Firecrackers Ban 2024 : ਦਿੱਲੀ ਸਰਕਾਰ ਦਾ ਵੱਡਾ ਫੈਸਲਾ, ਇਸ ਸਾਲ ਵੀ ਦੀਵਾਲੀ 'ਤੇ ਨਹੀਂ ਚਲਾਏ ਜਾ ਸਕਦੇ ਪਟਾਕੇ
Delhi Firecrackers Ban 2024 : ਇਸ ਵਾਰ ਵੀ ਦੀਵਾਲੀ 'ਤੇ ਦਿੱਲੀ ਵਾਸੀਆਂ ਲਈ ਪਟਾਕਿਆਂ 'ਤੇ ਪਾਬੰਦੀ ਹੋਵੇਗੀ। ਦਿੱਲੀ ਸਰਕਾਰ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸਰਦੀਆਂ 'ਚ ਪ੍ਰਦੂਸ਼ਣ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸਰਦੀਆਂ ਦੇ ਮੌਸਮ ਵਿੱਚ ਦਿੱਲੀ ਵਿੱਚ ਵਧਦੇ ਪ੍ਰਦੂਸ਼ਣ ਨੂੰ ਕਾਬੂ ਕਰਨ ਲਈ ਕੇਜਰੀਵਾਲ ਸਰਕਾਰ ਨੇ ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ।
ਇਸ ਦੇ ਨਾਲ ਹੀ ਗੋਪਾਲ ਰਾਏ ਨੇ ਇਹ ਵੀ ਕਿਹਾ ਕਿ ਇਸ ਵਾਰ ਪਟਾਕਿਆਂ ਦੀ ਆਨਲਾਈਨ ਵਿਕਰੀ ਅਤੇ ਡਿਲੀਵਰੀ 'ਤੇ ਪਾਬੰਦੀ ਹੋਵੇਗੀ। ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ 'ਤੇ ਇਹ ਪਾਬੰਦੀ ਅਗਲੇ ਸਾਲ ਜਨਵਰੀ ਤੱਕ ਲਾਗੂ ਰਹੇਗੀ। ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਦਿੱਲੀ ਪੁਲਿਸ, ਡੀਪੀਸੀਸੀ ਅਤੇ ਮਾਲ ਵਿਭਾਗ ਦੇ ਸਹਿਯੋਗ ਨਾਲ ਇੱਕ ਕਾਰਜ ਯੋਜਨਾ ਬਣਾਈ ਜਾਵੇਗੀ। ਗੋਪਾਲ ਰਾਏ ਨੇ ਇਹ ਵੀ ਦੱਸਿਆ ਕਿ ਸਰਕਾਰ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਲਈ 21 ਫੋਕਸ ਪੁਆਇੰਟਾਂ 'ਤੇ ਸਰਦ ਰੁੱਤ ਕਾਰਜ ਯੋਜਨਾ ਤਿਆਰ ਕਰ ਰਹੀ ਹੈ।
ਵਿੰਟਰ ਐਕਸ਼ਨ ਪਲਾਨ ਤਿਆਰ
ਇਸ ਤੋਂ ਪਹਿਲਾਂ ਵੀਰਵਾਰ ਨੂੰ ਗੋਪਾਲ ਰਾਏ ਨੇ ਸੋਸ਼ਲ ਮੀਡੀਆ ਪਲੇਟਫਾਰਮ 'ਤੇ ਇਕ ਵੀਡੀਓ ਸ਼ੇਅਰ ਕੀਤਾ ਸੀ ਸਰਦੀਆਂ ਵਿੱਚ ਪ੍ਰਦੂਸ਼ਣ ਦੀ ਸਮੱਸਿਆ ਨਾਲ ਨਜਿੱਠਣ ਲਈ 21 ਬਿੰਦੂਆਂ ’ਤੇ ਆਧਾਰਿਤ ਸਰਦ ਰੁੱਤ ਕਾਰਜ ਯੋਜਨਾ ਬਣਾਈ ਜਾਵੇਗੀ। ਉਨ੍ਹਾਂ ਸਾਰੇ ਵਿਭਾਗਾਂ ਨਾਲ ਮੀਟਿੰਗ ਕੀਤੀ।
ਹਰ ਸਾਲ ਦੀ ਮੁਸੀਬਤ
ਦਿੱਲੀ 'ਚ ਹਰ ਸਾਲ ਸਰਦੀਆਂ ਦੀ ਆਮਦ ਨਾਲ ਸਭ ਕੁਝ ਧੁੰਦਲਾ ਹੋਣ ਲੱਗਦਾ ਹੈ, ਅੱਧੀ ਧੁੰਦ ਅਤੇ ਅੱਧੇ ਪ੍ਰਦੂਸ਼ਣ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਦਿੱਲੀ ਦੇ ਲੋਕਾਂ ਨੂੰ ਹਰ ਸਾਲ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਹਾਲਾਂਕਿ ਇਸ ਨਾਲ ਨਜਿੱਠਣ ਲਈ ਸਰਕਾਰ ਹਰ ਸਾਲ ਵੱਖ-ਵੱਖ ਤਰ੍ਹਾਂ ਦੇ ਪ੍ਰਬੰਧ ਕਰਦੀ ਹੈ। ਇਸ ਕਾਰਨ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪਟਾਕਿਆਂ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ : Haryana Assembly Elections : 'ਆਪ' ਤੇ ਕਾਂਗਰਸ 'ਚ ਗਠਜੋੜ ਨਹੀਂ, ਕੇਜਰੀਵਾਲ ਦੀ ਪਾਰਟੀ ਨੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
- PTC NEWS