Police Constable Death : ਪੰਚਾਇਤੀ ਚੋਣਾਂ ’ਤੇ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ, ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਖਦਸ਼ਾ
Police Constable Death : ਬਰਨਾਲਾ ’ਚ ਪੰਚਾਇਤੀ ਚੋਣਾਂ ਦੀ ਡਿਊਟੀ ਦੌਰਾਨ ਪੁਲਿਸ ਮੁਲਾਜ਼ਮ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੀਨੀਅਰ ਕਾਂਸਟੇਬਲ ਲੱਖਾ ਸਿੰਘ 53 ਸਾਲ ਬਰਨਾਲਾ ਜਿਲ੍ਹੇ ਦੇ ਪਿੰਡ ਢਿੱਲਵਾਂ ’ਚ ਤੈਨਾਤ ਸੀ। ਪੁਲਿਸ ਮੁਲਾਜ਼ਮ ਦੀ ਮੌਤ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ।
ਇਸ ਘਟਨਾ ਮਗਰੋਂ ਪੁਲਿਸ ਮੁਲਜ਼ਾਮ ਨੂੰ ਤੁਰੰਤ ਹੀ ਇਲਾਜ ਦੇ ਲਈ ਬਰਨਾਲਾ ਦੇ ਸਿਵਲ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਹੈ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤ ਐਲਾਨ ਦਿੱਤਾ।
ਦੱਸ ਦਈਏ ਕਿ ਮ੍ਰਿਤਕ ਪੁਲਿਸ ਮੁਲਾਜ਼ਮ ਦੀ ਆਈਆਰਬੀ ਪਟਿਆਲਾ ’ਚ ਬਰਨਾਲਾ ’ਚ ਚੋਣ ਡਿਊਟੀ ਲੱਗੀ ਸੀ। ਉਹ ਤਰਨਤਾਰਨ ਜਿਲ੍ਹੇ ਦੇ ਪਿੰਡ ਛੀਨਾ ਦਾ ਰਹਿਣ ਵਾਲਾ ਹੈ। ਮ੍ਰਿਤਕ ਦਾ ਪਰਿਵਾਰ ਵੀ ਬਰਨਾਲਾ ਪਹੁੰਚ ਗਿਆ ਹੈ। ਬਰਨਾਲਾ ਐਸਐਸਪੀ ਸੰਦੀਪ ਕੁਮਾਰ ਮਲਿਕ ਨੇ ਮੁਲਾਜ਼ਮ ਦੀ ਮੌਤ ’ਤੇ ਅਫਸੋਸ ਜਾਹਿਰ ਕੀਤਾ ਹੈ।
ਕਾਬਿਲੇਗੌਰ ਹੈ ਕਿ ਪੰਜਾਬ 'ਚ ਪੰਚਾਇਤੀ ਚੋਣਾਂ ਲਈ ਵੋਟਿੰਗ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਰਹੀਆਂ ਹਨ। ਸੂਬੇ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਬੈਲਟ ਪੇਪਰ 'ਤੇ ਨੋਟਾ ਦਾ ਵਿਕਲਪ ਵੀ ਹੈ।
ਇਹ ਵੀ ਪੜ੍ਹੋ : Punjab Panchayat Polls 2024 Live Updates : ਪੰਚਾਇਤੀ ਚੋਣਾਂ ਨੂੰ ਲੈ ਕੇ ਭਖਿਆ ਮਾਹੌਲ, ਕਈ ਪਿੰਡਾਂ ’ਚ ਹੋਈ ਝੜਪ, ਡਿਊਟੀ ਦੌਰਾਨ ਅਧਿਆਪਕ ਦੀ ਮੌਤ
- PTC NEWS