Delhi ’ਚ ਸਾਹ ਲੈਣਾ ਹੋਇਆ ਮੁਸ਼ਕਿਲ ! ਸਰਕਾਰ ਦਾ ਸਖ਼ਤ ਆਦੇਸ਼, 50% ਮੁਲਾਜ਼ਮ ਕਰਨਗੇ ਘਰ ਤੋਂ ਕੰਮ
Delhi News : ਰਾਸ਼ਟਰੀ ਰਾਜਧਾਨੀ ਵਿੱਚ ਵਧਦੇ ਹਵਾ ਪ੍ਰਦੂਸ਼ਣ ਕਾਰਨ, ਦਿੱਲੀ ਦੇ ਸਰਕਾਰੀ ਅਤੇ ਨਿੱਜੀ ਦਫਤਰਾਂ ਦੇ 50 ਫੀਸਦ ਕਰਮਚਾਰੀਆਂ ਨੂੰ ਹੁਣ ਘਰੋਂ ਕੰਮ ਕਰਨਾ ਪਵੇਗਾ। ਦਿੱਲੀ ਸਰਕਾਰ ਨੇ ਸੋਮਵਾਰ ਨੂੰ ਇਸ ਲਈ ਇੱਕ ਨਵਾਂ ਆਦੇਸ਼ ਜਾਰੀ ਕੀਤਾ ਹੈ। ਇਹ ਐਲਾਨ ਕਮਿਸ਼ਨ ਫਾਰ ਏਅਰ ਕੁਆਲਿਟੀ ਮੈਨੇਜਮੈਂਟ (CAQM) ਦੁਆਰਾ ਨਿਰਧਾਰਤ ਗ੍ਰੇਡੇਡ ਰਿਸਪਾਂਸ ਐਕਸ਼ਨ ਪਲਾਨ ਲੈਵਲ 3 ਦੇ ਤਹਿਤ ਕੀਤਾ ਗਿਆ ਹੈ।
ਦਿੱਲੀ ਸਰਕਾਰ ਨੇ ਆਪਣੇ ਆਦੇਸ਼ ਵਿੱਚ ਕਿਹਾ ਕਿ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ GRAP ਦੇ ਤਹਿਤ, ਸਾਰੇ ਸਰਕਾਰੀ ਅਤੇ ਨਿੱਜੀ ਦਫਤਰਾਂ ਨੂੰ 50 ਫੀਸਦ ਕਰਮਚਾਰੀਆਂ ਨਾਲ ਕੰਮ ਕਰਨ ਦਾ ਆਦੇਸ਼ ਦਿੱਤਾ ਗਿਆ ਹੈ। ਬਾਕੀ 50 ਫੀਸਦ ਕਰਮਚਾਰੀ ਘਰੋਂ ਕੰਮ ਕਰਨਗੇ।
ਦਿੱਲੀ ਸਰਕਾਰ ਅਧੀਨ ਸਰਕਾਰੀ ਦਫ਼ਤਰਾਂ ਲਈ
ਸਾਰੇ ਪ੍ਰਸ਼ਾਸਕੀ ਸਕੱਤਰ ਅਤੇ ਵਿਭਾਗ ਮੁਖੀ ਨਿਯਮਿਤ ਤੌਰ 'ਤੇ ਦਫ਼ਤਰ ਵਿੱਚ ਮੌਜੂਦ ਰਹਿਣਗੇ।
50% ਤੋਂ ਵੱਧ ਸਟਾਫ਼ ਦਫ਼ਤਰ ਵਿੱਚ ਮੌਜੂਦ ਨਹੀਂ ਰਹੇਗਾ। ਬਾਕੀ 50% ਘਰੋਂ ਕੰਮ ਕਰਨਗੇ।
ਪ੍ਰਸ਼ਾਸਨਿਕ ਸਕੱਤਰ ਅਤੇ ਵਿਭਾਗ ਮੁਖੀ ਲੋੜ ਅਨੁਸਾਰ ਅਧਿਕਾਰੀਆਂ/ਕਰਮਚਾਰੀਆਂ ਨੂੰ ਦਫ਼ਤਰ ਬੁਲਾ ਸਕਣਗੇ।
ਦਿੱਲੀ ਵਿੱਚ ਨਿੱਜੀ ਦਫ਼ਤਰਾਂ ਲਈ
ਹਵਾ ਦੀ ਗੁਣਵੱਤਾ ਬਹੁਤ ਮਾੜੀ
ਦਿੱਲੀ ਦੀ ਹਵਾ ਦੀ ਗੁਣਵੱਤਾ ਵਿੱਚ ਕੋਈ ਸੁਧਾਰ ਨਹੀਂ ਹੋਇਆ ਹੈ। AQI ਲਗਾਤਾਰ 'ਬਹੁਤ ਮਾੜੀ' ਸ਼੍ਰੇਣੀ ਵਿੱਚ ਰਿਹਾ ਹੈ। ਸਵੇਰੇ 9 ਵਜੇ, AQI 396 ਸੀ, ਜਦੋਂ ਕਿ ਸਵਿਸ ਐਪ IQ ਏਅਰ ਨੇ 418 ਦਰਜ ਕੀਤਾ, ਜਿਸਨੂੰ "ਗੰਭੀਰ" ਮੰਨਿਆ ਜਾਂਦਾ ਹੈ। ਇਸ ਦੌਰਾਨ, ਤਾਪਮਾਨ ਵਿੱਚ ਗਿਰਾਵਟ ਜਾਰੀ ਹੈ। ਅੱਜ ਦਾ ਘੱਟੋ-ਘੱਟ ਤਾਪਮਾਨ 9.3 ਡਿਗਰੀ ਸੈਲਸੀਅਸ ਸੀ, ਜਦੋਂ ਕਿ ਵੱਧ ਤੋਂ ਵੱਧ ਤਾਪਮਾਨ 27 ਤੋਂ 28 ਡਿਗਰੀ ਦੇ ਆਸ-ਪਾਸ ਰਹਿਣ ਦੀ ਉਮੀਦ ਹੈ।
ਇਹ ਵੀ ਪੜ੍ਹੋ : 16 ਸਾਲ ਤੋਂ ਘੱਟ ਉਮਰ ਦੇ ਬੱਚੇ ਨਹੀਂ ਕਰ ਪਾਉਣਗੇ ਸੋਸ਼ਲ ਮੀਡੀਆ ਦੀ ਵਰਤੋਂ, ਹੁਣ ਇਹ ਦੇਸ਼ ਪਾਬੰਦੀ ਲਗਾਉਣ ਦੀ ਤਿਆਰੀ ’ਚ
- PTC NEWS