Tue, Dec 9, 2025
Whatsapp

Delhi Liquor Policy Case: ਦਿੱਲੀ CM ਅਰਵਿੰਦ ਕੇਜਰੀਵਾਲ ਦੀ ਸੀਬੀਆਈ ਦਫ਼ਤਰ ਵਿੱਚ ਪੇਸ਼ੀ, ਹਿਰਾਸਤ ’ਚ ਕਈ AAP ਆਗੂ

ਕੇਜਰੀਵਾਲ ਦੀ ਪੇਸ਼ੀ ਦੇ ਦੌਰਾਨ ਸੀਬੀਆਈ ਦਫ਼ਤਰ ਦੇ ਬਾਹਰ ਪੰਜਾਬ ਦੇ ਸੀਐੱਮ ਭਗਵੰਤ ਮਾਨ ਅਤੇ ਕਈ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰ ਪੁਲਿਸ ਵੱਲੋਂ ਕਈ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Reported by:  PTC News Desk  Edited by:  Aarti -- April 16th 2023 03:40 PM
Delhi Liquor Policy Case: ਦਿੱਲੀ CM ਅਰਵਿੰਦ ਕੇਜਰੀਵਾਲ ਦੀ ਸੀਬੀਆਈ ਦਫ਼ਤਰ ਵਿੱਚ ਪੇਸ਼ੀ, ਹਿਰਾਸਤ ’ਚ ਕਈ AAP ਆਗੂ

Delhi Liquor Policy Case: ਦਿੱਲੀ CM ਅਰਵਿੰਦ ਕੇਜਰੀਵਾਲ ਦੀ ਸੀਬੀਆਈ ਦਫ਼ਤਰ ਵਿੱਚ ਪੇਸ਼ੀ, ਹਿਰਾਸਤ ’ਚ ਕਈ AAP ਆਗੂ

Delhi Liquor Policy Case: ਸ਼ਰਾਬ ਘੁਟਾਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਸੀਬੀਆਈ ਨੇ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਰਾਜਘਾਟ ਗਏ ਸੀ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਸਿਆਸਤ ਤੇਜ਼ ਹੋ ਗਈ ਹੈ। ਇਸ ਦੇ ਨਾਲ ਹੀ ‘ਆਪ’ ਵਰਕਰਾਂ ਨੇ ਸੀਐਮ ਖ਼ਿਲਾਫ਼ ਇਸ ਕਾਰਵਾਈ ਦਾ ਵਿਰੋਧ ਕੀਤਾ ਹੈ। ਜਿਸ ਦੇ ਚੱਲਦੇ ਕਈ ਆਗੂਆਂ ਨੂੰ ਪੁਲਿਸ ਨੇ ਹਿਰਾਸਤ ਵਿੱਚ ਵੀ ਲੈ ਲਿਆ ਹੈ।

ਦੱਸ ਦਈਏ ਕਿ ਕੇਜਰੀਵਾਲ ਦੀ ਪੇਸ਼ੀ ਦੇ ਦੌਰਾਨ ਸੀਬੀਆਈ ਦਫ਼ਤਰ ਦੇ ਬਾਹਰ ਪੰਜਾਬ ਦੇ ਸੀਐੱਮ ਭਗਵੰਤ ਮਾਨ ਅਤੇ ਕਈ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰ ਪੁਲਿਸ ਵੱਲੋਂ ਕਈ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।


ਦਿੱਲੀ ਪੁਲਿਸ ਨੇ ਸੀਬੀਆਈ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰ ਰਹੇ ਆਮ ਆਦਮੀ ਪਾਰਟੀ ਦੇ ਸਾਰੇ ਨੇਤਾਵਾਂ ਨੂੰ ਹਿਰਾਸਤ 'ਚ ਲੈ ਲਿਆ ਹੈ। ਸੰਜੇ ਸਿੰਘ, ਆਤਿਸ਼ੀ, ਸੌਰਭ ਭਾਰਦਵਾਜ, ਰਾਘਵ ਚੱਢਾ ਅਤੇ ਪੰਜਾਬ ਅਤੇ ਦਿੱਲੀ ਦੀਆਂ ਸਾਰੀਆਂ ਸਰਕਾਰਾਂ ਦੇ ਹੋਰ ਕੈਬਨਿਟ ਮੰਤਰੀਆਂ ਦੇ ਨਾਲ ਸੰਸਦ ਮੈਂਬਰਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ।

ਇਸ ਸਬੰਧ ’ਚ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਟਵੀਟ ਕਰਕੇ ਲਿਖਿਆ ਕਿ ਦਿੱਲੀ ਪੁਲਿਸ ਨੇ ਸਾਨੂੰ ਸ਼ਾਂਤੀ ਨਾਲ ਬੈਠਣ ਲਈ ਗ੍ਰਿਫਤਾਰ ਕੀਤਾ ਹੈ ਅਤੇ ਕਿਸੇ ਅਣਜਾਣ ਜਗ੍ਹਾ 'ਤੇ ਲਿਜਾਇਆ ਜਾ ਰਿਹਾ ਹੈ। ਇਹ ਕਿਹੋ ਜਿਹੀ ਤਾਨਾਸ਼ਾਹੀ ਹੈ। 

ਇਹ ਵੀ ਪੜ੍ਹੋ: ਪਾਕਿਸਤਾਨ ਦੇ ਲੋਕਾਂ ਨੂੰ ਲੱਗਿਆ ਇੱਕ ਹੋਰ ਵੱਡਾ ਝਟਕਾ, ਪੈਟਰੋਲ 10 ਰੁਪਏ ਹੋਇਆ ਮਹਿੰਗਾ, ਕੀਮਤ ਜਾਣ ਕੇ ਹੋ ਜਾਓਗੇ ਹੈਰਾਨ

- PTC NEWS

Top News view more...

Latest News view more...

PTC NETWORK
PTC NETWORK