COVID 19 Cases In Punjab : ਲੁਧਿਆਣਾ ’ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ, ਜਾਣੋ ਹੁਣ ਸੂਬੇ ’ਚ ਕਿੰਨੀ ਹੋਈ ਕੋਰੋਨਾ ਮਾਮਲਿਆਂ ਦੀ ਗਿਣਤੀ
COVID 19 Cases In Punjab : ਪੰਜਾਬ ’ਚ ਲਗਾਤਾਰ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵਧਦੀ ਜਾ ਰਹੀ ਹੈ। ਪਹਿਲਾਂ ਅੰਮ੍ਰਿਤਸਰ ਤੋਂ ਕਈ ਮਾਮਲੇ ਸਾਹਮਣੇ ਆਏ ਹਨ। ਹੁਣ ਜ਼ਿਲ੍ਹਾ ਲੁਧਿਆਣਾ ’ਚੋਂ ਕੋਰੋਨਾ ਦੇ ਮਾਮਲੇ ਆਏ ਹਨ।
ਲੁਧਿਆਣਾ ’ਚ 5 ਮਾਮਲੇ
ਲੁਧਿਆਣਾ ’ਚੋਂ ਕੋਰੋਨਾ ਦੇ ਪੰਜ ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਜਿਸ ਤੋਂ ਬਾਅਦ ਸੂਬੇ ’ਚ ਕੋਰੋਨਾ ਦੇ ਐਕਟਿਵ ਮਾਮਲਿਆਂ ਦੀ ਗਿਣਤੀ 33 ਤੱਕ ਪਹੁੰਚ ਗਈ ਹੈ।
ਦੱਸ ਦਈਏ ਕਿ ਇਨ੍ਹਾਂ ਚੋਂ ਸਿਹਤ ਵਿਭਾਗ ਨੇ 29 ਲੋਕਾਂ ਨੂੰ ਆਈਸੋਲੇਟ ਕੀਤਾ ਹੋਇਆ ਹੈ ਅਤੇ ਦੋ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਅਲਰਟ ਕਰਦੇ ਹੋਏ ਕਿਹਾ ਹੈ ਕਿ ਜਿਸ ’ਚ ਕੋਰੋਨਾ ਦੇ ਦੱਸੇ ਗਏ ਲੱਛਣ ਦਿਖਣ ਉਸ ਨੂੰ ਤੁਰੰਤ ਆਈਸੋਲੇਟ ਕੀਤਾ ਜਾਵੇ। ਨਾਲ ਹੀ ਲੋਕ ਮਾਸਕ ਪਾ ਕੇ ਨਜ਼ਦੀਕ ਦੇ ਹੈੱਲਥ ਸੈਂਟਰ ਵਿਖੇ ਜਾਓ।
ਪੰਜਾਬ ਸਰਕਾਰ ਦੀ ਐਡਵਾਈਜ਼ਰੀ
ਖੈਰ ਪੰਜਾਬ ਦੇ ਸਿਹਤ ਵਿਭਾਗ ਨੇ ਕੋਵਿਡ-19 ਸੰਬੰਧੀ ਇੱਕ ਐਡਵਾਈਜ਼ਰੀ ਜਾਰੀ ਕੀਤੀ ਅਤੇ ਮਾਸਕ ਪਹਿਨਣ ਦੀ ਸਲਾਹ ਦਿੱਤੀ ਗਈ ਹੈ। ਪੰਜਾਬ ਸਰਕਾਰ ਦੇ ਸਿਹਤ ਵਿਭਾਗ ਦੀ ਸਲਾਹ ਵਿੱਚ ਕਿਹਾ ਗਿਆ ਹੈ ਕਿ ਦੇਸ਼ ਦੇ ਕੁਝ ਹਿੱਸਿਆਂ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਮਾਮੂਲੀ ਵਾਧਾ ਹੋਣ ਕਾਰਨ, ਸਾਵਧਾਨੀ ਸੰਬੰਧੀ ਸਲਾਹਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਪੰਜਾਬ ਰਾਜ ਵਿੱਚ ਸਥਿਤੀ ਕਾਬੂ ਹੇਠ ਹੈ ਅਤੇ ਸਿਹਤ ਸੰਭਾਲ ਪ੍ਰਣਾਲੀ ਪੂਰੀ ਤਰ੍ਹਾਂ ਤਿਆਰ ਹੈ, ਫਿਰ ਵੀ, ਨਾਗਰਿਕਾਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਲਾਗ ਦੇ ਫੈਲਣ ਨੂੰ ਰੋਕਣ ਲਈ ਮੁੱਢਲੇ ਸੁਰੱਖਿਆ ਉਪਾਵਾਂ ਦੀ ਪਾਲਣਾ ਕਰਨ।
