Wed, Jul 24, 2024
Whatsapp

ਤਲਵੰਡੀ ਸਾਬੋ 'ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਚਾਰ ਭੈਣ-ਭਰਾਵਾਂ ਵਿਚੋਂ ਵੱਡਾ ਸੀ 21 ਸਾਲਾ ਸੁਖਪ੍ਰੀਤ

ਨਸ਼ੇ ਦੀ ਭੇਂਟ ਚੜ੍ਹੇ ਨੌਜਵਾਨ ਸੁਖਪ੍ਰੀਤ ਸਿੰਘ ਦੇ ਪਿਤਾ ਸਤਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਗਈ ਸੀ ਅਤੇ ਉਹ ਆਪਣੀ ਵਿਧਵਾ ਮਾਂ ਅਤੇ 3 ਹੋਰ ਭੈਣ-ਭਰਾਵਾਂ ਵਿਚੋਂ ਸਭ ਤੋਂ ਵੱਡਾ ਸੀ।

Reported by:  PTC News Desk  Edited by:  KRISHAN KUMAR SHARMA -- July 05th 2024 01:47 PM -- Updated: July 05th 2024 01:49 PM
ਤਲਵੰਡੀ ਸਾਬੋ 'ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਚਾਰ ਭੈਣ-ਭਰਾਵਾਂ ਵਿਚੋਂ ਵੱਡਾ ਸੀ 21 ਸਾਲਾ ਸੁਖਪ੍ਰੀਤ

ਤਲਵੰਡੀ ਸਾਬੋ 'ਚ ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਚਾਰ ਭੈਣ-ਭਰਾਵਾਂ ਵਿਚੋਂ ਵੱਡਾ ਸੀ 21 ਸਾਲਾ ਸੁਖਪ੍ਰੀਤ

Drug Death : ਤਲਵੰਡੀ ਸਾਬੋ ਦੇ ਪਿੰਡ ਫਤਿਹਗੜ੍ਹ ਨੌ ਆਬਾਦ ਵਿਖੇ ਨਸ਼ੇ ਕਾਰਨ ਇੱਕ ਹਫਤੇ ਵਿੱਚ ਦੂਜੇ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਹੈ। ਪਿੰਡ ਫਤਿਹਗੜ੍ਹ ਨੌ ਆਬਾਦ ਦਾ ਰਹਿਣ ਵਾਲਾ 21 ਸਾਲਾ ਸੁਖਪ੍ਰੀਤ ਸਿੰਘ ਚਾਰ ਭੈਣ-ਭਰਾਵਾਂ ਵਿਚੋਂ ਸਭ ਤੋਂ ਵੱਡਾ ਸੀ। ਨੌਜਵਾਨ ਦੀ ਮੌਤ ਨਾਲ ਵਿਧਵਾ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।

ਪੀੜਤ ਪਰਿਵਾਰ ਨੇ ਦੱਸਿਆ ਕਿ ਅਸੀਂ ਆਪਣੇ ਬਿਨਾ ਪਿਤਾ ਦੇ ਪੁੱਤਰ ਸੁਖਪ੍ਰੀਤ ਸਿੰਘ ਨੂੰ ਬੜੀ ਹੀ ਮੁਸ਼ਕਿਲ ਦੇ ਨਾਲ ਸੁੱਖਾਂ-ਸੁੱਖ ਕੇ ਲਿਆ ਅਤੇ ਪਾਲਿਆ ਸੀ, ਜੋ ਕਿ ਨਸ਼ਿਆਂ ਦੀ ਦਲਦਲ ਵਿੱਚ ਐਸਾ ਫਸਿਆ ਕਿ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਹੀ ਨਸ਼ਾ ਵਿਕਦਾ ਹੈ, ਜਿਸ ਨੇ ਉਨ੍ਹਾਂ ਦਾ ਘਰ ਬਰਬਾਦ ਕਰ ਦਿੱਤਾ ਹੈ। ਵਿਧਵਾ ਮਾਂ ਚਰਨਜੀਤ ਕੌਰ ਨੇ ਕਿਹਾ ਕਿ ਕਿੱਥੇ ਤਾਂ ਹੁਣ ਇਸ ਉਮਰ ਵਿੱਚ ਸੁਖਪ੍ਰੀਤ ਸਿੰਘ ਨੇ ਉਸ ਦਾ ਸਹਾਰਾ ਬਣਨਾ ਸੀ ਅਤੇ ਪਰਿਵਾਰ ਦਾ ਗੁਜਾਰਾ ਚਲਾਉਣਾ ਸੀ ਪਰ ਨਸ਼ੇ ਕਾਰਨ ਉਸ ਦੀ ਹਸਪਤਾਲ ਵਿੱਚ ਮੌਤ ਹੋ ਗਈ ਹੈ।

ਨਸ਼ੇ ਦੀ ਭੇਂਟ ਚੜ੍ਹੇ ਨੌਜਵਾਨ ਸੁਖਪ੍ਰੀਤ ਸਿੰਘ ਦੇ ਪਿਤਾ ਸਤਵੀਰ ਸਿੰਘ ਦੀ ਪਹਿਲਾਂ ਹੀ ਮੌਤ ਹੋ ਗਈ ਸੀ ਅਤੇ ਉਹ ਆਪਣੀ ਵਿਧਵਾ ਮਾਂ ਅਤੇ 3 ਹੋਰ ਭੈਣ-ਭਰਾਵਾਂ ਵਿਚੋਂ ਸਭ ਤੋਂ ਵੱਡਾ ਸੀ।

ਉਧਰ, ਦੂਜੇ ਪਾਸੇ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਜਿਹਾ ਮਾਮਲਾ ਉਨ੍ਹਾਂ ਦੇ ਕੋਈ ਵੀ ਧਿਆਨ ਵਿੱਚ ਨਹੀਂ ਆਇਆ। ਪੁਲਿਸ ਅਧਿਕਾਰੀ ਨੇ ਦਾਅਵਾ ਕੀਤਾ ਕਿ ਉਕਤ ਨੌਜਵਾਨ ਦੀ ਮੌਤ ਸਾਹ ਰੁਕਣ ਕਾਰਨ ਹੋਈ ਹੈ।

- PTC NEWS

Top News view more...

Latest News view more...

PTC NETWORK