Delhi Building Collapsed : ਦਿੱਲੀ ਦੇ ਜਵਾਲਾ ਨਗਰ 'ਚ ਡਿੱਗੀ ਉਸਾਰੀ ਅਧੀਨ 4 ਮੰਜ਼ਿਲਾ ਇਮਾਰਤ , ਮਲਬੇ ਹੇਠ ਦੱਬਣ ਨਾਲ 4 ਲੋਕ ਜ਼ਖਮੀ
Delhi Building Collapsed : ਰਾਜਧਾਨੀ ਦਿੱਲੀ ਵਿੱਚ ਇੱਕ ਵਾਰ ਫ਼ਿਰ ਇਮਾਰਤ ਦੇ ਢਹਿ ਢੇਰੀ ਹੋਣ ਦੀ ਘਟਨਾ ਵਾਪਰੀ ਹੈ। ਪੂਰਬੀ ਦਿੱਲੀ ਦੇ ਜਵਾਲਾ ਨਗਰ ਵਿੱਚ ਇੱਕ 4 ਮੰਜ਼ਿਲਾ ਉਸਾਰੀ ਅਧੀਨ ਇਮਾਰਤ ਢਹਿ ਗਈ, ਜਿਸ ਕਾਰਨ ਕਈ ਲੋਕ ਮਲਬੇ ਹੇਠ ਦੱਬ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ। ਜਾਣਕਾਰੀ ਅਨੁਸਾਰ ਹੁਣ ਤੱਕ ਚਾਰ ਲੋਕਾਂ ਨੂੰ ਬਚਾਇਆ ਗਿਆ ਹੈ। ਬਚਾਅ ਕਾਰਜ ਜਾਰੀ ਹਨ।
ਜ਼ਖਮੀਆਂ ਨੂੰ ਹਸਪਤਾਲ 'ਚ ਕਰਵਾਇਆ ਗਿਆ ਦਾਖਲ
ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਮਲਬੇ ਹੇਠ ਚਾਰ ਲੋਕ ਫਸ ਗਏ ਸਨ ਅਤੇ ਬਚਾਅ ਟੀਮਾਂ ਦੀ ਮਦਦ ਨਾਲ ਉਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਉਨ੍ਹਾਂ ਨੂੰ ਤੁਰੰਤ ਇਲਾਜ ਲਈ ਨੇੜਲੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਸਥਾਨਕ ਪੁਲਿਸ ਅਤੇ ਬਚਾਅ ਟੀਮਾਂ ਮੌਕੇ 'ਤੇ ਮੌਜੂਦ ਹਨ। ਘਟਨਾ ਦੀ ਜਾਂਚ ਜਾਰੀ ਹੈ।
ਪਹਿਲਾਂ ਗ੍ਰੇਟਰ ਨੋਇਡਾ ਵਿੱਚ ਡਿੱਗਿਆ ਸੀ ਇੱਕ ਘਰ
ਇਸ ਤੋਂ ਪਹਿਲਾਂ ਦਿੱਲੀ ਦੇ ਨਾਲ ਲੱਗਦੇ ਗ੍ਰੇਟਰ ਨੋਇਡਾ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਢਹਿ ਗਈ ਸੀ। ਗ੍ਰੇਟਰ ਨੋਇਡਾ ਦੇ ਨਗਲਾ ਹੁਕਮ ਪਿੰਡ ਵਿੱਚ ਇੱਕ ਨਿਰਮਾਣ ਅਧੀਨ ਘਰ ਢਹਿ ਗਿਆ ਸੀ, ਜਿਸ ਕਾਰਨ ਕਈ ਲੋਕ ਮਲਬੇ ਹੇਠ ਦੱਬ ਗਏ ਸਨ। ਬਚਾਅ ਟੀਮਾਂ ਨੇ ਤੁਰੰਤ ਬਚਾਅ ਕਾਰਜ ਸ਼ੁਰੂ ਕਰ ਦਿੱਤੇ, ਜਿਸ ਕਾਰਨ ਚਾਰ ਲੋਕਾਂ ਦੀ ਮੌਤ ਹੋ ਗਈ ਸੀ।
#WATCH | Delhi | Search and rescue operations underway by the fire department and DDMA teams, with the help of locals, after part of a building collapses in Delhi's Jwala Nagar. pic.twitter.com/VmscZQnQ0B — ANI (@ANI) November 25, 2025
- PTC NEWS