Wed, Nov 25, 2026
Whatsapp

Kartarpur Corridor : ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀ ਅਪੀਲ 'ਤੇ ਦਿੱਲੀ ਹਾਈਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ, ਜਾਣੋ ਕਿਉਂ ?

Kartarpur Corridor : ਦਿੱਲੀ ਹਾਈਕੋਰਟ ਨੇ ਕਿਹਾ ਕਿ ਲਾਂਘਾ ਬੰਦ ਕਰਨ ਦਾ ਫ਼ੈਸਲਾ ਸਰਕਾਰ ਵੱਲੋਂ ਦੇਸ਼ ਦੇ ਨਾਗਰਿਕਾਂ ਦੇ ਹਿੱਤ ਵਿੱਚ ਲਿਆ ਗਿਆ ਨੀਤੀਗਤ ਫ਼ੈਸਲਾ ਹੈ ਅਤੇ ਸੰਵਿਧਾਨ ਦੇ ਆਰਟੀਕਲ 226 ਤਹਿਤ ਇਸ ਫ਼ੈਸਲੇ ਵਿੱਚ ਦਖ਼ਲ ਦੇਣ ਦਾ ਕੋਈ ਆਧਾਰ ਨਹੀਂ ਹੈ।

Reported by:  PTC News Desk  Edited by:  KRISHAN KUMAR SHARMA -- November 25th 2026 02:56 PM -- Updated: November 25th 2026 03:10 PM
Kartarpur Corridor : ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀ ਅਪੀਲ 'ਤੇ ਦਿੱਲੀ ਹਾਈਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ, ਜਾਣੋ ਕਿਉਂ ?

Kartarpur Corridor : ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਦੀ ਅਪੀਲ 'ਤੇ ਦਿੱਲੀ ਹਾਈਕੋਰਟ ਨੇ ਸੁਣਵਾਈ ਤੋਂ ਕੀਤਾ ਇਨਕਾਰ, ਜਾਣੋ ਕਿਉਂ ?

Delhi High Court on Kartarpur Corridor : ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਵਾਲੀ PIL 'ਤੇ ਦਿੱਲੀ ਹਾਈਕੋਰਟ ਨੇ ਵੱਡਾ ਫੈਸਲਾ ਕੀਤਾ ਹੈ। ਹਾਈਕੋਰਟ ਨੇ ਲਾਂਘਾ ਮੁੜ ਖੋਲ੍ਹਣ ਦੀ ਮੰਗ ਵਾਲੀ PIL 'ਤੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਹੈ।

ਦਿੱਲੀ ਹਾਈਕੋਰਟ ਨੇ ਬੁੱਧਵਾਰ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ ਨੂੰ ਲੈ ਕੇ ਦਾਇਰ ਜਨਹਿੱਤ ਪਟੀਸ਼ਨ (PIL) 'ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਇਹ ਲਾਂਘਾ ਪੰਜਾਬ ਦੇ ਗੁਰਦਾਸਪੁਰ ਸਥਿਤ ਗੁਰਦੁਆਰਾ ਡੇਰਾ ਬਾਬਾ ਨਾਨਕ ਨੂੰ ਪਾਕਿਸਤਾਨ ਦੇ ਕਰਤਾਰਪੁਰ ਸਥਿਤ ਗੁਰਦੁਆਰਾ ਦਰਬਾਰ ਸਾਹਿਬ ਨਾਲ ਜੋੜਦਾ ਹੈ।

ਡੇਅਰੀ ਫਾਰਮਰਾਂ 'ਤੇ ਮਹਿੰਗਾਈ ਦੀ ਮਾਰ ! ਦੁੱਧ ਵੇਚ ਕੇ ਵੀ ਪੈ ਰਿਹਾ ਘਾਟਾ, ਹਨ੍ਹੇਰੇ 'ਚ ਭਵਿੱਖ

ਕਾਰਜਕਾਰੀ ਚੀਫ਼ ਜਸਟਿਸ ਨਿਤਿਨ ਵਾਸੂਦੇਵ ਸਾਂਬਰੇ ਅਤੇ ਜਸਟਿਸ ਸੰਜੇ ਸ਼ਰਮਾ ਦੀ ਡਿਵੀਜ਼ਨ ਬੈਂਚ ਨੇ ਕਿਹਾ ਕਿ ਪਿਛਲੇ ਸਾਲ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਲਾਂਘਾ ਬੰਦ ਕਰਨ ਦਾ ਫ਼ੈਸਲਾ ਲਿਆ ਗਿਆ ਸੀ।

