Thu, Nov 5, 2026
Whatsapp

ਦਲਜੀਤ ਸਿੰਘ ਦਾ 8 ਦਿਨ ਬਾਅਦ ਜੱਦੀ ਪਿੰਡ ਵਿੱਚ ਹੋਇਆ ਅੰਤਿਮ ਸਸਕਾਰ

ਸਖ਼ਤ ਸੁਰੱਖਿਆ ਹੇਠ ਕੀਤੀਆਂ ਗਈਆਂ ਅੰਤਿਮ ਰਸਮਾਂ

Reported by:  PTC News Desk  Edited by:  Jaswinder Kaur -- November 05th 2026 04:20 PM -- Updated: November 05th 2026 04:23 PM
ਦਲਜੀਤ ਸਿੰਘ ਦਾ 8 ਦਿਨ ਬਾਅਦ ਜੱਦੀ ਪਿੰਡ ਵਿੱਚ ਹੋਇਆ ਅੰਤਿਮ ਸਸਕਾਰ

ਦਲਜੀਤ ਸਿੰਘ ਦਾ 8 ਦਿਨ ਬਾਅਦ ਜੱਦੀ ਪਿੰਡ ਵਿੱਚ ਹੋਇਆ ਅੰਤਿਮ ਸਸਕਾਰ

Daljit Singh of Bhamme Kalan cremated :  ਮਾਨਸਾ ਦੇ ਪਿੰਡ ਭਮੇ ਕਲਾਂ ਦੇ ਦਿਲਜੀਤ ਸਿੰਘ ਦਾ ਅੱਜ 8 ਦਿਨਾਂ ਬਾਅਦ ਪਿੰਡ ਦੇ ਸ਼ਮਸ਼ਾਨ ਘਾਟ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਸਦੇ ਪਰਿਵਾਰ ਵੱਲੋਂ ਸਿੱਖ ਮਰਿਆਦਾ ਦੇ ਅਨੁਸਾਰ ਸਸਕਾਰ ਕੀਤਾ ਗਿਆ ਹੈ ਅਤੇ ਦਲਜੀਤ ਸਿੰਘ ਦੀ ਮ੍ਰਿਤਕ ਦੇਹ ਨੂੰ ਉਹਨਾਂ ਦੀ ਭੈਣ ਅਮਰਜੀਤ ਕੌਰ ਵੱਲੋਂ ਮੋਢਾ ਦਿੱਤਾ ਗਿਆ। ਇਸ ਨੂੰ ਲੈ ਕੇ ਸਸਕਾਰ ਤੋਂ ਪਹਿਲਾਂ ਪਿੰਡ ’ਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਵੱਡੀ ਗਿਣਤੀ ’ਚ ਪੁਲਿਸ ਤਾਇਨਾਤ ਕਰ ਦਿੱਤੀ ਗਈ ਅਤੇ ਪਿੰਡ ਨੂੰ ਪੁਲਿਸ ਛਾਉਣੀ ’ਚ ਤਬਦੀਲ ਕਰ ਦਿੱਤਾ ਗਿਆ। ਸਿਆਸੀ ਆਗੂਆਂ ਨੂੰ ਪਹਿਲਾਂ ਹੀ ਇੱਥੇ ਪਹੁੰਚਣ ਤੋਂ ਮਨ੍ਹਾ ਕੀਤਾ ਗਿਆ ਸੀ। ਦਲਜੀਤ ਸਿੰਘ ਦੀ ਲਾਸ਼ ਪਿੰਡ ’ਚ ਆਉਣ ’ਤੇ ਮਾਹੌਲ ਭਾਵੁਕ ਹੋ ਗਿਆ। ਮ੍ਰਿਤਕ ਦਲਜੀਤ ਕੌਰ ਦੀ ਭੈਣ ਅਮਰਜੀਤ ਕੌਰ ਨੇ ਆਪਣੇ ਭਰਾ ਦੀ ਅਰਥੀ ਨੂੰ ਮੋਢਾ ਦਿੱਤਾ। ਇਸ ਦੌਰਾਨ ਪਰਿਵਾਰ ਦੇ ਮੈਂਬਰ ਅਤੇ ਪਿੰਡ ਦੇ ਲੋਕ ਮੌਜੂਦ ਰਹੇ।

ਇਹ ਵੀ ਪੜ੍ਹੋ : 

DA Hike : ਪੰਜਾਬ ਦੇ ਮੁਲਾਜ਼ਮਾਂ ਨੇ ਠੁਕਰਾਇਆ ਮੁੱਖ ਮੰਤਰੀ ਮਾਨ ਦੇ 3 ਫੀਸਦ DA ਦਾ ਦੀਵਾਲੀ ਤੋਹਫਾ

ਹਾਈਕੋਰਟ ਦੇ ਸਖ਼ਤ ਨਿਰਦੇਸ਼ਾਂ 'ਤੇ ਅੰਤਿਮ ਸਸਕਾਰ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੱਲੋਂ ਐੱਸ.ਪੀ. (SP) ਦੀ ਅਗਵਾਈ ਹੇਠ ਕਰੀਬ 300 ਪੁਲਿਸ ਮੁਲਾਜ਼ਮਾਂ ਨੂੰ ਪਿੰਡ ਦੇ ਸ਼ਮਸ਼ਾਨਘਾਟ ਦੇ ਬਾਹਰ ਤਾਇਨਾਤ ਕਰਕੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ। ਹਾਈਕੋਰਟ ਵੱਲੋਂ ਦਲਜੀਤ ਸਿੰਘ ਦੇ ਅੰਤਿਮ ਸਸਕਾਰ ਦੌਰਾਨ ਕਿਸੇ ਵੀ ਰਾਜਨੀਤਿਕ ਪਾਰਟੀ ਦੇ ਨੇਤਾ ਦੇ ਪਹੁੰਚਣ 'ਤੇ ਰੋਕ ਲਗਾਈ ਗਈ ਸੀ।

ਦੱਸ ਦੇਈਏ ਕਿ ਮਾਨਸਾ ਜਿਲ੍ਹੇ ਦੇ ਪਿੰਡ ਭਮੇ ਕਲਾਂ ਵਿੱਚ 27 ਅਕਤੂਬਰ ਨੂੰ 35 ਸਾਲਾਂ ਦਲਜੀਤ ਸਿੰਘ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਦਾਅਵਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਪੁਲਿਸ ਵੱਲੋਂ ਇਸ ਨੂੰ ਕਤਲ ਦੱਸਦੇ ਹੋਏ ਕੁਝ ਨੌਜਵਾਨਾਂ ਨੂੰ ਹਿਰਾਸਤ ਦੇ ਵਿੱਚ ਲੈ ਲਿਆ ਗਿਆ ਸੀ। ਇਸ ਦੌਰਾਨ ਜਦੋਂ ਦਲਜੀਤ ਸਿੰਘ ਦੀ ਮ੍ਰਿਤਕ ਦੇ ਨੂੰ ਮਾਨਸਾ ਵਿਖੇ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਵਿਚ ਲੈ ਕੇ ਜਾਣ ਲੱਗੇ ਤਾਂ ਪੁਲਿਸ ਵੱਲੋਂ ਰਮਦਿੱਤੇ ਵਾਲਾ ਚੌਂਕ ਦੇ ਵਿੱਚ ਰੋਕ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਇਸ ਦੇ ਨਾਲ ਹੀ ਕਈ ਲੋਕਾਂ ਨੂੰ ਹਿਰਾਸਤ ਦੇ ਵਿੱਚ ਲੈ ਲਿਆ ਸੀ।  

