Covid-19 cases in India: ਕੀ ਫ਼ਿਰ ਬੇਕਾਬੂ ਹੋ ਗਿਆ ਕੋਰੋਨਾ ! ਦੇਸ਼ ’ਚ ਐਕਟਿਵ ਮਾਮਲਿਆਂ ਦੀ ਗਿਣਤੀ ਹੋਈ 4026
Covid-19 cases in India : ਭਾਰਤ ਵਿੱਚ ਇੱਕ ਵਾਰ ਫਿਰ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ ਇਸ ਮਹਾਂਮਾਰੀ ਕਾਰਨ 5 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ 4026 ਐਕਟਿਵ ਮਾਮਲੇ ਸਾਹਮਣੇ ਆਏ ਹਨ। ਇਹ ਮੌਤਾਂ ਕੇਰਲ, ਮਹਾਰਾਸ਼ਟਰ, ਤਾਮਿਲਨਾਡੂ ਅਤੇ ਪੱਛਮੀ ਬੰਗਾਲ ਵਿੱਚ ਹੋਈਆਂ ਹਨ। ਮਰਨ ਵਾਲੇ ਸਾਰੇ ਲੋਕ ਪਹਿਲਾਂ ਹੀ ਕਿਸੇ ਨਾ ਕਿਸੇ ਬਿਮਾਰੀ ਤੋਂ ਪੀੜਤ ਸਨ। ਸਿਹਤ ਮੰਤਰਾਲੇ ਦੇ ਅਨੁਸਾਰ ਦੇਸ਼ ਵਿੱਚ ਕੋਵਿਡ-19 ਦੇ ਐਕਟਿਵ ਮਾਮਲੇ ਵਧ ਕੇ 4026 ਹੋ ਗਏ ਹਨ। ਮਹਾਰਾਸ਼ਟਰ ਵਿੱਚ ਕੋਵਿਡ-19 ਦੇ 59 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 20 ਇਕੱਲੇ ਮੁੰਬਈ ਤੋਂ ਹਨ।
ਇਨ੍ਹਾਂ ਵਿਚੋਂ 50 ਪ੍ਰਤੀਸ਼ਤ ਮਾਮਲੇ ਕੇਰਲ ਅਤੇ ਮਹਾਰਾਸ਼ਟਰ ਵਿਚ ਹਨ। ਕੇਰਲ ਵਿਚ ਸਭ ਤੋਂ ਵੱਧ 1416 ਸਰਗਰਮ ਮਾਮਲੇ ਹਨ। ਇਸ ਦੇ ਨਾਲ ਹੀ ਮਹਾਰਾਸ਼ਟਰ ਤੋਂ 494 ਮਾਮਲੇ ਸਾਹਮਣੇ ਆਏ ਹਨ। ਹੁਣ ਤੱਕ ਦੇਸ਼ ਭਰ ਵਿਚ 2700 ਮਰੀਜ਼ ਠੀਕ ਵੀ ਹੋਏ ਹਨ। ਹੁਣ ਤੱਕ ਕੋਰੋਨਾ ਕਾਰਨ 38 ਮੌਤਾਂ ਹੋਈਆਂ ਹਨ। ਇਨ੍ਹਾਂ ਵਿਚੋਂ ਪਿਛਲੇ 4 ਦਿਨਾਂ ਵਿਚ 31 ਦੀ ਮੌਤ ਹੋ ਗਈ ਹੈ। 24 ਘੰਟਿਆਂ ਵਿਚ ਕੇਰਲ, ਤਾਮਿਲਨਾਡੂ, ਪੱਛਮੀ ਬੰਗਾਲ ਅਤੇ ਗੁਜਰਾਤ ਵਿਚ 1-1 ਮੌਤ ਹੋਈ ਹੈ।
ਮਹਾਰਾਸ਼ਟਰ ਵਿੱਚ ਐਕਟਿਵ ਮਾਮਲੇ 800 ਤੋਂ ਪਾਰ
