ਫ਼ਸਲ ਦੀ ਬਜਾਈ ਲਈ ਪ੍ਰਤੀ ਏਕੜ ਖਰਚ 20 ਹਜ਼ਾਰ ਤੋਂ ਵਧਾ ਕੇ 70 ਹਜ਼ਾਰ ਰੁਪਏ ਕੀਤਾ ਜਾਵੇ : ਬਲਦੇਵ ਸਿੰਘ ਦਮਹੇੜੀ
Fatehgarh Sahib News : ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਵੱਲੋਂ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਦੀ ਅਗਵਾਈ ਵਿੱਚ ਜਥੇਬੰਦੀ ਵੱਲੋਂ ਹੜ ਪੀੜਤਾਂ ਦੇ ਮੁੜ ਵਸੇਬੇ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕੱਤਰ ਹੋ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਡਿਪਟੀ ਕਮਿਸ਼ਨਰ ਫਤਿਹਗੜ੍ਹ ਸਾਹਿਬ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ ਹੈ।
ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਸੂਬੇ ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਦਮਹੇੜੀ ਨੇ ਸਰਕਾਰਾਂ ਨੂੰ ਜਗਾਉਣ ਲਈ ਕਿਸਾਨਾਂ ਦੀ ਆਵਾਜ਼ ਬਣਣ ਤੇ ਪੀਟੀਸੀ ਨਿਊਜ਼ ਦਾ ਧੰਨਵਾਦ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਹੜ ਪ੍ਰਭਾਵਿਤ ਕਿਸਾਨਾਂ ਦੀ ਆਰਥਿਕ ਮਦਦ ਲਈ ਜੋ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਜੋ ਪ੍ਰਤੀ ਏਕੜ ਫਸਲ ਬਿਜਾਈ ਦੀ 20 ਹਜ਼ਾਰ ਦਾ ਐਲਾਨ ਨਾ ਕਾਫੀ ਹੈ, ਜਿਸ ਨੂੰ ਵਧਾ ਕੇ ਘੱਟੋ ਘੱਟ 70 ਹਜ਼ਾਰ ਰੁਪਏ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕਿਸਾਨ ਇਸ ਨਾਂ ਨਾਲ ਰੇਤ ਹਟਾਉਣ, ਡੀਜ਼ਲ, ਬੀਜ ਖਾਦਾਂ ਤੇ ਦਵਾਈਆਂ ਦਾ ਪ੍ਰਬੰਧ ਕਰ ਸਕਣ ਤੇ ਨਾਲ ਹੀ ਖੇਤ ਮਜ਼ਦੂਰਾਂ ਨੂੰ ਵੀ ਬਣਦਾ ਮੁਆਵਜ਼ਾ ਦਿੱਤਾ ਜਾਣਾ ਚਾਹੀਦਾ। ਉਹਨਾਂ ਕਿਹਾ ਕਿ ਸਭ ਤੋਂ ਵੱਡੀ ਗੱਲ ਜੋ ਕਿਸਾਨ ਮੌਜੂਦਾ ਸਮੇਂ ਖੇਤੀ ਕਰਦਾ ਹੋਵੇ ,ਉਸ ਨੂੰ ਹੀ ਮੁਆਵਜ਼ਾ ਮਿਲਣਾ ਚਾਹੀਦਾ ਹੈ ਕਿਉਂਕਿ ਬਹੁਤੇ ਕਿਸਾਨ ਠੇਕੇ 'ਤੇ ਜਮੀਨਾਂ ਲੈ ਕੇ ਖੇਤੀ ਕਰਦੇ ਹਨ।