ਮ੍ਰਿਤਕ ਦਲਜੀਤ ਸਿੰਘ ਦਾ ਪੋਸਟਮਾਰਟਮ ਏਮਜ਼ ਬਠਿੰਡਾ ਹਸਪਤਾਲ ਵਿੱਚ ਕਰਵਾਇਆ ਗਿਆ ਜੋ ਕਿ ਉਹਨਾਂ ਦੇ ਪਿਤਾ ਜਰਨੈਲ ਸਿੰਘ ਦੀ ਮੌਜੂਦਗੀ 'ਚ ਹੋਇਆ ਸੀ। ਉਸ ਤੋਂ ਬਾਅਦ ਮ੍ਰਿਤਕ ਦੀ ਭੈਣ ਅਮਰਜੀਤ ਕੌਰ ਵੱਲੋਂ ਪੰਜਾਬ ਹਰਿਆਣਾ ਹਾਈ ਕੋਰਟ ਦੇ ਵਿੱਚ ਅਰਜੀ ਦਾਖਿਲ ਕਰਕੇ ਸੀਬੀਆਈ ਜਾਂਚ ਦੀ ਮੰਗ ਕੀਤੀ ਗਈ ਅਤੇ ਪੋਸਟਮਾਰਟਮ ਪੀਜੀਆਈ ਤੋਂ ਕਰਵਾਉਣ ਦੀ ਵੀ ਮੰਗ ਕੀਤੀ ਗਈ ਸੀ। ਮਾਨਯੋਗ ਹਾਈਕੋਰਟ ਵੱਲੋਂ ਸੀਬੀਆਈ ਦੀ ਜਾਂਚ ਦੀ ਮੰਗ ਨੂੰ ਖਾਰਜ ਕਰਦੇ ਹੋਏ ਪੋਸਟਮਾਰਟਮ ਪੀਜੀਆਈ ਤੋਂ ਕਰਵਾਉਣ ਅਤੇ ਇਸਦੇ ਨਾਲ ਹੀ ਚੰਡੀਗੜ੍ਹ ਦੇ ਸੈਕਟਰ 25 ਦੇ ਸ਼ਮਸ਼ਾਨ ਘਾਟ ਵਿੱਚ ਸਸਕਾਰ ਕਰਨ ਦੇ ਵੀ ਆਦੇਸ਼ ਜਾਰੀ ਕਰ ਦਿੱਤੇ ਗਏ ਸਨ। ਉਸ ਤੋਂ ਬਾਅਦ ਪਰਿਵਾਰ ਦੀ ਅਪੀਲ ਦੇ ਚਲਦਿਆਂ ਫਿਰ ਤੋਂ ਮ੍ਰਿਤਕ ਦੇਹ ਪਰਿਵਾਰ ਨੂੰ ਸੌਂਪ ਦਿੱਤੀ ਗਈ ਜਿਸ ਦਾ ਅੱਜ ਪਿੰਡ ਭਮੇ ਕਲਾਂ ਦੇ ਵਿੱਚ 8 ਦਿਨਾਂ ਦੇ ਬਾਅਦ ਸਸਕਾਰ ਕਰ ਦਿੱਤਾ ਗਿਆ ਹੈ। 

ਇਸ ਦੌਰਾਨ ਦਲਜੀਤ ਸਿੰਘ ਦੀ ਭੈਣ ਅਮਰਜੀਤ ਕੌਰ ਨੇ ਕਿਹਾ ਕਿ ਪਿੰਡਾਂ ਦੇ ਵਿੱਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ ਅਤੇ ਮੌਜੂਦਾ ਹਾਲਾਤ ਇਹੋ ਜਿਹੇ ਹਨ, ਜਿਸ ਬਾਰੇ ਸਾਰੇ ਪਾਸੇ ਚਰਚਾ ਹੋ ਰਹੀ ਹੈ। ਆਸ ਪਾਸ ਦੇ ਪਿੰਡਾਂ 'ਚ ਨਸ਼ਾ ਬਹੁਤ ਜਿਆਦਾ ਵਿਕ ਰਿਹਾ ਹੈ ਕਿ ਪੁਲਿਸ ਦੇ ਕੰਟਰੋਲ ਦੇ ਵਿੱਚ ਕੁਝ ਨਹੀਂ ਹੈ। 

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK