Thu, Feb 12, 2026
Whatsapp

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਪੱਕੇ ਤੌਰ ’ਤੇ ਰਿਹਾਅ ਕਰੇ ਦਿੱਲੀ ਸਰਕਾਰ : ਜਥੇਦਾਰ ਕੁਲਦੀਪ ਸਿੰਘ ਗੜਗੱਜ

Prof Davinderpal Singh Bhullar : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪ੍ਰੋ. ਭੁੱਲਰ ਦੇ ਮਾਮਲੇ ਨੂੰ ਮਨੁੱਖਤਾ ਤੇ ਹਮਦਰਦੀ ਦੇ ਤੌਰ ਉੱਤੇ ਦੇਖਦਿਆਂ ਸਰਕਾਰ ਨੂੰ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਕੇ ਉਨ੍ਹਾਂ ਨੂੰ ਪੱਕੇ ਤੌਰ ਉੱਤੇ ਰਿਹਾਅ ਕਰਨਾ ਚਾਹੀਦਾ ਹੈ ਕਿਉਂਕਿ ਉਹ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ।

Reported by:  PTC News Desk  Edited by:  KRISHAN KUMAR SHARMA -- February 12th 2026 08:31 PM
ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਪੱਕੇ ਤੌਰ ’ਤੇ ਰਿਹਾਅ ਕਰੇ ਦਿੱਲੀ ਸਰਕਾਰ : ਜਥੇਦਾਰ ਕੁਲਦੀਪ ਸਿੰਘ ਗੜਗੱਜ

ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਨੂੰ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਪੱਕੇ ਤੌਰ ’ਤੇ ਰਿਹਾਅ ਕਰੇ ਦਿੱਲੀ ਸਰਕਾਰ : ਜਥੇਦਾਰ ਕੁਲਦੀਪ ਸਿੰਘ ਗੜਗੱਜ

Prof Davinderpal Singh Bhullar : ਸ੍ਰੀ ਅਕਾਲ ਤਖ਼ਤ ਸਾਹਿਬ (Sri Akal Takht Sahib) ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj) ਨੇ ਦਿੱਲੀ ਦੀ ਭਾਜਪਾ ਸਰਕਾਰ (Delhi Government) ਵੱਲੋਂ ਬੰਦੀ ਸਿੰਘ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਪਟੀਸ਼ਨ ਨੂੰ ਅਸਵੀਕਾਰ ਕਰਨ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਦਿੱਲੀ ਦੀ ਮੁੱਖ ਮੰਤਰੀ ਸ੍ਰੀਮਤੀ ਰੇਖਾ ਗੁਪਤਾ, ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਅਤੇ ਹੋਰ ਮੰਤਰੀ ਉਨ੍ਹਾਂ ਨੂੰ ਮਿਲਣ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਏ ਸਨ ਤਾਂ ਉਨ੍ਹਾਂ ਨੇ ਉਸ ਵੇਲੇ ਮੁੱਖ ਮੰਤਰੀ ਨੂੰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਕਰਵਾਉਣ ਲਈ ਆਖਿਆ ਸੀ।

ਉਨ੍ਹਾਂ ਕਿਹਾ ਕਿ ਪਹਿਲਾਂ ਦਸ ਸਾਲ ਦਿੱਲੀ ਦੀ ਆਮ ਆਦਮੀ ਪਾਰਟੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਪ੍ਰੋ. ਭੁੱਲਰ ਦੀ ਰਿਹਾਈ ਦਾ ਮਾਮਲਾ ਲਟਕਾ ਕੇ ਰੱਖਿਆ ਅਤੇ ਸਿੱਖ ਭਾਵਨਾਵਾਂ ਦੀ ਕਦਰ ਨਹੀਂ ਕੀਤੀ। ਉਨ੍ਹਾਂ ਕਿਹਾ ਕਿ ਹੁਣ ਜਦੋਂ ਦਿੱਲੀ ਵਿਖੇ ਸਰਕਾਰ ਬਦਲ ਕੇ ਭਾਜਪਾ ਦੀ ਬਣ ਗਈ ਹੈ ਤਾਂ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਦੀ ਇਕੱਤਰਤਾ ਵਿੱਚ ਕੁੱਲ 51 ਕੈਦੀਆਂ ਦੀ ਰਿਹਾਈ ਦੇ ਮਾਮਲੇ ਵਿਚਾਰੇ ਗਏ ਜਿਨ੍ਹਾਂ ਵਿੱਚੋਂ 24 ਕੇਸਾਂ ਨੂੰ ਅਪ੍ਰਵਾਨ ਕੀਤਾ ਗਿਆ ਹੈ ਜਦਕਿ ਬਾਕੀ 27 ਪ੍ਰਵਾਨ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਬਾਕੀ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਜਾ ਸਕਦਾ ਹੈ ਤਾਂ ਜੇਕਰ ਸਰਕਾਰ ਚਾਹੇ ਤਾਂ ਉਹ ਪ੍ਰੋ. ਭੁੱਲਰ ਨੂੰ ਵੀ ਰਿਹਾਅ ਕਰ ਸਕਦੀ ਹੈ।


ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪ੍ਰੋ. ਭੁੱਲਰ ਦੇ ਮਾਮਲੇ ਨੂੰ ਮਨੁੱਖਤਾ ਤੇ ਹਮਦਰਦੀ ਦੇ ਤੌਰ ਉੱਤੇ ਦੇਖਦਿਆਂ ਸਰਕਾਰ ਨੂੰ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਦੀ ਕਦਰ ਕਰਕੇ ਉਨ੍ਹਾਂ ਨੂੰ ਪੱਕੇ ਤੌਰ ਉੱਤੇ ਰਿਹਾਅ ਕਰਨਾ ਚਾਹੀਦਾ ਹੈ ਕਿਉਂਕਿ ਉਹ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਹ ਸਮੁੱਚੀ ਜ਼ਿੰਮੇਵਾਰੀ ਹੁਣ ਕੇਵਲ ਦਿੱਲੀ ਸਰਕਾਰ ਦੀ ਹੈ ਅਤੇ ਸਰਕਾਰ ਨੂੰ ਦੇਸ਼ ਅੰਦਰ ਸਿੱਖਾਂ ਦੇ ਯੋਗਦਾਨ ਦੇ ਮੱਦੇਨਜ਼ਰ ਪ੍ਰੋ. ਭੁੱਲਰ ਦੀ ਫਾਈਲ ਉੱਤੇ ਦਸਤਖ਼ਤ ਕਰਕੇ ਉਨ੍ਹਾਂ ਦੀ ਰਿਹਾਈ ਕਰ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ ਅੱਜ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ ਤਾਂ ਇਸ ਵਿੱਚ ਸਭ ਤੋਂ ਵੱਡਾ ਯੋਗਦਾਨ ਸਿੱਖਾਂ ਦਾ ਹੈ ਅਤੇ ਕਦੇ ਕੋਈ ਮੁਸ਼ਕਿਲ ਵੀ ਪੈਂਦੀ ਹੈ ਤਾਂ ਸਿੱਖ ਸਭ ਤੋਂ ਮੂਹਰੇ ਹੋ ਕੇ ਸੇਵਾਵਾਂ ਲਈ ਖੜ੍ਹਦੇ ਹਨ। ਸਰਕਾਰ ਨੂੰ ਸਿੱਖਾਂ ਦੇ ਅਜਿਹੇ ਹਰ ਮਸਲੇ ਨੂੰ ਸੰਜੀਦਗੀ ਨਾਲ ਹੱਲ ਕਰਨਾ ਚਾਹੀਦਾ ਹੈ।

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਲਗਾਤਾਰ ਸ਼ਾਂਤਮਈ ਢੰਗ ਨਾਲ ਅਵਾਜ਼ ਬੁਲੰਦ ਕੀਤੀ ਜਾਵੇ ਅਤੇ ਇਸੇ ਵਿਸ਼ੇ ਉੱਤੇ ਸਮੁੱਚਾ ਖ਼ਾਲਸਾ ਪੰਥ ਇਕਜੁੱਟ ਹੋ ਕੇ ਕਾਰਜ ਕਰੇ।

- PTC NEWS

Top News view more...

Latest News view more...

PTC NETWORK
PTC NETWORK