Tue, Nov 3, 2026
Whatsapp

ਦਲਜੀਤ ਸਿੰਘ ਦਾ PGI 'ਚ ਹੋਵੇਗਾ ਪੋਸਟਮਾਰਟਮ, ਹਾਈ ਕੋਰਟ ਦੇ ਹੁਕਮ

ਪੰਜਾਬ ਤੇ ਚੰਡੀਗੜ੍ਹ ਦੇ DGP ਨੂੰ ਨਿਰਦੇਸ਼, ਪੋਸਟਮਾਰਟਮ ਮਗਰੋਂ ਕਰਵਾਉਣ ਸਸਕਾਰ

Reported by:  PTC News Desk  Edited by:  Jaswinder Kaur -- November 03rd 2026 05:36 PM
ਦਲਜੀਤ ਸਿੰਘ ਦਾ PGI 'ਚ ਹੋਵੇਗਾ ਪੋਸਟਮਾਰਟਮ, ਹਾਈ ਕੋਰਟ ਦੇ ਹੁਕਮ

ਦਲਜੀਤ ਸਿੰਘ ਦਾ PGI 'ਚ ਹੋਵੇਗਾ ਪੋਸਟਮਾਰਟਮ, ਹਾਈ ਕੋਰਟ ਦੇ ਹੁਕਮ

Daljit Singh's postmortem will be done at PGI :  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਵਸਨੀਕ ਦਲਜੀਤ ਸਿੰਘ ਦੇ ਮਾਮਲੇ ਵਿਚ ਮਹੱਤਵਪੂਰਨ ਹੁਕਮ ਜਾਰੀ ਕੀਤੇ ਹਨ, ਜਿਸਦੀ ਸ਼ੱਕੀ ਹਾਲਾਤਾਂ ਵਿਚ ਮੌਤ ਹੋ ਗਈ ਸੀ। ਦਲਜੀਤ ਸਿੰਘ ਦਾ ਪੋਸਟਮਾਰਟਮ ਭਲਕੇ 4 ਨਵੰਬਰ ਨੂੰ ਪੀ. ਜੀ. ਆਈ. ਵਿਖੇ ਕੀਤਾ ਜਾਵੇਗਾ। ਮਾਮਲੇ ਦੀ ਸੁਣਵਾਈ ਕਰਦੇ ਹੋਏ ਅਦਾਲਤ ਨੇ ਨਿਰਦੇਸ਼ ਦਿੱਤੇ ਕਿ ਮ੍ਰਿਤਕ ਦਲਜੀਤ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਪੀ.ਜੀ.ਆਈ. ਚੰਡੀਗੜ੍ਹ ਵਿਖੇ ਕੀਤਾ ਜਾਵੇ। ਇਸ ਤੋਂ ਬਾਅਦ ਅਦਾਲਤ ਦੇ ਹੁਕਮਾਂ ਮੁਤਾਬਕ 15 ਘੰਟਿਆਂ 'ਚ ਪੀ. ਜੀ. ਆਈ. ਨੂੰ ਦਲਜੀਤ ਦੀ ਲਾਸ਼ ਸੌਂਪਣੀ ਪਵੇਗੀ ਅਤੇ ਇਸ ਤੋਂ ਬਾਅਦ ਅਦਾਲਤ ਨੂੰ ਪੋਸਟਮਾਰਟਮ ਦੀ ਰਿਪੋਰਟ ਸੌਂਪੀ ਜਾਵੇਗੀ। ਫਿਰ ਸਸਕਾਰ ਚੰਡੀਗੜ੍ਹ ਦੇ ਸੈਕਟਰ 25 ਦੇ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।

ਇਹ ਵੀ ਪੜ੍ਹੋ : 

Jagtar Singh Hawara : ਜਗਤਾਰ ਹਵਾਰਾ ਨੂੰ ਪੰਜਾਬ 'ਚ ਤਬਦੀਲ ਕਰਨ ਦਾ ਵਿਰੋਧ; IB ਨੇ SC 'ਚ ਵਿਧਾਨ ਸਭਾ ਚੋਣਾਂ 'ਤੇ ਅਸਰ ਦੀ ਦਿੱਤੀ ਦਲੀਲ

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮ੍ਰਿਤਕ ਦੀ ਭੈਣ ਅਮਰਜੀਤ ਕੌਰ ਨੇ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਸੀ ਜਿਸ ਵਿਚ ਉਸਦੇ ਭਰਾ ਦੀ ਮੌਤ ਦੀ ਸੀ.ਬੀ.ਆਈ. ਜਾਂਚ, ਪੀ.ਜੀ.ਆਈ. ਵਿਚ ਨਿਰਪੱਖ ਪੋਸਟਮਾਰਟਮ ਅਤੇ ਪਰਿਵਾਰ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਗਈ ਸੀ।

ਜ਼ਿਕਰਯੋਗ ਹੈ ਕਿ ਮਾਨਸਾ ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦੀ ਮੌਤ ਤੋਂ ਬਾਅਦ ਮਾਮਲਾ ਲਗਾਤਾਰ ਚਰਚਾ ਵਿੱਚ ਬਣਿਆ ਹੋਇਆ ਹੈ। ਦਲਜੀਤ ਸਿੰਘ ਦੀ ਲਾਸ਼ ਨੂੰ ਮਾਨਸਾ ਲਿਜਾਣ ਮੌਕੇ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿੱਚ ਟੱਕਰਾ ਹੋ ਗਿਆ ਸੀ। ਇਸ ਤੋਂ ਬਾਅਦ ਦਲਜੀਤ ਸਿੰਘ ਦੀ ਪਤਨੀ ਅਤੇ ਪਰਿਵਾਰਕ ਮੈਂਬਰ ਲਗਾਤਾਰ ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਮਾਮਲੇ ਨੂੰ ਲੈ ਕੇ ਚੱਲ ਰਹੇ ਧਰਨੇ ਵਿੱਚ ਪਹੁੰਚ ਕੇ ਇਨਸਾਫ ਦੀ ਮੰਗ ਕਰ ਰਹੇ ਹਨ। 

ਉਧਰ ਧਰਨੇ ਚ ਬੈਠੇ ਹੋਏ ਦਿਲਜੀਤ ਸਿੰਘ ਦੀ ਮਾਤਾ, ਭੈਣ ਅਤੇ ਪਤਨੀ ਵੱਲੋਂ ਲਗਾਤਾਰ ਕਿਹਾ ਜਾ ਰਿਹਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ। ਚੌਕ ਵਿੱਚ ਫੜੇ ਗਏ ਵਿਅਕਤੀਆਂ ਨੂੰ ਛੱਡਿਆ ਨਹੀਂ ਜਾਂਦਾ ਅਤੇ ਦਰਜ ਕੀਤੇ ਗਏ ਮਾਮਲਿਆਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਦਲਜੀਤ ਸਿੰਘ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK