Punjab Bus Strike: ਪੰਜਾਬ ’ਚ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ !
Punjab PRTC And Roadways Bus Strike: ਪੰਜਾਬ 'ਚ 3 ਦਿਨ ਚੱਕਾ ਜਾਮ ਰਹੇਗਾ। ਜਿਸ ਕਾਰਨ ਬੱਸਾਂ ਦਾ ਸਫਰ ਕਰਨ ਵਾਲਿਆਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਰੋਡਵੇਜ਼ ਦੇ ਠੇਕਾ ਮੁਲਾਜ਼ਮ 14 ਅਗਸਤ ਤੋਂ 16 ਅਗਸਤ ਤੱਕ ਤਿੰਨ ਦਿਨ ਹੜਤਾਲ 'ਤੇ ਰਹਿਣਗੀਆਂ।
ਦੱਸ ਦਈਏ ਕਿ ਰੋਡਵੇਜ਼-ਪਨਬਸ ਕਰਮਚਾਰੀ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 3 ਦਿਨਾਂ ਲਈ ਬੱਸਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇੰਨਾ ਹੀ ਨਹੀਂ ਸਾਰੇ ਮੁਲਾਜ਼ਮ ਇਕੱਠੇ ਹੋ ਕੇ ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਰੋਧ ਕਰਦੇ ਹੋਏ ਉਨ੍ਹਾਂ ਦਾ ਘਿਰਾਓ ਕਰਨ ਦਾ ਵੀ ਫੈਸਲਾ ਕੀਤਾ ਹੈ।
ਇਸ ਸਬੰਧੀ ਰੋਡਵੇਜ਼-ਪਨਬੱਸ ਦੇ ਠੇਕਾ ਮੁਲਾਜ਼ਮਾਂ ਅਨੁਸਾਰ ਸਰਕਾਰ ਨੇ ਕਿਹਾ ਕਿ ਵਿਭਾਗ ਵਿੱਚ 10 ਸਾਲਾਂ ਤੋਂ ਠੇਕੇ ’ਤੇ ਕੰਮ ਕਰਦੇ ਕਾਮਿਆਂ ਨੂੰ ਪੱਕਾ ਕੀਤਾ ਜਾਵੇਗਾ, ਪਰ ਸਰਕਾਰ ਦਾ ਇਹ ਵਾਅਦਾ ਅਜੇ ਤੱਕ ਪੂਰਾ ਨਹੀਂ ਹੋਇਆ। ਇਸ ਤੋਂ ਇਲਾਵਾ ਸਰਕਾਰ ਨੇ ਕਿਹਾ ਸੀ ਕਿ ਠੇਕੇ ਜਾਂ ਆਊਟਸੋਰਸ ਰਾਹੀਂ ਕੋਈ ਭਰਤੀ ਨਹੀਂ ਕੀਤੀ ਜਾਵੇਗੀ ਪਰ ਫਿਰ ਵੀ ਆਊਟਸੋਰਸ 'ਤੇ ਮੁਲਾਜ਼ਮ ਰੱਖੇ ਜਾ ਰਹੇ ਹਨ। ਅਜਿਹਾ ਕਰਨ ਨਾਲ ਉਨ੍ਹਾਂ ਨਾਲ ਧੱਕਾ ਹੋ ਰਿਹਾ ਹੈ।
ਰੋਡਵੇਜ਼ ਵਿੱਚ ਲੰਮੇ ਸਮੇਂ ਤੋਂ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਨਾਲ-ਨਾਲ ਮੁੱਖ ਮੰਤਰੀ ਨਾਲ ਵੀ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ। ਮੀਟਿੰਗਾਂ ਵਿੱਚ ਉਨ੍ਹਾਂ ਨੂੰ ਪੂਰਾ ਕਰਨ ਦਾ ਭਰੋਸਾ ਜ਼ਰੂਰ ਮਿਲਦਾ ਹੈ ਪਰ ਅਜੇ ਤੱਕ ਇੱਕ ਵੀ ਮੰਗ ਨਹੀਂ ਮੰਨੀ ਗਈ।
ਇਹ ਵੀ ਪੜ੍ਹੋ: Bathinda: ਬਠਿੰਡਾ ’ਚ ਸਿਹਤ ਵਿਭਾਗ ਦੀ ਵੱਡੀ ਕਾਰਵਾਈ; ਨਕਲੀ ਐਨਰਜੀ ਡਰਿੰਕ ਨਾਲ ਭਰਿਆ ਟਰੱਕ ਕੀਤਾ ਕਾਬੂ
- PTC NEWS