਾਲਕ ਦੇ ਨਾਲ-ਨਾਲ ਪਾਲਕ ਦੇ ਪਾਣੀ ਦਾ ਸੇਵਨ ਵੀ ਸਿਹਤ ਨੂੰ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਪਾਏ ਜਾਣਦੇ ਹਨ। ਵੈਸੇ ਤਾਂ ਤੁਸੀਂ ਇਸਦਾ ਸੇਵਨ ਕਿਸੇ ਵੀ ਸਮੇਂ ਕਰ ਸਕਦੇ ਹੋ ਪਰ ਕਿ ਤੁਸੀਂ ਕਦੇ ਖਾਲੀ ਪੇਟ ਪਾਲਕ ਦੇ ਪਾਣੀ ਦਾ ਸੇਵਨ ਕੀਤਾ ਹੈ?
ਖਾਲੀ ਪੇਟ ਪਾਲਕ ਦੇ ਪਾਣੀ ਦਾ ਸੇਵਨ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਏ, ਵਿਟਾਮਿਨ ਸੀ, ਆਇਰਨ, ਕੈਲਸ਼ੀਅਮ, ਪੋਟਾਸ਼ੀਅਮ, ਸੋਡੀਅਮ, ਮੈਗਨੀਸ਼ੀਅਮ ਅਤੇ ਫਾਈਬਰ ਵਰਗੇ ਕਈ ਤੱਤ ਪਾਏ ਜਾਣਦੇ ਹਨ। ਜੋ ਭਾਰ ਘਟਾਉਣ ਦੇ ਨਾਲ ਨਾਲ ਕਈ ਸਿਹਤ ਸਮੱਸਿਆਵਾ ਨੂੰ ਦੂਰ ਕਰਨ 'ਚ ਮਦਦ ਕਰਦੇ ਹਨ। ਤਾਂ ਆਓ ਜਾਣਦੇ ਹਾਂ ਖਾਲੀ ਪੇਟ ਪਾਲਕ ਦਾ ਪਾਣੀ ਪੀਣ ਦੇ ਕੀ ਫਾਇਦੇ ਹਨ।
ਇਮਿਊਨਿਟੀ ਵਧਾਉਣ 'ਚ ਮਦਦਗਾਰ :
ਜੇਕਰ ਤੁਸੀਂ ਆਪਣੇ ਸਰੀਰ 'ਚ ਇਮਿਊਨਿਟੀ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਰੋਜ਼ਾਨਾ ਖਾਲੀ ਪੇਟ ਪਾਲਕ ਦੇ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਤੁਹਾਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਂਦਾ ਹੈ।
ਚਮੜੀ ਲਈ ਫਾਇਦੇਮੰਦ :
ਤੁਸੀਂ ਆਪਣੀ ਚਮੜੀ ਨੂੰ ਨਿਖਾਰਣ ਲਈ ਵੀ ਖਾਲੀ ਪੇਟ ਪਾਲਕ ਦੇ ਪਾਣੀ ਦਾ ਸੇਵਨ ਕਰ ਸਕਦੇ ਹੋ। ਕਿਉਂਕਿ ਇਸ ਨੂੰ ਪੀਣ ਨਾਲ ਖੂਨ ਸ਼ੁੱਧ ਹੁੰਦਾ ਹੈ, ਜੋ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਮਦਦ ਕਰਦੇ ਹਨ।
ਅੱਖਾਂ ਨੂੰ ਸਿਹਤਮੰਦ ਰੱਖਣ 'ਚ ਮਦਦਗਾਰ :
ਤੁਸੀਂ ਖਾਲੀ ਪੇਟ ਪਾਲਕ ਦੇ ਪਾਣੀ ਦਾ ਸੇਵਨ ਕਰਕੇ ਵੀ ਆਪਣੀਆਂ ਅੱਖਾਂ ਨੂੰ ਸਿਹਤਮੰਦ ਰੱਖ ਸਕਦੇ ਹੋ ਕਿਉਂਕਿ ਇਸ 'ਚ ਵਿਟਾਮਿਨ ਏ ਪਾਇਆ ਜਾਂਦਾ ਹੈ, ਜੋ ਅੱਖਾਂ ਦੀ ਰੋਸ਼ਨੀ ਵਧਾਉਣ 'ਚ ਮਦਦ ਕਰਦਾ ਹੈ।
ਸਰੀਰ ਨੂੰ ਡੀਟੌਕਸ ਰੱਖਣ ਲਈ ਫਾਇਦੇਮੰਦ :
ਜੇਕਰ ਤੁਸੀਂ ਆਪਣੇ ਸਰੀਰ ਨੂੰ ਡੀਟੌਕਸ ਰੱਖਣਾ ਚਾਹੁੰਦੇ ਹੋ ਤਾਂ ਤੁਹਾਨੂੰ ਖਾਲੀ ਪੇਟ ਪਾਲਕ ਦੇ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਜਮ੍ਹਾ ਜ਼ਹਿਰੀਲੇ ਤੱਤਾਂ ਨੂੰ ਬਾਹਰ ਕੱਡਣ ਵਾਲੇ ਗੁਣ ਹੁੰਦੇ ਹਨ।
ਅਨੀਮੀਆ ਨੂੰ ਦੂਰ ਕਰਨ 'ਚ ਮਦਦਗਾਰ :
ਜੇਕਰ ਤੁਸੀਂ ਅਨੀਮੀਆ ਤੋਂ ਪੀੜਤ ਹੋ ਤਾਂ ਤੁਹਾਨੂੰ ਖਾਲੀ ਪੇਟ ਪਾਲਕ ਦੇ ਪਾਣੀ ਦਾ ਸੇਵਨ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਆਇਰਨ ਪਾਇਆ ਜਾਂਦਾ ਹੈ ਜੋ ਸਰੀਰ 'ਚ ਲਾਲ ਖੂਨ ਦੇ ਸੈੱਲਾਂ ਨੂੰ ਬਣਾਉਣ 'ਚ ਮਦਦ ਕਰਦਾ ਹੈ।
ਪਾਚਨ ਨੂੰ ਸੁਧਾਰਨ ਲਈ ਫਾਇਦੇਮੰਦ :
ਆਪਣੇ ਪਾਚਨ ਨੂੰ ਸੁਧਾਰਨ ਲਈ ਖਾਲੀ ਪੇਟ ਪੀਉ ਪਾਲਕ ਦਾ ਪਾਣੀ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਫਾਈਬਰ ਪਾਇਆ ਜਾਂਦਾ ਹੈ, ਜੋ ਪਾਚਨ ਤੰਤਰ ਨੂੰ ਮਜ਼ਬੂਤ ਬਣਾਉਂਦਾ ਹੈ ਅਤੇ ਐਸੀਡਿਟੀ, ਬਦਹਜ਼ਮੀ, ਕਬਜ਼ ਵਰਗੀਆਂ ਸਮੱਸਿਆਵਾਂ ਨੂੰ ਦੂਰ ਕਰਨ 'ਚ ਮਦਦ ਕਰਦਾ ਹੈ।
ਡਿਸਕਲੇਮਰ :
ਇਹ ਲੇਖ ਆਮ ਜਾਣਕਾਰੀ ਲਈ ਹੈ ਕੋਈ ਵੀ ਉਪਾਅ ਅਪਣਾਉਣ ਤੋਂ ਪਹਿਲਾਂ ਤੁਹਾਨੂੰ ਡਾਕਟਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।
- PTC NEWS