Mon, May 25, 2026
Whatsapp

Conductor Death: ਪੀਆਰਟੀਸੀ ਬੱਸ ਦੇ ਕੰਡਕਟਰ ਦੀ ਲਾਸ਼ ਨੂੰ ਲੈ ਕੇ ਹੋਇਆ ਨਵਾਂ ਖੁਲਾਸਾ, ਇੱਥੇ ਪੜ੍ਹੋ ਪੂਰੀ ਖ਼ਬਰ

ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਹੜ੍ਹਾਂ ਦੀ ਮਾਰ ਹੇਠ ਆਈ ਪੀਆਰਟੀਸੀ ਬੱਸ ਦੇ ਕੰਡਕਟਰ ਦੀ ਲਾਸ਼ ਨੂੰ ਲੈ ਕੇ ਨਵਾਂ ਖੁਲਾਸਾ ਹੋਇਆ ਹੈ।

Reported by:  PTC News Desk  Edited by:  Aarti -- July 15th 2023 08:14 PM -- Updated: July 16th 2023 12:49 PM
Conductor Death: ਪੀਆਰਟੀਸੀ ਬੱਸ ਦੇ ਕੰਡਕਟਰ ਦੀ ਲਾਸ਼ ਨੂੰ ਲੈ ਕੇ ਹੋਇਆ ਨਵਾਂ ਖੁਲਾਸਾ, ਇੱਥੇ ਪੜ੍ਹੋ ਪੂਰੀ ਖ਼ਬਰ

Conductor Death: ਪੀਆਰਟੀਸੀ ਬੱਸ ਦੇ ਕੰਡਕਟਰ ਦੀ ਲਾਸ਼ ਨੂੰ ਲੈ ਕੇ ਹੋਇਆ ਨਵਾਂ ਖੁਲਾਸਾ, ਇੱਥੇ ਪੜ੍ਹੋ ਪੂਰੀ ਖ਼ਬਰ

PRTC Bus Conductor Death: ਹਿਮਾਚਲ ਪ੍ਰਦੇਸ਼ ਦੇ ਮਨਾਲੀ ਵਿੱਚ ਹੜ੍ਹਾਂ ਦੀ ਮਾਰ ਹੇਠ ਆਈ ਪੀਆਰਟੀਸੀ ਬੱਸ ਦੇ ਕੰਡਕਟਰ ਦੀ ਲਾਸ਼ ਨੂੰ ਲੈ ਕੇ ਨਵਾਂ ਖੁਲਾਸਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕੁੱਲੂ ਨੇੜੇ ਮਿਲੀ ਲਾਸ਼, ਜੋਕਿ ਕੰਡਕਟਰ ਦੀ ਦੱਸੀ ਜਾ ਰਹੀ ਸੀ ਪਰ ਉਹ ਕੰਡਕਟਰ ਦੀ ਲਾਸ਼ ਨਹੀਂ ਸੀ। ਉਕਤ ਲਾਸ਼ ਦੀ ਪਛਾਣ ਰਾਜਸਥਾਨ ਦੇ ਰਹਿਣ ਵਾਲੇ ਵਿਅਕਤੀ ਵਜੋਂ ਹੋਈ ਹੈ। ਇਸ ਗੱਲ ਦੀ ਪੁਸ਼ਟੀ ਪੀਆਰਟੀਸੀ ਮੁਲਾਜ਼ਮ ਐਸੋਸੀਏਸ਼ਨ ਦੇ ਜਨਰਲ ਸਕੱਤਰ ਨੇ ਕੀਤੀ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਐਸੋਸੀਏਸ਼ਨ ਨੇ ਦੱਸਿਆ ਕਿ ਹੁਣ ਪੀਆਰਟੀਸੀ ਦੀਆਂ ਹੋਰ ਟੀਮਾਂ ਵੀ ਮਨਾਲੀ ਲਈ ਰਵਾਨਾ ਹੋ ਗਈਆਂ ਹਨ। ਇਸ ਦੇ ਨਾਲ ਹੀ ਲਾਸ਼ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾਵੇਗੀ।

ਉੱਥੇ ਹੀ ਦੂਜੇ ਪਾਸੇ ਬੀਤੇ ਦਿਨ ਪੀਆਰਟੀਸੀ ਮੈਨੇਜਮੈਂਟ ਅਤੇ ਕਰਮਚਾਰੀ ਸੰਘ ਵਿਚਾਲੇ ਹੋਈ ਗੱਲਬਾਤ ਦੌਰਾਨ ਇਹ ਫੈਸਲਾ ਕੀਤਾ ਗਿਆ ਹੈ ਕਿ ਹਾਦਸੇ ਵਿੱਚ ਮਾਰੇ ਗਏ ਬੱਸ ਡਰਾਈਵਰ ਅਤੇ ਕੰਡਕਟਰ ਦੇ ਪਰਿਵਾਰਾਂ ਨੂੰ 25-25 ਲੱਖ ਰੁਪਏ ਦਿੱਤੇ ਜਾਣਗੇ। ਇਸ ਦੇ ਨਾਲ ਹੀ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਵੀ ਦਿੱਤੀ ਜਾਵੇਗੀ। 

ਕਾਬਿਲੇਗੌਰ ਹੈ ਕਿ ਪੀਆਰਟੀਸੀ ਦੀ ਬੱਸ ਐਤਵਾਰ ਦੁਪਹਿਰ ਚੰਡੀਗੜ੍ਹ ਤੋਂ ਮਨਾਲੀ ਲਈ ਗਈ ਸੀ। ਉਸ ਰਾਤ ਤੋਂ ਬਾਅਦ ਬੱਸ ਦਾ ਕੋਈ ਪਤਾ ਨਹੀਂ ਲੱਗਾ। ਨਦੀ 'ਚ ਡੁੱਬੀ ਬੱਸ ਦਾ ਵੀਡੀਓ ਬੁੱਧਵਾਰ ਨੂੰ ਵਾਇਰਲ ਹੋਇਆ ਸੀ। ਇਸ ਤੋਂ ਬਾਅਦ ਡਰਾਈਵਰ ਦੀ ਲਾਸ਼ ਬਰਾਮਦ ਕੀਤੀ ਗਈ।



- PTC NEWS

Electrical Saftey authority

Top News view more...

Latest News view more...

PTC NETWORK
PTC NETWORK