ਇਹ ਵੀ ਪੜ੍ਹੋ : Ludhiana West Bypoll 2025 Voting Highlights : ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਸ਼ਾਮ 7 ਵਜੇ ਤੱਕ ਕਰੀਬ 51.33% ਵੋਟਿੰਗ ਹੋਈ : ਸਿਬਿਨ ਸੀ
ਕੀ ਕਰਨੇ ਹਨ:
ਬਜ਼ੁਰਗ, ਗਰਭਵਤੀ ਔਰਤਾਂ, ਕਮਜ਼ੋਰ ਇਮਿਊਨ ਸਿਸਟਮ ਅਤੇ ਸਿਹਤ ਸਮੱਸਿਆਵਾਂ ਵਾਲੇ ਲੋਕਾਂ ਨੂੰ ਭੀੜ-ਭੜੱਕੇ ਵਾਲੀਆਂ ਜਾਂ ਬੰਦ ਥਾਵਾਂ 'ਤੇ ਮਾਸਕ ਪਹਿਨਣੇ ਚਾਹੀਦੇ ਹਨ। ਸਿਹਤ ਸੰਭਾਲ ਕਰਮਚਾਰੀਆਂ ਨੂੰ ਮਾਸਕ ਪਹਿਨਣੇ ਚਾਹੀਦੇ ਹਨ ਅਤੇ ਕੋਵਿਡ-ਉਚਿਤ ਵਿਵਹਾਰ ਦੀ ਪਾਲਣਾ ਕਰਨੀ ਚਾਹੀਦੀ ਹੈ। ਖੰਘਦੇ/ਛਿੱਕਦੇ ਸਮੇਂ ਮੂੰਹ ਅਤੇ ਨੱਕ ਨੂੰ ਰੁਮਾਲ/ਟਿਸ਼ੂ/ਕੂਹਣੀ ਦੇ ਮੋੜ ਨਾਲ ਢੱਕੋ। ਜੇਕਰ ਤੁਸੀਂ ਬਿਮਾਰ ਮਹਿਸੂਸ ਕਰਦੇ ਹੋ (ਬੁਖਾਰ, ਖੰਘ, ਸਾਹ ਲੈਣ ਵਿੱਚ ਤਕਲੀਫ਼) ਤਾਂ ਮਾਸਕ ਪਹਿਨੋ ਅਤੇ ਡਾਕਟਰ ਕੋਲ ਜਾਓ।
ਕੀ ਨਾ ਕਰੋ:
ਭੀੜ ਵਾਲੀਆਂ ਜਾਂ ਘੱਟ ਹਵਾਦਾਰ ਥਾਵਾਂ ਤੋਂ ਬਚੋ।
ਕਾਬਿਲੇਗੌਰ ਹੈ ਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 1219 ਕੋਰੋਨਾ ਸੰਕਰਮਿਤ ਮਰੀਜ਼ ਠੀਕ ਹੋਣ ਦੇ ਨਾਲ, ਵੀਰਵਾਰ ਨੂੰ ਇਸ ਵਾਇਰਸ ਤੋਂ ਛੁਟਕਾਰਾ ਪਾਉਣ ਵਾਲੇ ਲੋਕਾਂ ਦੀ ਗਿਣਤੀ 17164 ਤੱਕ ਪਹੁੰਚ ਗਈ ਅਤੇ ਕੁੱਲ ਸਰਗਰਮ ਮਾਮਲਿਆਂ ਦੀ ਗਿਣਤੀ 5976 ਰਹਿ ਗਈ। ਜਿਸ ਦੇ ਚੱਲਦੇ ਸਿਹਤ ਅਧਿਕਾਰੀਆਂ ਅਤੇ ਮਾਹਿਰਾਂ ਨੇ ਲੋਕਾਂ ਨੂੰ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਅਤੇ ਮਾਸਕ ਪਹਿਨਣ, ਵਾਰ-ਵਾਰ ਹੱਥ ਧੋਣ ਅਤੇ ਭੀੜ-ਭੜੱਕੇ ਵਾਲੇ ਖੇਤਰਾਂ ਵਿੱਚ ਜਾਣ ਤੋਂ ਬਚਣ ਦੀ ਅਪੀਲ ਕੀਤੀ ਹੈ, ਖਾਸ ਕਰਕੇ ਉਨ੍ਹਾਂ ਖੇਤਰਾਂ ਵਿੱਚ ਜਿੱਥੇ ਕੇਸ ਵੱਧ ਰਹੇ ਹਨ।
- PTC NEWS