Mon, Feb 6, 2023
Whatsapp

ਦੋ ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਪਟਿਆਲਾ ਦੇ ਨੌਜਵਾਨ ਦੀ ਕੈਨੇਡਾ ਵਿਚ ਮੌਤ ਦੀ ਖ਼ਬਰ ਮਿਲਣ ਮਗਰੋਂ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।

Written by  Ravinder Singh -- December 30th 2022 10:55 AM -- Updated: December 30th 2022 10:58 AM
ਦੋ ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਦੋ ਦਿਨ ਪਹਿਲਾਂ ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ

ਪਟਿਆਲਾ : ਸਾਲ ਦੇ ਆਖਰੀ ਦਿਨਾਂ ਵਿਚ ਵੀ ਕੈਨੇਡਾ ਤੋਂ ਦੁਖਦ ਖਬਰ ਸਾਹਮਣੇ ਆਈ ਹੈ। ਪਟਿਆਲਾ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪਟਿਆਲਾ ਦਾ ਹਸ਼ੀਸ਼ ਸਿੰਘ ਸਿਰਫ਼ ਦੋ ਦਿਨ ਪਹਿਲਾਂ ਹੀ ਸਟੱਡੀ ਵੀਜ਼ੇ ਉਤੇ ਬਰੈਂਪਟਨ ਗਿਆ ਸੀ। ਹਸ਼ੀਸ਼ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਆਈ.ਐਸ. ਬਿੰਦਰਾ ਦਾ ਭਤੀਜਾ ਸੀ।

ਹਾਲੇ ਪਰਿਵਾਰ ਇਸ ਗੱਲ ਦੀਆਂ ਖ਼ੁਸ਼ੀਆਂ ਮਨਾ ਰਿਹਾ ਸੀ ਕਿ ਉਨ੍ਹਾਂ ਦਾ ਪੁੱਤਰ ਕੈਨੇਡਾ ਚੱਲਾ ਗਿਆ ਹੈ ਪਰ ਸਿਰਫ਼ ਦੋ ਦਿਨ ਬਾਅਦ ਹਸ਼ੀਸ਼ ਸਿੰਘ ਨੂੰ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਮਗਰੋਂ ਘਰ ਵਿੱਚ ਮਾਤਮ ਛਾ ਗਿਆ। ਦੱਸਿਆ ਜਾ ਰਿਹਾ ਕਿ ਮੋਬਾਈਲ ਸਿਮ ਲੈਣ ਲਈ ਲਾਈਨ ਵਿੱਚ 3 ਘੰਟੇ ਤੋਂ ਲਗਾਤਾਰ ਖੜ੍ਹਿਆ ਹਸ਼ੀਸ਼ ਇਕ ਦਮ ਹੀ ਹੇਠਾਂ ਡਿੱਗ ਪਿਆ ਸੀ। ਇਸ ਮਗਰੋਂ ਉਸ ਦੀ ਮੌਤ ਹੋ ਗਈ। ਇਸ ਦੁੱਖ ਦੀ ਘੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾਵਾਂ ਤੇ ਹੋਰ ਵੱਖ-ਵੱਖ ਪਾਰਟੀ ਦੇ ਨੇਤਾਵਾਂ ਨੇ ਪਰਿਵਾਰ ਨਾਲ ਡੂੰਘੇ ਦੁੱਖ ਦੇ ਪ੍ਰਗਟਾਵੇ ਕੀਤੇ ਹਨ।


ਰਿਪੋਰਟ-ਗਗਨਦੀਪ ਆਹੂਜਾ

ਇਹ ਵੀ ਪੜ੍ਹੋ : ਭਾਰਤੀ ਕ੍ਰਿਕਟਰ ਰਿਸ਼ਭ ਪੰਤ ਦੀ ਕਾਰ ਹਾਦਸਾਗ੍ਰਸਤ, ਗੰਭੀਰ ਹਾਲਤ 'ਚ ਹਸਪਤਾਲ ਦਾਖ਼ਲ

- PTC NEWS

adv-img

Top News view more...

Latest News view more...