Sun, Jul 5, 2026
Whatsapp

ਸ਼ਰਧਾ ਭਾਵਨਾ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ

Sri Akal Takht Sahib: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਲੋਂ ਸਿਰਜੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਅੱਜ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ।

Reported by:  PTC News Desk  Edited by:  Amritpal Singh -- July 05th 2026 10:56 AM -- Updated: July 05th 2026 10:59 AM
ਸ਼ਰਧਾ ਭਾਵਨਾ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ

ਸ਼ਰਧਾ ਭਾਵਨਾ ਮਨਾਇਆ ਗਿਆ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ

Sri Akal Takht Sahib: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਵਲੋਂ ਸਿਰਜੇ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਿਰਜਣਾ ਦਿਵਸ ਅੱਜ ਸ਼ਰਧਾ ਤੇ ਉਤਸ਼ਾਹ ਸਹਿਤ ਮਨਾਇਆ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣ ਉਪਰੰਤ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਗਾਇਨ ਕੀਤਾ ਗਿਆ। ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਛੇਵੇਂ ਪਾਤਸ਼ਾਹ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਿਰਜਨਾ ਦਾ ਇਤਿਹਾਸ ਸੰਗਤਾਂ ਨੂੰ ਸਰਵਣ ਕਰਾਇਆ।


ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਗੁਰਮੀਤ ਸਿੰਘ ਬੂਹ, ਭਾਈ ਅਜੈਬ ਸਿੰਘ ਅਭਿਆਸੀ, ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਮੁੱਖ ਮੈਨੇਜਰ ਮੇਜਰ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ, ਸ਼੍ਰੋਮਣੀ ਕਮੇਟੀ ਅਧਿਕਾਰੀ ਅਤੇ ਸੰਗਤਾਂ ਹਾਜ਼ਰ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਿਰਜਣਾ ਦਿਹਾੜੇ ਮੌਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਜੀ ਦਾ ਪੰਥ ਦੇ ਨਾਮ ਸੰਦੇਸ਼

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK