Moga News : ਪ੍ਰੇਮੀ ਜੋੜੇ ਨੇ ਨਿਗਲੀ ਜਹਿਰੀਲੀ ਚੀਜ਼, ਹੋਈ ਮੌਤ; ਮ੍ਰਿਤਕ ਦਾ ਵਿਆਹੀ ਕੁੜੀ ਨਾਲ ਚਲ ਰਿਹਾ ਸੀ ਪ੍ਰੇਮ ਸਬੰਧ
Moga News : ਮੋਗਾ ਜ਼ਿਲ੍ਹੇ ਵਿੱਚ ਪੈਂਦੇ ਪਿੰਡ ਚੜਿੱਕ ਦੇ ਰਹਿਣ ਵਾਲੇ ਇੱਕ ਨੌਜਵਾਨ ਲੜਕਾ ਅਤੇ ਲੜਕੀ ਵੱਲੋਂ ਕੋਈ ਜ਼ਹਿਰੀਲੀ ਚੀਜ਼ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਲੜਕਾ ਲੜਕੀ ਦਾ ਪ੍ਰੇਮ ਸਬੰਧ ਚੱਲ ਰਿਹਾ ਸੀ। ਇਹ ਦੋਵੇਂ ਚੜਿੱਕ ਪਿੰਡ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ।
ਮਿਲੀ ਜਾਣਕਾਰੀ ਮੁਤਾਬਕ ਬਾਘਾਪੁਰਾਣਾ ਅਧੀਨ ਆਉਂਦੇ ਕੋਠੇ ਠਾਣਾ ਸਿੰਘ (ਘੋਲੀਆ ਕਲਾਂ)-ਕੋਲ ਦੀ ਲੰਘਦੀ ਨਹਿਰ ’ਤੇ ਦੁਪਹਿਰ ਦੇ ਕਰੀਬ 12 ਜਾਂ 1 ਵਜੇ ਦੇ ਕਰੀਬ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਇੱਕ ਨੌਜਵਾਨ ਲੜਕਾ ਅਤੇ ਲੜਕੀ ਨੇ ਕੋਈ ਜਹਿਰੀਲੀ ਚੀਜ਼ ਨਿਗਲ ਲਈ ਜਿਸ ਕਾਰਨ ਦੋਹਾਂ ਦੀ ਮੌਤ ਹੋ ਗਈ।
ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਚੜਿੱਕ ਪਿੰਡ ਦੇ ਰਹਿਣ ਵਾਲੇ ਸਨ। ਜਿਸ ਲੜਕੇ ਦੀ ਮੌਤ ਹੋਈ ਉਸ ਦੀ 28 ਸਾਲ ਉਮਰ ਹੈ। ਲੜਕੀ ਚੜਿੱਕ ਪਿੰਡ ਵਿੱਚ ਵਿਆਹੀ ਹੋਈ ਸੀ। ਸੁਣਨ ਵਿੱਚ ਆਇਆ ਇੰਨਾ ਦੋਨਾਂ ਦਾ ਪ੍ਰੇਮ ਸਬੰਧ ਚਲਦਾ ਸੀ।
ਫਿਲਹਾਲ ਬਾਘਾ ਪੁਰਾਣਾ ਪੁਲਿਸ ਨੇ ਦੋਵਾਂ ਦੀਆਂ ਮ੍ਰਿਤਕ ਦੇਹਾਂ ਨੂੰ ਚੁਕਵਾ ਕੇ ਮੋਗਾ ਦੇ ਸਿਵਲ ਹਸਪਤਾਲ ਵਿੱਚ ਪਹੁੰਚਾ ਦਿੱਤਾ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਫਿਲਹਾਲ ਕਿਸੇ ਵੀ ਧਿਰ ਦਾ ਕੋਈ ਵੀ ਪਰਿਵਾਰਿਕ ਮੈਂਬਰ ਸਾਹਮਣੇ ਨਹੀਂ ਆਇਆ।
ਇਹ ਵੀ ਪੜ੍ਹੋ : Hoshiarpur News : ਦੁਬਈ ਤੋਂ ਭਾਰਤ ਪਹੁੰਚਿਆ 26 ਸਾਲਾ ਧਰਮਬੀਰ ਦਾ ਮ੍ਰਿਤਕ ਸਰੀਰ, ਦਿਲ ਦਾ ਦੌਰਾ ਪੈਣ ਕਾਰਨ ਹੋਈ ਸੀ ਮੌਤ
- PTC NEWS