Mon, Jan 20, 2025
Whatsapp

DAP ਦੇ ਫੇਲ੍ਹ ਸੈਂਪਲਾਂ ਦਾ ਮਾਮਲਾ : CBI ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ, ਪੰਜਾਬ ਸਰਕਾਰ ਨੂੰ ਨੋਟਿਸ

Punjab News : ਪਟੀਸ਼ਨਕਰਤਾ ਨੇ ਕਿਹਾ ਹੈ ਕਿ ਇਸ ਮਾਮਲੇ ਵਿੱਚ ਮੁੱਖ ਮੰਤਰੀ ਨੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਸਨ, ਇਸ ਦੇ ਬਾਵਜੂਦ ਹੁਣ ਤੱਕ ਕੀ ਕਾਰਵਾਈ ਕੀਤੀ ਗਈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ। ਇਸ ਪੂਰੇ ਮਾਮਲੇ ਵਿੱਚ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਦੇ ਦੋਸ਼ ਵੀ ਲੱਗੇ ਹਨ।

Reported by:  PTC News Desk  Edited by:  KRISHAN KUMAR SHARMA -- December 06th 2024 02:57 PM -- Updated: December 06th 2024 03:01 PM
DAP ਦੇ ਫੇਲ੍ਹ ਸੈਂਪਲਾਂ ਦਾ ਮਾਮਲਾ : CBI ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ, ਪੰਜਾਬ ਸਰਕਾਰ ਨੂੰ ਨੋਟਿਸ

DAP ਦੇ ਫੇਲ੍ਹ ਸੈਂਪਲਾਂ ਦਾ ਮਾਮਲਾ : CBI ਜਾਂਚ ਦੀ ਮੰਗ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ, ਪੰਜਾਬ ਸਰਕਾਰ ਨੂੰ ਨੋਟਿਸ

DAP Fertilizer 60 percent Sample Fail : ਪੰਜਾਬ ਵਿੱਚ ਡੀਏਪੀ ਖਾਦ ਦੇ 60 ਫੀਸਦੀ ਸੈਂਪਲ ਫੇਲ੍ਹ ਹੋਣ ਦੀ ਸੀਬੀਆਈ ਜਾਂਚ ਦੀ ਮੰਗ ਨੂੰ ਲੈ ਕੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਗਈ ਹੈ। ਹਾਈਕੋਰਟ ਨੇ ਪਟੀਸ਼ਨ 'ਤੇ ਪੰਜਾਬ ਸਰਕਾਰ ਅਤੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ

ਸੀਨੀਅਰ ਐਡਵੋਕੇਟ ਆਰ.ਐਸ. ਬੈਂਸ ਨੇ ਦੱਸਿਆ ਕਿ ਇਹ ਪਟੀਸ਼ਨ ਪਟਿਆਲਾ ਦੇ ਸਤਨਾਮ ਸਿੰਘ ਨੇ ਦਾਖਲ ਕੀਤੀ ਹੈ। ਪਟੀਸ਼ਨਕਰਤਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਹੈ ਕਿ ਪੰਜਾਬ ਵਿੱਚ ਡੀਏਪੀ ਖਾਦ ਦੇ 60 ਫੀਸਦੀ ਸੈਂਪਲ ਫੇਲ੍ਹ ਹੋ ਗਏ ਹਨ। ਇਹ ਮਾਮਲਾ ਸਭ ਤੋਂ ਪਹਿਲਾਂ ਮੋਹਾਲੀ 'ਚ ਸਾਹਮਣੇ ਆਇਆ ਸੀ। ਪੰਜਾਬ ਵਿੱਚ ਮਾਰਚ ਅਤੇ ਅਪ੍ਰੈਲ ਵਿੱਚ ਅਲਾਟ ਕੀਤੇ ਗਏ 22,000 ਮੀਟ੍ਰਿਕ ਟਨ ਡੀਏਪੀ ਵਿੱਚੋਂ 60 ਫੀਸਦੀ ਸੈਂਪਲ ਫੇਲ੍ਹ ਹੋ ਗਏ ਸਨ। ਫੇਲ ਹੋਏ 60 ਫੀਸਦੀ ਨਮੂਨਿਆਂ ਵਿੱਚ ਫਾਸਫੋਰਸ ਦੀ ਮਾਤਰਾ ਨਿਰਧਾਰਤ ਮਿਆਰ ਤੋਂ ਬਹੁਤ ਘੱਟ ਪਾਈ ਗਈ।


ਇਸ ਮਾਮਲੇ ਵਿੱਚ ਮੁੱਖ ਮੰਤਰੀ ਨੇ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਸਨ, ਇਸ ਦੇ ਬਾਵਜੂਦ ਹੁਣ ਤੱਕ ਕੀ ਕਾਰਵਾਈ ਕੀਤੀ ਗਈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ। ਇਸ ਪੂਰੇ ਮਾਮਲੇ ਵਿੱਚ ਸਰਕਾਰੀ ਅਧਿਕਾਰੀਆਂ ਦੀ ਮਿਲੀਭੁਗਤ ਦੇ ਦੋਸ਼ ਵੀ ਲੱਗੇ ਹਨ।

ਇਸ ਲਈ ਪਟੀਸ਼ਨਰ ਨੇ ਹੁਣ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਇਸ ਪੂਰੇ ਮਾਮਲੇ ਦੀ ਸੀਬੀਆਈ ਤੋਂ ਜਾਂਚ ਕਰਵਾਈ ਜਾਵੇ। ਜਿਸ 'ਤੇ ਹਾਈਕੋਰਟ ਨੇ ਹੁਣ ਪੰਜਾਬ ਸਰਕਾਰ ਅਤੇ ਸੀਬੀਆਈ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਹੈ।

- PTC NEWS

Top News view more...

Latest News view more...

PTC NETWORK