Arvind Kejriwal: ED ਨੇ ਦਿੱਲੀ ਸੀਐੱਮ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਨੋਟਿਸ, ਆਬਕਾਰੀ ਨੀਤੀ ’ਚ ਹੋਵੇਗੀ ਪੁੱਛਗਿੱਛ
Arvind Kejriwal: ਕਥਿਤ ਦਿੱਲੀ ਦੀ ਸ਼ਰਾਬ ਨੀਤੀ ਵਿੱਚ ਘਪਲੇ ਦੇ ਮਾਮਲੇ ਵਿੱਚ ਈਡੀ ਨੇ ਸੀਐਮ ਅਰਵਿੰਦ ਕੇਜਰੀਵਾਲ ਨੂੰ ਨੋਟਿਸ ਭੇਜਿਆ ਹੈ। ਈਡੀ ਨੇ ਮੁੱਖ ਮੰਤਰੀ ਨੂੰ 2 ਨਵੰਬਰ ਨੂੰ ਪੁੱਛਗਿੱਛ ਲਈ ਬੁਲਾਇਆ ਹੈ। ਇਸ ਤੋਂ ਪਹਿਲਾਂ ਸੀਬੀਆਈ ਨੇ ਅਪ੍ਰੈਲ ਮਹੀਨੇ ’ਚ ਮੁੱਖ ਮੰਤਰੀ ਨੂੰ ਪੁੱਛਗਿੱਛ ਲਈ ਬੁਲਾਇਆ ਸੀ। ਇਹ ਸੰਮਨ ਅਜਿਹੇ ਸਮੇਂ ਆਇਆ ਹੈ ਜਦੋਂ ਅੱਜ ਸੁਪਰੀਮ ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਦੱਸ ਦਈਏ ਕਿ ਇਸੇ ਮਾਮਲੇ ’ਚ ਸੀਐੱਮ ਅਰਵਿੰਦ ਕੇਜਰੀਵਾਲ ਤੋਂ ਅਪ੍ਰੈਲ 'ਚ ਸੀਬੀਆਈ ਨੇ ਕਰੀਬ 9.5 ਘੰਟੇ ਪੁੱਛਗਿੱਛ ਕੀਤੀ ਸੀ। ਇਸ ਦੌਰਾਨ ਕੇਜਰੀਵਾਲ ਨੂੰ 56 ਸਵਾਲ ਪੁੱਛੇ ਗਏ। ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ 'ਆਪ' ਸੰਸਦ ਸੰਜੇ ਸਿੰਘ ਸ਼ਰਾਬ ਨੀਤੀ ਮਾਮਲੇ 'ਚ ਜੇਲ੍ਹ 'ਚ ਬੰਦ ਹਨ।
ਕਾਬਿਲੇਗੌਰ ਹੈ ਕਿ ਸੁਪਰੀਮ ਕੋਰਟ ਨੇ ਸੋਮਵਾਰ ਨੂੰ 247 ਦਿਨਾਂ ਤੋਂ ਜੇਲ੍ਹ ਵਿੱਚ ਬੰਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ। 'ਆਪ' ਆਗੂ ਸਿਸੋਦੀਆ 'ਤੇ ਦਿੱਲੀ ਦੀ ਸ਼ਰਾਬ ਨੀਤੀ 'ਚ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਦੇ ਦੋਸ਼ ਹਨ। ਉਸ ਨੂੰ 26 ਫਰਵਰੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਇਹ ਵੀ ਪੜ੍ਹੋ: ਪੰਜਾਬ 'ਚ ਟਰੈਕਟਰ ਸਟੰਟਾਂ 'ਤੇ ਰੋਕ; CM ਨੇ ਕਿਹਾ 'ਖੇਤਾਂ ਦੇ ਰਾਜਾ ਨੂੰ ਨਾ ਬਣਾਓ ਮੌਤ ਦਾ ਦੂਤ'
- PTC NEWS