ਕਿਸਾਨ ਆਗੂ ਨੇ ਦੱਸਿਆ ਕਿ ਪਸ਼ੂਆਂ, ਮਸ਼ੀਨਰੀ ਅਤੇ ਘਰਾਂ ਦੇ ਨੁਕਸਾਨ ਲਈ ਕੋਈ ਸਪਸ਼ਟ ਐਲਾਨ ਨਹੀਂ ਕੀਤਾ ਗਿਆ, ਜਿਸ 'ਤੇ ਮਾਰਕੀਟ ਰੇਟ ਦੇ ਹਿਸਾਬ ਨਾਲ ਨੁਕਸਾਨ ਦੀ ਭਰਪਾਈ ਕੀਤੀ ਜਾਣੀ ਚਾਹੀਦੀ ਹੈ। ਭਾਰੀ ਹੜਾਂ ਤੋਂ ਉੱਪਰ ਪ੍ਰਭਾਵਿਤ ਕਿਸਾਨਾਂ ਅਤੇ ਮਜ਼ਦੂਰਾਂ ਦੇ ਸੰਪੂਰਨ ਕਰਜ਼ ਮੁਆਫ ਕਰਨ ਲਈ ਤੁਰੰਤ ਢੁਕਵੀਂ ਨੀਤੀ ਬਣਾਈ ਜਾਣੀ ਚਾਹੀਦੀ ਹੈ, ਜਿਨਾਂ ਕਿਸਾਨਾਂ ਨੇ ਆਪਣੀਆਂ ਜ਼ਮੀਨਾਂ ਦਰਿਆਵਾਂ ਵਿੱਚ ਗਵਾ ਦਿੱਤੀਆਂ ਹਨ।
ਉਹਨਾਂ ਕਿਸਾਨਾਂ ਦੀਆਂ ਜਮੀਨਾਂ ਉਹਨਾਂ ਨੂੰ ਵਾਪਸ ਕਰਨ ਲਈ ਜਰੂਰੀ ਕਦਮ ਚੁੱਕੇ ਜਾਣ ਅਤੇ ਜਦੋਂ ਤੱਕ ਉਹ ਆਪਣੀਆਂ ਜ਼ਮੀਨਾਂ ਵਾਪਸ ਨਹੀਂ ਪ੍ਰਾਪਤ ਕਰ ਸਕਦੇ ਉਦੋਂ ਤੱਕ ਉਹਨਾਂ ਦੀ ਰੋਜੀ ਰੋਟੀ ਲਈ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ ਤੇ ਜਿਨਾਂ ਲੋਕਾਂ ਨੇ ਆਪਣੀਆਂ ਫਸਲਾਂ, ਪਸ਼ੂਆਂ, ਦੁਕਾਨਾਂ ਅਤੇ ਹੋਰ ਛੋਟੇ ਕਾਰੋਬਾਰਾਂ ਨੂੰ ਗਵਾ ਦਿੱਤਾ ਹੈ, ਉਹਨਾਂ ਨੂੰ ਅੰਤਰਿਮ ਰਾਹਤ ਵਜੋਂ ਤੁਰੰਤ ਪ੍ਰਤੀ ਪਰਿਵਾਰ ਇਕ ਲੱਖ ਰੁਪਏ ਦਿੱਤੇ ਜਾਣ, ਪੋਲਟਰੀ ਫਾਰਮ, ਫਿਸਰੀ ਫਾਰਮ ਅਤੇ ਸਾਰੇ ਪੇਂਡੂ ਸਹਾਇਤਾ ਧੰਦੇ ਸੌ ਪ੍ਰਤੀਸ਼ਤ ਨੁਕਸਾਨੇ ਗਏ ਹਨ ,ਇਹਨਾਂ ਦਾ ਵੀ ਮੁਆਵਜ਼ਾ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਜਿਨਾਂ ਲੋਕਾਂ ਨੇ ਆਪਣੇ ਘਰ ਗਵਾ ਦਿੱਤੇ ਹਨ, ਉਹਨਾਂ ਦੇ ਘਰਾਂ ਦੀ ਉਸਾਰੀ 'ਤੇ ਕੀਤੇ ਗਏ ਅਸਲ ਖਰਚੇ ਦਾ ਭੁਗਤਾਨ ਵੀ ਕੀਤਾ ਜਾਵੇ ਤੇ ਘਰ ਦੋ ਤਿੰਨ ਮਹੀਨਿਆਂ ਦੇ ਅੰਦਰ ਅੰਦਰ ਬਣਾ ਕੇ ਸੌਂਪੇ ਜਾਣੇ ਚਾਹੀਦੇ ਹਨ। ਹੜਾਂ ਨਾਲ ਆਪਣੀ ਜਾਨ ਗਵਾਉਣ ਵਾਲੇ ਹਰ ਵਿਅਕਤੀ ਦੇ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜਾ ਦਿੱਤਾ ਜਾਵੇ।
- PTC NEWS