Sat, Jul 19, 2025
Whatsapp

ਦਿੱਲੀ CM ਅਰਵਿੰਦ ਕੇਜਰੀਵਾਲ ਨੂੰ ਲੱਗਿਆ ਵੱਡਾ ਝਟਕਾ; PA ਵਿਭਵ ਕੁਮਾਰ ਨੂੰ ਕੀਤਾ ਗਿਆ ਟਰਮੀਨੇਟ

ਇਸ ਹੁਕਮ ਵਿੱਚ ਕਿਹਾ ਗਿਆ ਸੀ ਕਿ ਰਿਸ਼ਵ ਕੁਮਾਰ ਖ਼ਿਲਾਫ਼ 2007 ਵਿੱਚ ਇੱਕ ਜਨਤਕ ਸੇਵਕ ਨੂੰ ਉਸ ਦੀ ਡਿਊਟੀ ਨਿਭਾਉਣ ਤੋਂ ਰੋਕਣ ਅਤੇ ਧਮਕੀਆਂ ਦੇਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ।

Reported by:  PTC News Desk  Edited by:  Aarti -- April 11th 2024 12:18 PM
ਦਿੱਲੀ CM ਅਰਵਿੰਦ ਕੇਜਰੀਵਾਲ ਨੂੰ ਲੱਗਿਆ ਵੱਡਾ ਝਟਕਾ; PA ਵਿਭਵ ਕੁਮਾਰ ਨੂੰ ਕੀਤਾ ਗਿਆ ਟਰਮੀਨੇਟ

ਦਿੱਲੀ CM ਅਰਵਿੰਦ ਕੇਜਰੀਵਾਲ ਨੂੰ ਲੱਗਿਆ ਵੱਡਾ ਝਟਕਾ; PA ਵਿਭਵ ਕੁਮਾਰ ਨੂੰ ਕੀਤਾ ਗਿਆ ਟਰਮੀਨੇਟ

Delhi CM Arvind Kejriwal PA: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਨਿੱਜੀ ਸਕੱਤਰ ਰਿਸ਼ਵ ਕੁਮਾਰ ਨੂੰ ਬਰਖਾਸਤ ਕਰਨ ਦਾ ਹੁਕਮ ਜਾਰੀ ਕੀਤਾ ਗਿਆ ਹੈ। ਇਹ ਹੁਕਮ ਦਿੱਲੀ ਦੇ ਵਿਜੀਲੈਂਸ ਵਿਭਾਗ ਦੇ ਵਿਸ਼ੇਸ਼ ਸਕੱਤਰ ਵਾਈ.ਵੀ.ਵੀ.ਜੇ ਰਾਜਸ਼ੇਖਰ ਨੇ ਜਾਰੀ ਕੀਤੇ ਹਨ। ਇਸ ਹੁਕਮ ਵਿੱਚ ਕਿਹਾ ਗਿਆ ਸੀ ਕਿ ਰਿਸ਼ਵ ਕੁਮਾਰ ਖ਼ਿਲਾਫ਼ 2007 ਵਿੱਚ ਇੱਕ ਜਨਤਕ ਸੇਵਕ ਨੂੰ ਉਸ ਦੀ ਡਿਊਟੀ ਨਿਭਾਉਣ ਤੋਂ ਰੋਕਣ ਅਤੇ ਧਮਕੀਆਂ ਦੇਣ ਦੇ ਦੋਸ਼ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ।

ਇਸ ਦਾ ਹਵਾਲਾ ਦਿੰਦੇ ਹੋਏ ਬਿਭਵ ਕੁਮਾਰ ਦੀ ਨਿਜੀ ਸਕੱਤਰ ਵਜੋਂ ਨਿਯੁਕਤੀ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਉਨ੍ਹਾਂ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਤੋਂ ਖਤਮ ਕਰਨ ਦੇ ਹੁਕਮ ਜਾਰੀ ਕੀਤੇ ਗਏ।


ਹਾਲਾਂਕਿ ਇਸ ਗੱਲ ਨੂੰ ਲੈ ਕੇ ਸਵਾਲ ਜ਼ਰੂਰ ਹੈ ਕਿ ਕੀ ਵਿਜੀਲੈਂਸ ਵਿਭਾਗ ਮੁੱਖ ਮੰਤਰੀ ਦੇ ਨਿੱਜੀ ਸਟਾਫ ਨੂੰ ਇਸ ਤਰੀਕੇ ਨਾਲ ਹਟਾ ਸਕਦਾ ਹੈ ਜਾਂ ਨਹੀਂ। ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਦੇ ਵਾਰ-ਵਾਰ ਦਾਇਰ ਕੀਤੇ ਜਾਣ 'ਤੇ ਨਾਰਾਜ਼ਗੀ ਜ਼ਾਹਰ ਕੀਤੀ।

ਅਦਾਲਤ ਨੇ ਕਿਹਾ ਕਿ ਇੱਕ ਵਾਰ ਜਦੋਂ ਇਸ ਮੁੱਦੇ ਦਾ ਨਿਪਟਾਰਾ ਹੋ ਜਾਂਦਾ ਹੈ ਅਤੇ ਇਹ ਕਾਰਜਕਾਰੀ ਦੇ ਖੇਤਰ ਵਿੱਚ ਆਉਂਦਾ ਹੈ, ਤਾਂ "ਵਾਰ-ਵਾਰ ਮੁਕੱਦਮੇ" ਦਾਇਰ ਨਹੀਂ ਕੀਤੇ ਜਾਣੇ ਚਾਹੀਦੇ ਹਨ ਕਿਉਂਕਿ ਇਹ ਜੇਮਸ ਬਾਂਡ ਦੀ ਫਿਲਮ ਨਹੀਂ ਹੈ ਜਿਸ ਦੇ 'ਸੀਕਵਲ' ਹੋਣਗੇ।

- PTC NEWS

Top News view more...

Latest News view more...

PTC NETWORK
PTC NETWORK