Tue, Jul 15, 2025
Whatsapp

ਅਰਵਿੰਦ ਕੇਜਰੀਵਾਲ ਆਪਣੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ ਪਹੁੰਚੇ ਸੁਪਰੀਮ ਕੋਰਟ

ਇਸ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਜਿੱਥੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ।

Reported by:  PTC News Desk  Edited by:  Aarti -- April 10th 2024 11:35 AM -- Updated: April 10th 2024 12:02 PM
ਅਰਵਿੰਦ ਕੇਜਰੀਵਾਲ ਆਪਣੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ ਪਹੁੰਚੇ ਸੁਪਰੀਮ ਕੋਰਟ

ਅਰਵਿੰਦ ਕੇਜਰੀਵਾਲ ਆਪਣੀ ਗ੍ਰਿਫਤਾਰੀ ਨੂੰ ਲੈ ਕੇ ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ ਪਹੁੰਚੇ ਸੁਪਰੀਮ ਕੋਰਟ

Liquor Policy Case: ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਦਰਅਸਲ ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਦਿੱਲੀ ਹਾਈਕੋਰਟ ਨੇ ਉਨ੍ਹਾਂ ਨੂੰ ਰਾਹਤ ਨਹੀਂ ਦਿੱਤੀ। ਦਿੱਲੀ ਹਾਈ ਕੋਰਟ ਨੇ ਕਿਹਾ ਸੀ ਕਿ ਜਾਂਚ ਏਜੰਸੀ ਈਡੀ (ਇਨਫੋਰਸਮੈਂਟ ਡਾਇਰੈਕਟੋਰੇਟ) ਵੱਲੋਂ ਉਸ ਦੀ ਗ੍ਰਿਫ਼ਤਾਰੀ ਸਹੀ ਸੀ।

ਇਸ ਮਾਮਲੇ 'ਚ ਅਰਵਿੰਦ ਕੇਜਰੀਵਾਲ ਨੇ ਦਿੱਲੀ ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਜਿੱਥੇ ਦਿੱਲੀ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਗਈ ਹੈ। ਕੇਜਰੀਵਾਲ ਦੇ ਵਕੀਲ ਅੱਜ ਸਵੇਰੇ ਅਦਾਲਤ ਵਿੱਚ ਹੋਣਗੇ ਅਤੇ ਮਾਮਲੇ ਦੀ ਸੁਣਵਾਈ ਦੀ ਮੰਗ ਕਰਨਗੇ।


ਦੱਸ ਦਈਏ ਕਿ ਹਾਈ ਕੋਰਟ ਤੋਂ ਕੋਈ ਰਾਹਤ ਨਾ ਮਿਲਣ ਤੋਂ ਬਾਅਦ, ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਆਪਣੀ ਗ੍ਰਿਫਤਾਰੀ ਦੇ ਖਿਲਾਫ ਸੁਪਰੀਮ ਕੋਰਟ ਤੱਕ ਪਹੁੰਚ ਕਰਨਗੇ।

ਆਮ ਆਦਮੀ ਪਾਰਟੀ ਨੇ ਇਹ ਵੀ ਦਾਅਵਾ ਕੀਤਾ ਹੈ ਕਿ ਅਖੌਤੀ ਆਬਕਾਰੀ ਨੀਤੀ ਘੁਟਾਲਾ ਕੇਜਰੀਵਾਲ ਅਤੇ ਉਨ੍ਹਾਂ ਦੀ ਪਾਰਟੀ ਨੂੰ ਖਤਮ ਕਰਨ ਦੀ ਸਭ ਤੋਂ ਵੱਡੀ ਸਿਆਸੀ ਸਾਜ਼ਿਸ਼ ਹੈ। ਈਡੀ ਨੇ ਕਥਿਤ ਆਬਕਾਰੀ ਨੀਤੀ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ ਕੇਜਰੀਵਾਲ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ: 1,15,000 ਰੁਪਏ ਦੀ ਰਿਸ਼ਵਤ ਲੈਣ ਵਾਲਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ

- PTC NEWS

Top News view more...

Latest News view more...

PTC NETWORK
PTC NETWORK