Sat, Jul 27, 2024
Whatsapp

Balwinder Singh Khalsa: ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਭਿੰਡਰਾਂਵਾਲਿਆਂ ਦੇ ਭਤੀਜੇ ਦਾ ਕਤਲ

Sant Samaj Chief Spokesperson Balwinder Singh Khalsa Murder: ਜਾਣਕਾਰੀ ਅਨੁਸਾਰ ਭਾਈ ਬਲਵਿੰਦਰ ਸਿੰਘ ਖਾਲਸਾ ਸੰਤ ਸਮਾਜ ਦੇ ਮੁੱਖ ਬੁਲਾਰੇ ਵੀ ਸਨ, ਜਿਨ੍ਹਾਂ ਦਾ ਕਤਲ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ 'ਤੇ ਹੋਇਆ।

Reported by:  PTC News Desk  Edited by:  KRISHAN KUMAR SHARMA -- May 01st 2024 09:52 AM -- Updated: May 01st 2024 02:52 PM
Balwinder Singh Khalsa: ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਭਿੰਡਰਾਂਵਾਲਿਆਂ ਦੇ ਭਤੀਜੇ ਦਾ ਕਤਲ

Balwinder Singh Khalsa: ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਭਿੰਡਰਾਂਵਾਲਿਆਂ ਦੇ ਭਤੀਜੇ ਦਾ ਕਤਲ

Sant Samaj Chief Spokesperson Balwinder Singh Khalsa Murder: ਬਟਾਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਮਦਮੀ ਟਕਸਾਲ ਦੇ 13ਵੇਂ ਮੁਖੀ ਸੰਤ ਕਰਤਾਰ ਸਿੰਘ ਖਾਲਸਾ ਸੰਤ ਭਿੰਡਰਾਂਵਾਲਿਆਂ ਦੇ ਭਤੀਜੇ ਦਾ ਕਤਲ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਤਲ ਦੇ ਕਾਰਨਾਂ ਦਾ ਪਤਾ ਲਾਇਆ ਜਾ ਰਿਹਾ ਹੈ।

ਜਾਣਕਾਰੀ ਅਨੁਸਾਰ ਭਾਈ ਬਲਵਿੰਦਰ ਸਿੰਘ ਖਾਲਸਾ ਸੰਤ ਸਮਾਜ ਦੇ ਮੁੱਖ ਬੁਲਾਰੇ ਵੀ ਸਨ, ਜਿਨ੍ਹਾਂ ਦਾ ਕਤਲ ਬਟਾਲਾ ਪੁਲਿਸ ਅਧੀਨ ਪੈਂਦੇ ਕਸਬਾ ਘੁਮਾਣ ਦੇ ਨਜ਼ਦੀਕ ਗੁਰਦੁਆਰਾ ਗੁਰੂ ਰਾਮਦਾਸ ਸਾਹਿਬ ਜੀ ਅਠਵਾਲ ਪੁਲ 'ਤੇ ਹੋਇਆ। ਬਲਵਿੰਦਰ ਸਿੰਘ ਖਾਲਸਾ ਦੀ ਲਾਸ਼ ਗੁਰਦੁਆਰਾ ਸਾਹਿਬ ਵਿਚੋਂ ਮਿਲੀ ਹੈ। ਉਨ੍ਹਾਂ ਦਾ ਕਤਲ ਤੇਜ਼ਧਾਰ ਹਥਿਆਰ ਨਾਲ ਕੀਤਾ ਗਿਆ ਦੱਸਿਆ ਜਾ ਰਿਹਾ ਹੈ।


ਬਲਵਿੰਦਰ ਸਿੰਘ ਖਾਲਸਾ ਨੂੰ ਕਤਲ ਕਰਨ ਦੀ ਘਟਨਾ ਦੇਰ ਰਾਤ ਦੀ ਹੈ। ਪੁਲਿਸ ਨੇ ਸੂਚਨਾ ਮਿਲਣ 'ਤੇ ਮੌਕੇ 'ਤੇ ਤੁਰੰਤ ਕਾਰਵਾਈ ਕਰਦਿਆਂ ਲਾਸ਼ ਨੂੰ ਕਬਜ਼ੇ 'ਚ ਲੈ ਲਿਆ ਹੈ। ਪੁਲਿਸ ਨੂੰ ਲਾਸ਼ ਖੂਨ ਨਾਲ ਪੂਰੀ ਤਰ੍ਹਾਂ ਲੱਥ-ਪੱਥ ਮਿਲੀ।

ਪੁਲਿਸ ਹਿਰਾਸਤ 'ਚ ਨੌਜਵਾਨ...

ਦੱਸਿਆ ਜਾ ਰਿਹਾ ਹੈ ਕਿ ਭਾਈ ਬਲਵਿੰਦਰ ਸਿੰਘ ਗੁਰਦੁਆਰਾ ਸਾਹਿਬ ਦੀ ਸੇਵਾ ਸੰਭਾਲ ਰਹੇ ਸਨ, ਜਿਨ੍ਹਾਂ ਨੂੰ ਨੌਜਵਾਨ ਰਮਨਜੀਤ ਸਿੰਘ ਨੇ ਕਤਲ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਰਮਨਜੀਤ ਸਿੰਘ, ਭਾਈ ਖਾਲਸਾ ਦਾ ਸੇਵਕ ਸੀ। ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

- PTC NEWS

Top News view more...

Latest News view more...

PTC NETWORK