Bathinda News : ਨਹਿਰ 'ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼ ,ਪੁਲਿਸ ਕਰ ਰਹੀ ਹੈ ਮਾਮਲੇ ਦੀ ਜਾਂਚ
Bathinda News : ਬਠਿੰਡਾ ਦੀ ਨਹਿਰ ਵਿੱਚੋਂ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਲਾਸ਼ ਨਗਨ ਹਾਲਤ ਵਿੱਚ ਮਿਲੀ ਹੈ ,ਜਿਸ ਕਰਕੇ ਉਸਦੀ ਕੋਈ ਵੀ ਪਛਾਣ ਨਹੀਂ ਹੋ ਸਕੀ। ਲਾਸ਼ ਨੂੰ 72 ਘੰਟੇ ਸ਼ਨਾਖਤ ਲਈ ਬਠਿੰਡਾ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ।
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੱਲ ਸ਼ਾਮ ਤੋਂ ਹੀ ਸਹਾਰਾ ਜਨ ਸੇਵਾ ਅਤੇ ਐਨਡੀਆਰਐਫ ਦੀਆਂ ਟੀਮਾਂ ਵਿਅਕਤੀ ਦੀ ਭਾਲ ਕਰ ਰਹੀਆਂ ਸਨ।
- PTC NEWS