DC Office Strike : ਡੀਸੀ ਦਫ਼ਤਰਾਂ 'ਚ ਕੰਮ ਲਈ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਮੁਲਾਜ਼ਮਾਂ ਵੱਲੋਂ ਪੰਜਾਬ ਭਰ 'ਚ ਹੜਤਾਲ ਦਾ ਸੱਦਾ
DC Office strike : ਜੇਕਰ ਤੁਸੀ 23 ਜੁਲਾਈ ਨੂੰ ਡਿਪਟੀ ਕਮਿਸ਼ਨਰ ਦਫਤਰ ਵਿੱਚ ਕੰਮ 'ਤੇ ਜਾਣ ਲੱਗੇ ਹੋ ਤਾਂ ਪਹਿਲਾਂ ਇਹ ਖ਼ਬਰ ਪੜ੍ਹ ਲਓ। ਜੀ ਹਾਂ, ਇਹ ਖ਼ਬਰ ਡੀਸੀ ਦਫਤਰਾਂ ਨਾਲ ਸਬੰਧਤ ਹੈ, ਕਿਉਂਕਿ ਇਨ੍ਹਾਂ ਦਫਤਰਾਂ ਦੇ ਸਮੂਹ ਸਟਾਫ਼ ਵੱਲੋਂ ਮੁਕੰਮਲ ਕਲਮ ਛੋੜ ਹੜਤਾਲ ਦਾ ਸੱਦਾ ਦਿੱਤਾ ਗਿਆ ਹੈ।
ਡੀਸੀ ਮੁਲਾਜ਼ਮਾਂ ਵੱਲੋਂ ਕਿਉਂ ਕੀਤੀ ਜਾ ਰਹੀ ਹੜਤਾਲ ?
ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਦੇ ਪੰਜਾਬ ਪ੍ਰਧਾਨ, ਤੇਜਿੰਦਰ ਸਿੰਘ ਨੰਗਲ, ਸੂਬਾ ਜਨਰਲ ਸਕੱਤਰ ਨਰਿੰਦਰ ਸਿੰਘ ਚੀਮਾ ਅਤੇ ਸੂਬਾ ਵਿੱਤ ਸਕੱਤਰ ਕਰਵਿੰਦਰ ਸਿੰਘ ਚੀਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿਛਲੀ 9 ਤਰੀਕ ਦੀ ਹੜਤਾਲ ਮੌਕੇ ਦਿੱਤੇ ਭਰੋਸਾ 'ਚ ਮੰਗਾਂ ਦਾ ਕੋਈ ਹੱਲ ਨਹੀਂ ਕੀਤਾ ਗਿਆ, ਜਿਸ ਕਾਰਨ ਮੁੜ ਇਹ ਹੜਤਾਲ ਦਾ ਐਲਾਨ ਕੀਤਾ ਗਿਆ ਹੈ।
ਡੀਸੀ ਦਫਤਰ ਕਿੰਨੇ ਦਿਨ ਰਹਿਣਗੇ ਬੰਦ
ਉਨ੍ਹਾਂ ਡੀ.ਸੀ. ਦਫ਼ਤਰ ਦੇ ਸਮੂਹ ਕਰਮਚਾਰੀਆਂ ਨੂੰ ਸੱਦਾ ਦਿੰਦਿਆਂ ਕਿਹਾ ਕਿ ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਕਰਕੇ ਜੱਥੇਬੰਦੀ ਵੱਲੋਂ ਮਿਤੀ 23 ਜੁਲਾਈ ਤੋਂ 26 ਜੁਲਾਈ ਤੱਕ ਮੁਕੰਮਲ ਕੰਮ ਬੰਦ ਕਰਕੇ ਹੜਤਾਲ ਕੀਤੀ ਜਾਵੇਗੀ। ਉਨ੍ਹਾਂ ਨੇ ਸਮੂਹ ਕਰਮਚਾਰੀਆਂ ਨੂੰ ਅਪੀਲ ਹੈ ਕਿ ਆਪਣੀਆਂ ਮੰਗਾਂ ਨੂੰ ਪੂਰਾ ਕਰਵਾਉਣ ਲਈ ਇਸ ਹੜਤਾਲ ਨੂੰ ਇੰਨ-ਬਿੰਨ ਲਾਗੂ ਕੀਤਾ ਜਾਵੇ।
- PTC NEWS