China Dor : ਖਤਰਨਾਕ ਚਾਈਨਾ ਡੋਰ ਨੇ ਵਿਅਕਤੀ ਦਾ ਵੱਢਿਆ ਗੱਲ੍ਹ, ਬੁਰੀ ਤਰ੍ਹਾਂ ਜ਼ਖਮੀ ਹੋਇਆ ਸ਼ਖਸ
China Dor : ਖੰਨਾ 'ਚ ਚਾਈਨਾ ਡੋਰ ਦਾ ਆਤੰਕ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਪੁਲਿਸ ਅਤੇ ਪ੍ਰਸ਼ਾਸਨ ਦੇ ਲੱਖ ਦਾਅਵਿਆਂ ਦੇ ਬਾਵਜੂਦ ਚਾਈਨਾ ਡੋਰ ਖੁੱਲ੍ਹੇਆਮ ਆਸਮਾਨ 'ਚ ਉੱਡਦੀ ਅਤੇ ਬਾਜ਼ਾਰਾਂ ਚ ਵਿਕਦੀ ਨਜ਼ਰ ਆ ਰਹੀ ਹੈ, ਜਿਸ ਕਾਰਨ ਹਰ ਰੋਜ਼ ਲੋਕ ਜ਼ਖਮੀ ਹੋ ਰਹੇ ਹਨ। ਤਾਜ਼ਾ ਮਮਲਾ ਖੰਨਾ ਦੇ ਸਮਾਧੀ ਰੋਡ ਤੋਂ ਰਤਨਹੇੜੀ ਵੱਲ ਜਾਣ ਵਾਲੇ ਅੰਡਰ ਬ੍ਰਿਜ ਨੇੜੇ ਵਾਪਰੀ, ਜਿੱਥੇ ਨਹਿਰੀ ਵਿਭਾਗ ਦਾ ਇੱਕ ਮੁਲਾਜ਼ਮ ਚਾਈਨਾ ਡੋਰ ਦੀ ਚਪੇਟ ’ਚ ਆਉਣ ਨਾਲ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ।
ਪਿੰਡ ਸਾਹਿਬਪੁਰਾ ਦੇ ਸਰਪੰਚ ਹਰਪ੍ਰੀਤ ਸਿੰਘ ਅਤੇ ਸਤਨਾਮ ਸਿੰਘ ਨੇ ਦੱਸਿਆ ਕਿ ਵਿਭਾਗ ਦਾ ਮੁਲਾਜ਼ਮ ਜ਼ੋਰਾਵਰ ਸਿੰਘ ਮੋਟਰਸਾਈਕਲ ’ਤੇ ਡਿਊਟੀ ਤੋਂ ਘਰ ਪਰਤ ਰਿਹਾ ਸੀ ਕਿ ਰਸਤੇ ਵਿਚ ਚਾਈਨਾ ਡੋਰ ਉਸ ਦੇ ਗਲੇ ਵਿੱਚ ਫਸ ਗਈ ਅਤੇ ਉਸ ਦਾ ਗਲਾ ਬੁਰੀ ਤਰ੍ਹਾਂ ਕੱਟਿਆ ਗਿਆ।
ਇਸ ਤੋਂ ਬਾਅਦ ਜ਼ਖਮੀ ਨੂੰ ਤੁਰੰਤ ਖੰਨਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਰੈਫਰ ਕਰ ਦਿੱਤਾ ਗਿਆ। ਜਿੱਥੇ ਜ਼ਖਮੀ ਦਾ ਇਲਾਜ ਇਕ ਨਿੱਜੀ ਹਸਪਤਾਲ ਵਿਚ ਚੱਲ ਰਿਹਾ ਹੈ। ਪਿੰਡ ਸਾਹਿਬਪੁਰਾ ਦੇ ਸਰਪੰਚ ਹਰਪ੍ਰੀਤ ਸਿੰਘ ਅਤੇ ਪੰਚ ਸਤਨਾਮ ਸਿੰਘ ਨੇ ਕਿਹਾ ਕਿ ਪੁਲਿਸ ਨੂੰ ਇਸ ਨੂੰ ਰੋਕਣਾ ਚਾਹੀਦਾ ਹੈ।
ਖੰਨਾ ਸਿਵਲ ਹਸਪਤਾਲ ਦੇ ਡਾਕਟਰ ਨਵਦੀਪ ਜੱਸਲ ਨੇ ਦੱਸਿਆ ਕਿ ਜਦੋਂ ਮਰੀਜ਼ ਉਨ੍ਹਾਂ ਕੋਲ ਆਇਆ ਤਾਂ ਉਸ ਦੀ ਗਰਦਨ 'ਚ ਡੂੰਘਾ ਕੱਟ ਸੀ। ਚਾਈਨਾ ਡੋਰ ਕਾਰਨ ਉਸ ਦੀ ਗਰਦਨ 'ਤੇ ਡੂੰਘਾ ਕੱਟ ਲੱਗ ਗਿਆ ਸੀ। ਉਸ ਨੇ ਤੁਰੰਤ ਟਾਂਕੇ ਲਾਏ ਪਰ ਖੂਨ ਵਹਿਣਾ ਬੰਦ ਨਹੀਂ ਹੋ ਰਿਹਾ ਸੀ, ਜਿਸ ਤੋਂ ਬਾਅਦ ਡਾਕਟਰ ਵੱਲੋਂ ਜਖਮਾਂ ਦੀ ਗੰਭੀਰਤਾ ਨੂੰ ਦੇਖਦੇ ਹੋਏ ਮਰੀਜ਼ ਨੂੰ ਰੈਫਰ ਕਰ ਦਿੱਤਾ ਗਿਆ।
ਇਹ ਵੀ ਪੜ੍ਹੋ : Malerkotla Quran Sacrilege Case Update : AAP ਵਿਧਾਇਕ ਨਰੇਸ਼ ਯਾਦਵ ਨੂੰ ਹੋਈ 2 ਸਾਲ ਦੀ ਸਜ਼ਾ, ਧਾਰਮਿਕ ਗ੍ਰੰਥ ਦੀ ਕੀਤੀ ਸੀ ਬੇਅਦਬੀ
- PTC NEWS