ਡੇਰਾਬੱਸੀ: ਜ਼ਿਲ੍ਹੇ ’ਚ ਸ਼ਹਿਰ ਮੁਬਾਰਿਕਪੁਰ ਵਿਖੇ ਦੇਰ ਸ਼ਾਮ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਕਾਰ ਵਾਸ਼ ਸਟੇਸ਼ਨ ਦੇ ਮਾਲਕ ਨੂੰ ਜਾਨ ਤੋਂ ਮਾਰਨ ਦੇ ਮਕਸਦ ਤੋਂ ਪਹਿਲਾਂ ਹਵਾਈ ਫਾਈਰਿੰਗ ਕੀਤੀ ਗਈ ਸੀ। ਪਰ ਪੁਲਿਸ ਨੇ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਦੋ ਮੁਲਜ਼ਮਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਐਸਪੀ ਦਰਪਣ ਆਹਲੁਵਾਲੀਆਂ ਨੇ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਕੁਲਵਿੰਦਰ ਅਤੇ ਸੋਨੂੰ ਵਜੋਂ ਹੋਈ ਹੈ। ਜਿਨ੍ਹਾਂ ਖਿਲਾਫ ਹਰਿਆਣਾ ਚ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਗ੍ਰਿਫਤਾਰੀ ਦੇ ਦੌਰਾਨ ਪੁਲਿਸ ਨੇ ਮੁਲਜ਼ਮਾਂ ਕੋਲੋਂ ਇੱਕ ਦੇਸੀ ਪਿਸਤੌਲ ਅਤੇ ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਪੁਰਾਣੇ ਪੈਸੇ ਦੇ ਲੈਣ ਦੇਣ ਦੇ ਮਾਮਲੇ ’ਚ ਗੋਲੀਆਂ ਚਲਾਈਆਂ ਗਈਆਂ ਹਨ। ਫਿਲਹਾਲ ਉਨ੍ਹਾਂ ਵੱਲੋਂ ਮਾਮਲੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ। -ਰਿਪੋਰਟਰ ਅੰਕੁਸ਼ ਮਹਾਜਨ ਦੇ ਸਹਿਯੋਗ ਨਾਲਇਹ ਵੀ ਪੜ੍ਹੋ: ਸੀਵਰੇਜ ਦਾ ਗੰਦੇ ਪਾਣੀ ਤੋਂ ਪਰੇਸ਼ਾਨ ਲੋਕਾਂ ਨੇ ਕੀਤੀ ਸਰਕਾਰ ਖਿਲਾਫ ਨਾਅਰੇਬਾਜ਼ੀ