ਇਸ ਸਾਲ 1 ਜਨਵਰੀ ਤੋਂ ਮਹਾਰਾਸ਼ਟਰ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ 873 ਹੋ ਗਈ ਹੈ। ਪੱਛਮੀ ਬੰਗਾਲ ਵਿੱਚ ਕੋਵਿਡ-19 ਦੇ 44 ਨਵੇਂ ਮਾਮਲੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਰਾਜ ਵਿੱਚ ਕੋਵਿਡ ਦੇ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 331 ਹੈ। ਕਰਨਾਟਕ ਵਿੱਚ ਕੋਵਿਡ-19 ਦੇ 87 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਨਾਲ ਰਾਜ ਦੀ ਗਿਣਤੀ 311 ਹੋ ਗਈ ਹੈ।
ਪਿਛਲੇ 24 ਘੰਟਿਆਂ ਵਿੱਚ 5 ਮੌਤਾਂ
ਕੋਰੋਨਾ ਦੇ ਵਧਦੇ ਮਾਮਲਿਆਂ ਵਿਚਕਾਰ ਪਿਛਲੇ 24 ਘੰਟਿਆਂ ਵਿੱਚ 5 ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਹਨ। ਕੇਰਲ ਵਿੱਚ ਇੱਕ 80 ਸਾਲਾ ਵਿਅਕਤੀ ਦੀ ਮੌਤ ਹੋ ਗਈ। ਉਸਨੂੰ ਨਮੂਨੀਆ, ਸ਼ੂਗਰ, ਹਾਈਪਰਟੈਨਸ਼ਨ ਅਤੇ ਦਿਲ ਦੀ ਬਿਮਾਰੀ ਸੀ। ਮਹਾਰਾਸ਼ਟਰ ਵਿੱਚ 70 ਅਤੇ 73 ਸਾਲ ਦੀਆਂ ਦੋ ਔਰਤਾਂ ਦੀ ਮੌਤ ਹੋ ਗਈ, ਦੋਵਾਂ ਨੂੰ ਸ਼ੂਗਰ ਅਤੇ ਹਾਈਪਰਟੈਨਸ਼ਨ ਸੀ। ਤਾਮਿਲਨਾਡੂ ਵਿੱਚ ਇੱਕ 69 ਸਾਲਾ ਔਰਤ ਦੀ ਮੌਤ ਹੋ ਗਈ, ਉਸਨੂੰ ਟਾਈਪ 2 ਸ਼ੂਗਰ ਅਤੇ ਪਾਰਕਿੰਸਨ'ਸ ਬਿਮਾਰੀ ਸੀ। ਪੱਛਮੀ ਬੰਗਾਲ ਵਿੱਚ ਇੱਕ 43 ਸਾਲਾ ਔਰਤ ਦੀ ਮੌਤ ਹੋ ਗਈ। ਇਸ ਤੋਂ ਪਹਿਲਾਂ ਦਿੱਲੀ ਵਿੱਚ ਇੱਕ 60 ਸਾਲਾ ਔਰਤ ਦੀ ਵੀ ਮੌਤ ਹੋ ਗਈ ਸੀ। ਉਹ ਅੰਤੜੀਆਂ ਦੀ ਬਿਮਾਰੀ ਤੋਂ ਪੀੜਤ ਸੀ। ਬਾਅਦ ਵਿੱਚ ਉਹ ਕੋਵਿਡ ਨਾਲ ਸੰਕਰਮਿਤ ਹੋ ਗਈ।
ਲਗਾਤਾਰ ਵਧ ਰਹੇ ਮਾਮਲਿਆਂ ਦੇ ਵਿਚਕਾਰ ਦਿੱਲੀ ਦੇ ਆਰ.ਐਮ.ਐਲ., ਸਫਦਰਜੰਗ ਅਤੇ ਹੋਰ ਹਸਪਤਾਲਾਂ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਾਲਾਂਕਿ, ਡਾਕਟਰਾਂ ਦਾ ਕਹਿਣਾ ਹੈ ਕਿ ਕੋਰੋਨਾ ਮਾਮਲਿਆਂ ਵਿਚ ਵਾਧਾ ਚਿੰਤਾ ਦਾ ਵਿਸ਼ਾ ਨਹੀਂ ਹੈ। ਕਿਸੇ ਵੀ ਮਰੀਜ਼ ਨੂੰ ਕੋਈ ਗੰਭੀਰ ਸਮੱਸਿਆ ਨਹੀਂ ਹੈ। ਸਾਰਿਆਂ ਵਿਚ ਆਮ ਲੱਛਣ ਹਨ। ਆਰ.ਐਮ.ਐਲ. ਹਸਪਤਾਲ ਵਿਚ 9 ਬਿਸਤਰਿਆਂ ਵਾਲਾ ਆਈਸੋਲੇਸ਼ਨ ਵਾਰਡ ਤਿਆਰ ਕੀਤਾ ਗਿਆ ਹੈ।
- PTC NEWS