Tue, May 21, 2024
Whatsapp

ਦਿੱਲੀ ਆਬਕਾਰੀ ਪਾਲਿਸੀ: ਸਿਸੋਦੀਆ ਨੇ ਸੀਬੀਆਈ ਤੋਂ ਪੁੱਛਗਿੱਛ ਲਈ ਮੰਗਿਆ ਸਮਾਂ

Written by  Ravinder Singh -- February 19th 2023 12:30 PM
ਦਿੱਲੀ ਆਬਕਾਰੀ ਪਾਲਿਸੀ: ਸਿਸੋਦੀਆ ਨੇ ਸੀਬੀਆਈ ਤੋਂ ਪੁੱਛਗਿੱਛ ਲਈ ਮੰਗਿਆ ਸਮਾਂ

ਦਿੱਲੀ ਆਬਕਾਰੀ ਪਾਲਿਸੀ: ਸਿਸੋਦੀਆ ਨੇ ਸੀਬੀਆਈ ਤੋਂ ਪੁੱਛਗਿੱਛ ਲਈ ਮੰਗਿਆ ਸਮਾਂ

ਨਵੀਂ ਦਿੱਲੀ : ਸੀਬੀਆਈ ਨੇ ਸ਼ਨਿੱਚਰਵਾਰ ਨੂੰ ਦਿੱਲੀ ਦੇ ਸਿੱਖਿਆ ਮੰਤਰੀ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਨੋਟਿਸ ਜਾਰੀ ਕਰਕੇ ਨਵੀਂ ਆਬਕਾਰੀ ਨੀਤੀ 'ਚ ਕਥਿਤ ਘੁਟਾਲੇ (Delhi Excise Policy Caseਵਿਚ ਪੁੱਛਗਿੱਛ ਲਈ ਬੁਲਾਇਆ ਹੈ। ਹੁਣ ਜਾਣਕਾਰੀ ਆ ਰਹੀ ਹੈ ਕਿ ਮਨੀਸ਼ ਸਿਸੋਦੀਆ ਨੇ ਸੀਬੀਆਈ ਨੂੰ ਪੁੱਛਗਿੱਛ ਲਈ ਤਰੀਕਾਂ ਬਦਲਣ ਦੀ ਅਪੀਲ ਕੀਤੀ ਹੈ।


ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਸੀਬੀਆਈ ਨੂੰ ਅਪੀਲ ਕੀਤੀ ਹੈ ਕਿ ਦਿੱਲੀ ਆਬਕਾਰੀ ਪਾਲਿਸੀ ਬਾਰੇ ਉਸ ਤੋਂ ਕੀਤੀ ਜਾਣ ਵਾਲੀ ਪੁੱਛ-ਪੜਤਾਲ ਇਸ ਮਹੀਨੇ ਦੇ ਅੰਤ ਤੱਕ ਟਾਲ ਦਿੱਤੀ ਜਾਵੇ ਕਿਉਂਕਿ ਉਹ ਦਿੱਲੀ ਸਰਕਾਰ ਦੇ ਬਜਟ ਨੂੰ ਅੰਤਿਮ ਛੋਹਾਂ ਦੇਣ 'ਚ ਰੁੱਝੇ ਹੋਏ ਹਨ। ਕਾਬਿਲੇਗੌਰ ਹੈ ਕਿ ਸੀਬੀਆਈ ਨੇ ਸਿਸੋਦੀਆ ਨੂੰ ਪੁੱਛ-ਪੜਤਾਲ ਲਈ ਅੱਜ ਸੱਦਿਆ ਹੋਇਆ ਹੈ। ਦਿੱਲੀ ਆਬਕਾਰੀ ਪਾਲਿਸੀ ਬਾਰੇ ਸੀਬੀਆਈ ਨੇ ਤਿੰਨ ਮਹੀਨੇ ਪਹਿਲਾਂ ਚਾਰਜਸ਼ੀਟ ਦਾਇਰ ਕੀਤੀ ਸੀ। ਇਸ ਚਾਰਜਸ਼ੀਟ 'ਚ ਸਿਸੋਦੀਆ ਨੂੰ ਬਤੌਰ ਮੁਲਜ਼ਮ ਨਾਮਜ਼ਦ ਨਹੀਂ ਕੀਤਾ ਗਿਆ ਜਦੋਂਕਿ ਉਨ੍ਹਾਂ ਖ਼ਿਲਾਫ਼ ਤੇ ਹੋਰਨਾਂ ਸ਼ੱਕੀ ਵਿਅਕਤੀਆਂ ਖ਼ਿਲਾਫ਼ ਜਾਂਚ ਜਾਰੀ ਹੈ।

ਨਿਊਜ਼ ਏਜੰਸੀ ਦੇ ਟਵੀਟ ਮੁਤਾਬਕ ਮਨੀਸ਼ ਸਿਸੋਦੀਆ ਨੇ ਕਿਹਾ- ਦਿੱਲੀ ਦੇ ਵਿੱਤ ਮੰਤਰੀ ਹੋਣ ਦੇ ਨਾਤੇ ਬਜਟ ਤਿਆਰ ਕਰਨਾ ਬਹੁਤ ਜ਼ਰੂਰੀ ਹੈ, ਇਸ ਲਈ ਮੈਂ ਸੀਬੀਆਈ ਨੂੰ ਪੁੱਛਗਿੱਛ ਲਈ ਤਰੀਕਾਂ ਬਦਲਣ ਦੀ ਬੇਨਤੀ ਕੀਤੀ ਹੈ। ਮੈਂ ਫਰਵਰੀ ਦੇ ਅੰਤ ਵਿਚ ਜਾਵਾਂਗਾ ਜਦੋਂ ਵੀ ਏਜੰਸੀ ਪੁੱਛਗਿੱਛ ਲਈ ਬੁਲਾਵੇਗੀ। ਮੈਂ ਹਮੇਸ਼ਾ ਸਾਰੀਆਂ ਜਾਂਚ ਏਜੰਸੀਆਂ ਨੂੰ ਸਹਿਯੋਗ ਦਿੱਤਾ ਹੈ ਅਤੇ ਕਰਦਾ ਰਹਾਂਗਾ।

ਇਹ ਵੀ ਪੜ੍ਹੋ : ਮੌਸਮ ਦਾ ਮਿਜ਼ਾਜ : ਮਾਰਚ ਦੇ ਪਹਿਲੇ ਹਫ਼ਤੇ ਪਸੀਨੇ ਛੁੱਟਣ ਦੀ ਸੰਭਾਵਨਾ, ਜਾਣੋ ਆਉਣ ਵਾਲੇ ਦਿਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸੀਬੀਆਈ ਸਾਹਮਣੇ ਪੇਸ਼ ਹੋਣ ਲਈ ਇਕ ਹਫ਼ਤੇ ਦਾ ਸਮਾਂ ਮੰਗਿਆ ਹੈ। ਪੱਤਰ 'ਚ ਉਪ ਮੁੱਖ ਮੰਤਰੀ ਨੇ ਲਿਖਿਆ ਹੈ ਕਿ ਦਿੱਲੀ ਦੇ ਬਜਟ ਦਾ ਕੰਮ ਆਖਰੀ ਪੜਾਅ 'ਤੇ ਹੈ ਤੇ ਪੂਰਾ ਹੁੰਦੇ ਹੀ ਏਜੰਸੀ ਅੱਗੇ ਪੇਸ਼ ਹੋ ਜਾਵੇਗਾ।

- PTC NEWS

Top News view more...

Latest News view more...

LIVE CHANNELS
LIVE CHANNELS