ਅਦਾਲਤ ਨੇ ਕਿਹਾ ਕਿ ਲਾਂਘਾ ਬੰਦ ਕਰਨ ਦਾ ਫ਼ੈਸਲਾ ਸਰਕਾਰ ਵੱਲੋਂ ਦੇਸ਼ ਦੇ ਨਾਗਰਿਕਾਂ ਦੇ ਹਿੱਤ ਵਿੱਚ ਲਿਆ ਗਿਆ ਨੀਤੀਗਤ ਫ਼ੈਸਲਾ ਹੈ ਅਤੇ ਸੰਵਿਧਾਨ ਦੇ ਆਰਟੀਕਲ 226 ਤਹਿਤ ਇਸ ਫ਼ੈਸਲੇ ਵਿੱਚ ਦਖ਼ਲ ਦੇਣ ਦਾ ਕੋਈ ਆਧਾਰ ਨਹੀਂ ਹੈ।

ਹਾਲਾਂਕਿ, ਅਦਾਲਤ ਨੇ ਇਹ ਵੀ ਕਿਹਾ ਕਿ PIL ਦਾਇਰ ਕਰਨ ਵਾਲੀ ਸੰਸਥਾ ਵੱਲੋਂ ਇਸ ਮੁੱਦੇ ਨੂੰ ਲੈ ਕੇ ਸਰਕਾਰ ਕੋਲ ਪਹਿਲਾਂ ਹੀ ਪੇਸ਼ ਕੀਤੀ ਗਈ ਅਰਜ਼ੀ 'ਤੇ ਸਬੰਧਤ ਅਧਿਕਾਰੀਆਂ ਨੂੰ ਵਿਚਾਰ ਕਰਨਾ ਚਾਹੀਦਾ ਹੈ।

ਬੀਤੇ ਦਿਨ ਲਾਂਘੇ 'ਤੇ ਕੇਂਦਰੀ ਗ੍ਰਹਿ ਮੰਤਰੀ ਦਾ ਵੀ ਸਾਹਮਣੇ ਆਇਆ ਸੀ ਬਿਆਨ

ਦੱਸ ਦਈਏ ਕਿ ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਗਠਜੋੜ ਦੇ ਐਲਾਨ ਮੌਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ, "ਕਰਤਾਰਪੁਰ ਸਾਹਿਬ ਲਾਂਘੇ ਦੀ ਮੰਗ ਆਜ਼ਾਦੀ ਦੇ ਸਮੇਂ ਵੀ ਸੀ। ਜੇ ਅਸੀਂ ਉਸ ਸਮੇਂ ਉੱਥੇ ਹੁੰਦੇ ਤਾਂ ਕਰਤਾਰਪੁਰ ਸਾਹਿਬ ਭਾਰਤ ਵਿੱਚ ਹੁੰਦਾ। ਕਾਂਗਰਸ ਦੀ ਲਾਪਰਵਾਹੀ ਕਾਰਨ ਸਾਡੇ ਕੋਲ ਇਹ ਨਹੀਂ ਹੈ। ਅਸੀਂ ਲਾਂਘਾ ਬਣਾਇਆ ਸੀ, ਪਰ ਇਸਨੂੰ ਆਪ੍ਰੇਸ਼ਨ ਸਿੰਦੂਰ ਦੌਰਾਨ ਬੰਦ ਕਰ ਦਿੱਤਾ ਗਿਆ ਸੀ। ਸਥਿਤੀ ਆਮ ਹੋਣ 'ਤੇ ਇਸਨੂੰ ਦੁਬਾਰਾ ਖੋਲ੍ਹਿਆ ਜਾਵੇਗਾ। ਅਸੀਂ ਇਸਨੂੰ ਬਣਾਇਆ ਹੈ, ਇਸ ਲਈ ਅਸੀਂ ਵੀ ਚਾਹੁੰਦੇ ਹਾਂ ਕਿ ਇਸਨੂੰ ਖੁੱਲ੍ਹਾ ਰੱਖਿਆ ਜਾਵੇ। ਇਸਨੂੰ ਰਾਸ਼ਟਰੀ ਸੁਰੱਖਿਆ ਕਾਰਨਾਂ ਕਰਕੇ ਬੰਦ ਕਰ ਦਿੱਤਾ ਗਿਆ ਸੀ। ਇਸ 'ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ।"

ਇਹ ਵੀ ਪੜ੍ਹੋ... 'ਜੋ ਬਚੇ ਹੈਂ ਸੰਗ ਸਮੇਟ ਲਓ' : ਪਾਕਿਸਤਾਨ ਦੀ ਪਹਿਲੀ ਨੈਟਫਲਿੱਕਸ ਸੀਰੀਜ਼ ਦਾ ਟ੍ਰੇਲਰ ਲਾਂਚ

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK