Sun, Apr 14, 2024
Whatsapp

ਦਿੱਲੀ CM ਅਰਵਿੰਦ ਕੇਜਰੀਵਾਲ ਨੇ ਖੜਕਾਇਆ ਦਿੱਲੀ ਹਾਈਕੋਰਟ ਦਾ ਬੂਹਾ, ਅੱਗੇ ਜਾਣੋ

Written by  Jasmeet Singh -- March 23rd 2024 06:00 PM
ਦਿੱਲੀ CM ਅਰਵਿੰਦ ਕੇਜਰੀਵਾਲ ਨੇ ਖੜਕਾਇਆ ਦਿੱਲੀ ਹਾਈਕੋਰਟ ਦਾ ਬੂਹਾ, ਅੱਗੇ ਜਾਣੋ

ਦਿੱਲੀ CM ਅਰਵਿੰਦ ਕੇਜਰੀਵਾਲ ਨੇ ਖੜਕਾਇਆ ਦਿੱਲੀ ਹਾਈਕੋਰਟ ਦਾ ਬੂਹਾ, ਅੱਗੇ ਜਾਣੋ

Delhi CM Arvind Kejriwal: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।ਕੇਜਰੀਵਾਲ ਨੇ ਆਪਣੀ ਗ੍ਰਿਫਤਾਰੀ ਅਤੇ ਹੇਠਲੀ ਅਦਾਲਤ ਵੱਲੋਂ 22 ਮਾਰਚ 2024 ਨੂੰ ਦਿੱਤੇ ਰਿਮਾਂਡ ਦੇ ਹੁਕਮ ਨੂੰ ਦਿੱਲੀ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। 

ਕੇਜਰੀਵਾਲ ਦੀ ਦਲੀਲ ਹੈ ਕਿ ਗ੍ਰਿਫਤਾਰੀ ਅਤੇ ਰਿਮਾਂਡ ਦੇ ਹੁਕਮ ਦੋਵੇਂ ਗੈਰ-ਕਾਨੂੰਨੀ ਹਨ ਅਤੇ ਉਹ ਤੁਰੰਤ ਹਿਰਾਸਤ ਤੋਂ ਰਿਹਾਅ ਹੋਣ ਦਾ ਹੱਕਦਾਰ ਹੈ। ਕੇਜਰੀਵਾਲ ਨੇ ਐਤਵਾਰ 24 ਮਾਰਚ ਨੂੰ ਦਿੱਲੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਤੋਂ ਤੁਰੰਤ ਸੁਣਵਾਈ ਦੀ ਮੰਗ ਕੀਤੀ ਹੈ। 


ਅਰਵਿੰਦ ਕੇਜਰੀਵਾਲ ਨੂੰ 28 ਤੱਕ ਈ.ਡੀ. ਹਿਰਾਸਤ 'ਚ ਭੇਜਿਆ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ੁੱਕਰਵਾਰ ਰਾਤ ਨੂੰ ਆਬਕਾਰੀ ਨੀਤੀ ਮਾਮਲੇ ਵਿੱਚ ਛੇ ਦਿਨ ਦੀ ਈਡੀ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਈਡੀ ਲਈ ਬੋਲਦੇ ਹੋਏ ਐਸ.ਵੀ. ਰਾਜੂ ਨੇ ਕਿਹਾ ਕਿ ਕੇਜਰੀਵਾਲ ਕਥਿਤ ਘੁਟਾਲੇ ਦਾ 'ਸਾਜਿਸ਼ਘੜਾ' ਸੀ ਅਤੇ ਇਹ ਪੈਸਾ 2022 ਵਿੱਚ ਗੋਆ ਵਿਧਾਨ ਸਭਾ ਚੋਣਾਂ ਲਈ ਵਰਤਿਆ ਗਿਆ ਸੀ। 

ਅਦਾਲਤ ਵਿੱਚ ਪੇਸ਼ ਹੋਣ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਨੇ ਕਿਹਾ "ਕੀ ਮੈਂ ਜੇਲ੍ਹ ਵਿੱਚ ਰਹਾਂ। ਜਾਂ ਬਾਹਰ ਮੇਰਾ ਜੀਵਨ ਦੇਸ਼ ਦੀ ਸੇਵਾ ਲਈ ਸਮਰਪਿਤ ਹੋਵੇਗਾ।"

ਇਹ ਵੀ ਪੜ੍ਹੋ: ਜਥੇਦਾਰ ਹਵਾਰਾ ਅਤੇ ਪ੍ਰੋ. ਭੁੱਲਰ  ਨਾਲ ਬੇਇਨਸਾਫ਼ੀ ਕਰਨ ਵਾਲੇ ਕੇਜਰੀਵਾਲ ਨੂੰ ਕੁਦਰਤ ਨੇ ਸੁੱਟਿਆ ਸਲਾਖਾਂ ਪਿੱਛੇ - ਜਥੇਦਾਰ ਹਵਾਰਾ ਕਮੇਟੀ

 ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਗ੍ਰਿਫ਼ਤਾਰ ਕੀਤਾ ਹੋਇਆ ਹੈ। ਈਡੀ ਵੱਲੋਂ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਪਾਲਿਸੀ ਘੁਟਾਲੇ ਵਿੱਚ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਕੀਤਾ ਗਿਆ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ ਹੋਈ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਆਮ ਆਦਮੀ ਪਾਰਟੀ ਨੂੰ ਇੱਕ ਵੱਡਾ ਝਟਕਾ ਲੱਗਾ ਹੈ, ਜਿਸ ਦਾ ਵੱਡਾ ਪ੍ਰਭਾਵ ਉਨ੍ਹਾਂ ਰਾਜਾਂ 'ਚ ਵਿਖਾਈ ਦੇ ਸਕਦਾ ਹੈ, ਜਿਨ੍ਹਾਂ ਵਿੱਚ ਆਮ ਆਦਮੀ ਪਾਰਟੀ ਤੇਜ਼ੀ ਨਾਲ ਉਭਰੀ ਰਹੀ ਹੈ।

ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਦਿੱਲੀ ਸਰਕਾਰ ਅਤੇ ਆਮ ਆਦਮੀ ਪਾਰਟੀ ਚਲਾਉਣ ਦੀਆਂ ਵੱਡੀਆਂ ਜ਼ਿੰਮੇਵਾਰੀਆਂ ਨੇ ਵੀ ਆਪ ਲੀਡਰਸ਼ਿਪ ਵਿੱਚ ਸੰਕਟ ਪੈਦਾ ਕਰ ਦਿੱਤਾ ਹੈ। ਹਾਲਾਂਕਿ ਪਾਰਟੀ ਵੱਲੋਂ ਕਿਹਾ ਗਿਆ ਹੈ ਕਿ ਕੇਜਰੀਵਾਲ ਜੇਲ੍ਹ ਵਿਚੋਂ ਹੀ ਸਰਕਾਰ ਚਲਾਉਣਗੇ, ਪਰ ਫਿਰ ਵੀ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ ਅਤੇ ਕੈਬਨਿਟ ਮੰਤਰੀ ਆਤਿਸ਼ੀ ਤੇ ਸੌਰਭ ਭਾਰਦਵਾਜ ਦੇ ਨਾਂ ਨੂੰ ਲੈ ਕੇ ਅਟਕਲਾਂ ਲਗਾਈਆਂ ਜਾ ਰਹੀਆਂ ਹਨ। ਪੂਰੀ ਖ਼ਬਰ ਪੜ੍ਹਨ ਲਈ ਕਰੋ ਕਲਿੱਕ 

-

adv-img

Top News view more...

Latest News view more...