Tue, Mar 10, 2026
Whatsapp

Punjab ਦੇ ਸਕੂਲਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ; ਹੁਣ ਲੁਧਿਆਣਾ ਦੇ DAV ਸਕੂਲ ਨੂੰ ਮਿਲੀ ਧਮਕੀ

ਧਮਕੀ ਮਿਲਣ 'ਤੇ ਵੱਡੀ ਗਿਣਤੀ ਵਿੱਚ ਪੁਲਿਸ ਟੀਮਾਂ ਮੌਕੇ 'ਤੇ ਪਹੁੰਚੀਆਂ। ਬੰਬ ਡਿਸਪੋਜ਼ਲ ਸਕੁਐਡ (ਬੀਡੀਡੀਐਸ) ਅਤੇ ਡੌਗ ਸਕੁਐਡ ਨੂੰ ਵੀ ਜਾਂਚ ਲਈ ਤਾਇਨਾਤ ਕੀਤਾ ਗਿਆ ਸੀ।

Reported by:  PTC News Desk  Edited by:  Aarti -- March 10th 2026 10:44 AM -- Updated: March 10th 2026 11:36 AM
Punjab ਦੇ ਸਕੂਲਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ; ਹੁਣ ਲੁਧਿਆਣਾ ਦੇ DAV ਸਕੂਲ ਨੂੰ ਮਿਲੀ ਧਮਕੀ

Punjab ਦੇ ਸਕੂਲਾਂ ਨੂੰ ਧਮਕੀਆਂ ਮਿਲਣ ਦਾ ਸਿਲਸਿਲਾ ਜਾਰੀ; ਹੁਣ ਲੁਧਿਆਣਾ ਦੇ DAV ਸਕੂਲ ਨੂੰ ਮਿਲੀ ਧਮਕੀ

ਪੰਜਾਬ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਲਗਾਤਾਰ ਮਿਲ ਰਹੀਆਂ ਹਨ। ਤਾਜ਼ਾ ਮਾਮਲਾ ਲੁਧਿਆਣਾ ਦੇ ਪੱਖੋਵਾਲ ਸਥਿਤ ਡੀਏਵੀ ਪਬਲਿਕ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਿਕ ਸਕੂਲ ਦੇ ਸਟਾਫ ਨੂੰ ਈਮੇਲ ਰਾਹੀਂ ਸਕੂਲ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਜਿਸਦੀ ਜਾਣਕਾਰੀ ਨੇੜਲੇ ਪੁਲਿਸ ਸਟੇਸ਼ਨ ਨੂੰ ਦਿੱਤੀ ਗਈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। 


ਦੱਸ ਦਈਏ ਕਿ ਸਕੂਲਾਂ ’ਚ ਪ੍ਰੀਖਿਆਵਾਂ ਚੱਲ ਰਹੀਆਂ ਹਨ ਇਸ ਵਿਚਾਲੇ ਇਹ ਧਮਕੀ ਹਾਸਿਲ ਹੋਈ ਹੈ, ਜਿਸ ਕਾਰਨ ਹੁਣ ਸਕੂਲਾੰ ਨੂੰ ਖਾਲੀ ਕਰਵਾ ਲਿਆ ਗਿਆ ਹੈ। ਸਕੂਲ ’ਚ ਤੀਜੀ ਤੋਂ ਲੈ ਕੇ 9ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੀ ਪ੍ਰੀਖਿਆ ਚੱਲ ਰਹੀ ਸੀ। 

ਪੂਰੇ ਖੇਤਰ ਵਿੱਚ ਦਹਿਸ਼ਤ ਫੈਲ ਗਈ। ਵੱਡੀ ਗਿਣਤੀ ਵਿੱਚ ਪੁਲਿਸ ਟੀਮਾਂ ਬੰਬ ਡਿਸਪੋਜ਼ਲ ਸਕੁਐਡ (ਬੀਡੀਡੀਐਸ) ਅਤੇ ਡੌਗ ਸਕੁਐਡ ਦੇ ਨਾਲ ਮੌਕੇ 'ਤੇ ਪਹੁੰਚੀਆਂ।

ਸੁਰੱਖਿਆ ਕਾਰਨਾਂ ਕਰਕੇ, ਸਕੂਲ ਨੂੰ ਤੁਰੰਤ ਖਾਲੀ ਕਰਵਾ ਲਿਆ ਗਿਆ, ਅਤੇ ਵਿਦਿਆਰਥੀਆਂ ਅਤੇ ਸਟਾਫ ਨੂੰ ਸੁਰੱਖਿਅਤ ਥਾਵਾਂ 'ਤੇ ਲਿਜਾਇਆ ਗਿਆ। ਪੁਲਿਸ ਨੇ ਆਲੇ ਦੁਆਲੇ ਦੇ ਖੇਤਰਾਂ ਨੂੰ ਵੀ ਘੇਰ ਲਿਆ ਅਤੇ ਸੀਲ ਕਰ ਦਿੱਤਾ ਅਤੇ ਪੂਰੀ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

- PTC NEWS

Top News view more...

Latest News view more...

PTC NETWORK
PTC NETWORK