Wed, Feb 8, 2023
Whatsapp

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌਤ, ਕੁਝ ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ

Written by  Pardeep Singh -- January 08th 2023 04:38 PM -- Updated: January 08th 2023 04:47 PM
ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌਤ, ਕੁਝ ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ

ਕੈਨੇਡਾ 'ਚ ਪੰਜਾਬੀ ਨੌਜਵਾਨ ਦੀ ਮੌਤ, ਕੁਝ ਮਹੀਨੇ ਪਹਿਲਾਂ ਹੀ ਮਿਲਿਆ ਸੀ ਵਰਕ ਪਰਮਿਟ

ਫਿਰੋਜ਼ਪੁਰ: ਫਿਰੋਜ਼ਪੁਰ ਤੋਂ ਕੈਨੇਡਾ ਗਏ 23 ਸਾਲਾ ਸਿੱਖ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਰਿੰਦਰ ਸਿੰਘ ਵੱਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਨਰਿੰਦਰ ਸਿੰਘ ਦੀ 4 ਜਨਵਰੀ ਨੂੰ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਮ੍ਰਿਤਕ ਦੇ ਦੋਸਤ ਦੇਹ ਨੂੰ ਭਾਰਤ ਭੇਜਣਗੇ।

ਦੱਸ ਦੇਈਏ ਕਿ ਨਰਿੰਦਰ ਸਿੰਘ ਫਿਰੋਜ਼ਪੁਰ ਦੇ ਜ਼ੀਰਾ ਦਾ ਰਹਿਣ ਵਾਲਾ ਹੈ। ਪਰਿਵਾਰ ਦਾ ਕਹਿਣਾ ਹੈ ਕਿ 2019 ਵਿੱਚ ਸਟੱਡੀ ਵੀਜ਼ੇ ਉੱਤੇ ਕੈਨੇਡਾ ਗਿਆ ਸੀ। ਉਨ੍ਹਾਂ ਨੇ ਤਿੰਨ ਸਾਲ ਸਟੱਡੀ ਕਰਨ ਮਗਰੋਂ ਕੁਝ ਮਹੀਨੇ ਪਹਿਲਾ ਵਰਕ ਪਰਮਟ ਮਿਲਿਆ ਸੀ। ਮਿਲੀ ਜਾਣਕਾਰੀ ਅਨੁਸਾਰ 4 ਜਨਵਰੀ ਨੂੰ ਸੜਕ ਹਾਦਸੇ ਵਿੱਚ ਮੌਤ ਹੋ ਗਈ।
ਨਰਿੰਦਰ ਨੂੰ ਵਰਕ ਪਰਮਿਟ ਮਿਲਣ ਤੋਂ ਬਾਅਦ ਪਰਿਵਾਰ ਵੀ ਖੁਸ਼ ਸੀ ਕਿ ਉਨ੍ਹਾਂ ਦੀ ਆਰਥਿਕ ਤੰਗੀ ਦੂਰ ਹੋ ਜਾਵੇਗੀ ਅਤੇ ਉਨ੍ਹਾਂ ਦਾ ਪੁੱਤਰ ਵੀ ਆਪਣੇ ਪੈਰਾਂ 'ਤੇ ਖੜ੍ਹਾ ਹੋ ਸਕੇਗਾ। ਪਰ ਇਹ ਖੁਸ਼ੀ ਜ਼ਿਆਦਾ ਦੇਰ ਲਈ ਨਹੀਂ ਸੀ।

ਕੈਨੇਡਾ ਵਿਚ ਨਰਿੰਦਰ ਸਿੰਘ ਦੇ ਦੋਸਤ ਅਰਸ਼ਦੀਪ ਸਿੰਘ, ਹਰਪ੍ਰੀਤ ਸਿੰਘ, ਇੰਦਰਪ੍ਰੀਤ ਸਿੰਘ ਅਤੇ ਸਤਨਾਮ ਸਿੰਘ ਉਸ ਦੀ ਲਾਸ਼ ਨੂੰ ਭਾਰਤ ਭੇਜਣ ਲਈ ਫੰਡ ਇਕੱਠੇ ਕਰ ਰਹੇ ਹਨ। ਉਨ੍ਹਾਂ  ਦਾ ਕਹਿਣਾ ਹੈ ਕਿ ਨਰਿੰਦਰ ਮੱਧ ਵਰਗੀ ਪਰਿਵਾਰ ਨਾਲ ਸਬੰਧ ਰੱਖਦਾ ਹੈ।
ਉਹ ਸਾਰੇ ਨਰਿੰਦਰ ਸਿੰਘ ਦੀ ਲਾਸ਼ ਨੂੰ ਭਾਰਤ ਭੇਜਣ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਜੋ ਪਰਿਵਾਰ ਅੰਤਿਮ ਸੰਸਕਾਰ ਕਰ ਸਕੇ। ਇਸ ਦੇ ਨਾਲ ਹੀ ਉਹ ਆਪਣੇ ਪਰਿਵਾਰ ਦੀ ਆਰਥਿਕ ਮਦਦ ਕਰਨ ਲਈ ਪੈਸਾ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।


- PTC NEWS

adv-img

Top News view more...

Latest News view more...