Mansa : ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਏਰੀਏ 'ਚ ਗੜ੍ਹੇਮਾਰੀ ਕਾਰਨ ਕਣਕ ਤੇ ਸਬਜ਼ੀਆਂ ਦਾ ਨੁਕਸਾਨ
Crop Damage in Mansa : ਮਾਨਸਾ ਜ਼ਿਲ੍ਹੇ ਦੇ ਵਿੱਚ ਬੀਤੇ ਕੱਲ ਹੋਈ ਤੇਜ਼ ਬਾਰਿਸ਼ (Rain) ਅਤੇ ਗੜ੍ਹੇਮਾਰੀ ਦੇ ਨਾਲ ਸਰਦੂਲਗੜ੍ਹ (Sardulgarh) ਏਰੀਏ ਦੇ ਵਿੱਚ ਕਣਕ ਦੀ ਫਸਲ (Wheat Crop) ਅਤੇ ਸਬਜ਼ੀਆਂ ਦਾ ਵੱਡਾ ਨੁਕਸਾਨ ਹੋਇਆ ਕਿਸਾਨਾਂ (Farmers) ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦਾ ਸਰਕਾਰ ਤੁਰੰਤ ਮੁਆਵਜ਼ਾ ਜਾਰੀ ਕਰੇ ਤਾਂ ਕਿ ਕਿਸਾਨਾਂ ਨੂੰ ਕੋਈ ਰਾਤ ਮਿਲ ਸਕੇ।
ਜ਼ਿਲ੍ਹੇ ਦੇ ਸਰਦੂਲਗੜ੍ਹ ਏਰੀਏ ਦੇ ਵਿੱਚ ਬੀਤੇ ਦਿਨ ਹੋਈ ਤੇਜ ਬਾਰਿਸ਼ ਅਤੇ ਗੜੇਮਾਰੀ ਦੇ ਨਾਲ ਕਿਸਾਨਾਂ ਦੀ ਪੱਕਣ ਤੇ ਆਈ ਕਣਕ ਦੀ ਫਸਲ ਅਤੇ ਸਬਜ਼ੀਆਂ ਦਾ ਗੜੇਮਾਰੀ ਤੇ ਤੇਜ਼ ਬਾਰਿਸ਼ ਦੇ ਨਾਲ ਵੱਡਾ ਨੁਕਸਾਨ ਹੋਇਆ ਕਿਸਾਨਾਂ ਨੇ ਕਿਹਾ ਕਿ 2023 ਦੇ ਵਿੱਚ ਫਿਰ 2025 ਅਤੇ 2026 ਦੇ ਵਿੱਚ ਵੀ ਕਿਸਾਨਾਂ ਦਾ ਗੜੇਮਾਰੀ ਦੇ ਨਾਲ ਨੁਕਸਾਨ ਹੋਇਆ ਪਰ ਸਰਕਾਰਾਂ ਵੱਲੋਂ ਸਮੇਂ ਤੇ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਨਾ ਕਰਨ ਦੇ ਕਾਰਨ ਕਿਸਾਨਾਂ ਨੂੰ ਨਿਰਾਸ਼ਾ ਝੱਲਣੀ ਪੈਂਦੀ ਹੈ।
ਕਿਸਾਨਾਂ ਨੇ ਸਰਕਾਰ ਤੋਂ ਮੰਗਿਆ ਮੁਆਵਜ਼ਾ
ਉਹਨਾਂ ਕਿਹਾ ਕਿ ਇਸ ਵਾਰ ਵੀ ਪੱਕੀ ਫਸਲ ਘਰ ਲਿਆਉਣ ਤੋਂ ਪਹਿਲਾਂ ਹੀ ਕੁਦਰਤ ਨੇ ਉਹਨਾਂ ਦੀਆਂ ਉਮੀਦਾਂ ਚਕਨਾਚੂਰ ਕਰ ਦਿੱਤੀਆਂ ਹਨ। ਕਿਸਾਨਾਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਵੱਲੋਂ ਜਲਦ ਹੀ ਕਿਸਾਨਾਂ ਦੇ ਹੋਏ ਨੁਕਸਾਨ ਦੇ ਲਈ ਮੁਆਵਜ਼ਾ ਜਾਰੀ ਨਾ ਕੀਤਾ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸਰਕਾਰ ਦੇ ਨੁਮਾਇੰਦਿਆਂ ਨੂੰ ਪਿੰਡਾਂ ਦੇ ਵਿੱਚ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ। ਉਹਨਾਂ ਮੰਗ ਕਰਦੇ ਹੋਏ ਕਿਹਾ ਕਿ ਸਰਕਾਰ ਤੁਰੰਤ ਕਿਸਾਨਾਂ ਨੂੰ ਮੁਆਵਜ਼ਾ ਜਾਰੀ ਕਰੇ ਤਾਂ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਭਰਭਾਈ ਹੋ ਸਕੇ।
- PTC NEWS