Thu, Sep 17, 2026
Whatsapp

CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਦੀ 18 ਸਤੰਬਰ ਨੂੰ ਹੋਵੇਗੀ ਅਹਿਮ ਮੀਟਿੰਗ

ਪੰਜਾਬ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਚਲਾਏ ਜਾ ਰਹੇ ਸੰਘਰਸ਼ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਆਗੂਆਂ ਵਿਚਾਲੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ।

Reported by:  PTC News Desk  Edited by:  Amritpal Singh -- September 17th 2026 09:31 PM
CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਦੀ 18 ਸਤੰਬਰ ਨੂੰ ਹੋਵੇਗੀ ਅਹਿਮ ਮੀਟਿੰਗ

CM ਮਾਨ ਅਤੇ ਮੁਲਾਜ਼ਮ ਜਥੇਬੰਦੀਆਂ ਦੀ 18 ਸਤੰਬਰ ਨੂੰ ਹੋਵੇਗੀ ਅਹਿਮ ਮੀਟਿੰਗ

ਪੰਜਾਬ ਵਿੱਚ ਮੁਲਾਜ਼ਮ ਜਥੇਬੰਦੀਆਂ ਵੱਲੋਂ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ ਚਲਾਏ ਜਾ ਰਹੇ ਸੰਘਰਸ਼ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਅਤੇ ਮੁਲਾਜ਼ਮ ਆਗੂਆਂ ਵਿਚਾਲੇ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਇਹ ਮੀਟਿੰਗ ਕੱਲ੍ਹ 18 ਸਤੰਬਰ ਨੂੰ ਸਵੇਰੇ 11 ਵਜੇ ਹੋਵੇਗੀ, ਜਿਸ ਵਿੱਚ ਸਾਂਝੀ ਤਾਲਮੇਲ ਕਮੇਟੀ ਦੇ ਆਗੂ ਮੁੱਖ ਮੰਤਰੀ ਨਾਲ ਮੁਲਾਕਾਤ ਕਰਨਗੇ।

ਜਾਣਕਾਰੀ ਮੁਤਾਬਕ ਮੀਟਿੰਗ ਦੌਰਾਨ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੇ ਜਾ ਰਹੇ ਸੰਘਰਸ਼ ਅਤੇ ਸਰਕਾਰ ਨਾਲ ਜੁੜੇ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ। ਮੁਲਾਜ਼ਮ ਜਥੇਬੰਦੀਆਂ ਵੱਲੋਂ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਸਰਕਾਰ ਦੇ ਸਾਹਮਣੇ ਰੱਖਿਆ ਜਾ ਰਿਹਾ ਹੈ। ਮੁੱਖ ਮੰਤਰੀ ਨਾਲ ਹੋਣ ਵਾਲੀ ਇਹ ਮੀਟਿੰਗ ਅਹਿਮ ਮੰਨੀ ਜਾ ਰਹੀ ਹੈ।

ਸਾਂਝੀ ਤਾਲਮੇਲ ਕਮੇਟੀ ਦੇ ਆਗੂ ਮੀਟਿੰਗ ਵਿੱਚ ਮੁਲਾਜ਼ਮਾਂ ਨਾਲ ਸਬੰਧਤ ਮੰਗਾਂ ਅਤੇ ਸਮੱਸਿਆਵਾਂ ਨੂੰ ਸਰਕਾਰ ਦੇ ਸਾਹਮਣੇ ਵਿਸਥਾਰ ਨਾਲ ਰੱਖ ਸਕਦੇ ਹਨ। ਮੀਟਿੰਗ ਦੌਰਾਨ ਸਰਕਾਰ ਵੱਲੋਂ ਮੁਲਾਜ਼ਮ ਜਥੇਬੰਦੀਆਂ ਦੀਆਂ ਮੰਗਾਂ ’ਤੇ ਕੀ ਰੁਖ਼ ਅਪਣਾਇਆ ਜਾਂਦਾ ਹੈ ਅਤੇ ਸੰਘਰਸ਼ ਨੂੰ ਲੈ ਕੇ ਕੀ ਵਿਚਾਰ-ਵਟਾਂਦਰਾ ਹੁੰਦਾ ਹੈ, ਇਸ ’ਤੇ ਮੁਲਾਜ਼ਮ ਵਰਗ ਦੀ ਨਜ਼ਰ ਰਹੇਗੀ। ਮੀਟਿੰਗ ਤੋਂ ਬਾਅਦ ਜਥੇਬੰਦੀਆਂ ਵੱਲੋਂ ਅਗਲੀ ਰਣਨੀਤੀ ਸਬੰਧੀ ਫ਼ੈਸਲਾ ਲਏ ਜਾਣ ਦੀ ਵੀ ਸੰਭਾਵਨਾ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK