Mon, May 18, 2026
Whatsapp

Delhi-Katra Expressway : ਬਟਾਲਾ 'ਚ ਜ਼ਮੀਨ ਅਕਵਾਇਰ ਨੂੰ ਲੈ ਕੇ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ, ਤਣਾਅਪੂਰਨ ਬਣੀ ਸਥਿਤੀ

Batala News : ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਹੋਇਆਂ ਅਤੇ ਅਣ-ਸੁਖਾਵੀਂ ਘਟਨਾ ਵਾਪਰਨ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਹੋਇਆਂ। ਐਸ.ਪੀ. ਹੈਡ ਕੁਆਰਟਰ ਬਟਾਲਾ ਜਸਵੰਤ ਕੌਰ ਅਤੇ ਡੀਐਸਪੀ ਸ੍ਰੀ ਹਰਗੋਬਿੰਦਪੁਰ ਸਾਹਿਬ ਹਰਕ੍ਰਿਸ਼ਨ ਸਿੰਘ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਵੱਡੀ ਗਿਣਤੀ ਤੈਨਾਤ ਕੀਤਾ ਗਿਆ।

Reported by:  PTC News Desk  Edited by:  KRISHAN KUMAR SHARMA -- February 24th 2025 02:35 PM
Delhi-Katra Expressway : ਬਟਾਲਾ 'ਚ ਜ਼ਮੀਨ ਅਕਵਾਇਰ ਨੂੰ ਲੈ ਕੇ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ, ਤਣਾਅਪੂਰਨ ਬਣੀ ਸਥਿਤੀ

Delhi-Katra Expressway : ਬਟਾਲਾ 'ਚ ਜ਼ਮੀਨ ਅਕਵਾਇਰ ਨੂੰ ਲੈ ਕੇ ਕਿਸਾਨ ਤੇ ਪੁਲਿਸ ਆਹਮੋ-ਸਾਹਮਣੇ, ਤਣਾਅਪੂਰਨ ਬਣੀ ਸਥਿਤੀ

Land acquisition for Delhi-Katra Expressway in Batala : ਬਟਾਲਾ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਚੀਮਾਂ ਖੁੱਡੀ ਵਿਖੇ ਦਿੱਲੀ-ਕਟੜਾ ਐਕਸਪ੍ਰੈਸ ਵੇਅ ਦੀ ਜ਼ਮੀਨ ਐਕਵਾਇਰ ਨੂੰ ਲੈ ਕੇ ਪ੍ਰਸ਼ਾਸਨ ਅਤੇ ਕਿਸਾਨਾਂ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ।  

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਸੀਨੀਅਰ ਮੀਤ ਪ੍ਰਧਾਨ ਝਿਰਮਲ ਸਿੰਘ ਬੱਜੂਮਾਨ ਦੀ ਅਗਵਾਈ ਹੇਠ ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨਾਂ ਵੱਲੋਂ ਐਕਸ ਪ੍ਰੈਸ ਵੇਅ ਦੀ ਜ਼ਮੀਨ ਐਕਵਾਇਰ ਕਰਨ ਆਏ ਪ੍ਰਸ਼ਾਸਨ ਦਾ ਧਰਨਾ ਲਗਾ ਕੇ ਵਿਰੋਧ ਕੀਤਾ ਜਾ ਰਿਹਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਝਿਰਮਲ ਸਿੰਘ ਨੇ ਆਖਿਆ ਕਿ ਪ੍ਰਸ਼ਾਸਨ ਧੱਕੇ ਨਾਲ ਕਿਸਾਨਾਂ ਦੀਆਂ ਜ਼ਮੀਨਾਂ 'ਤੇ ਕਬਜ਼ਾ ਕਰਨਾ ਚਾਹੁੰਦਾ ਹੈ। ਉਨ੍ਹਾਂ ਆਖਿਆ ਅਸੀਂ ਪ੍ਰਸ਼ਾਸਨ ਦੀ ਧੱਕੇਸ਼ਾਹੀ ਦਾ ਡੱਟ ਕੇ ਵਿਰੋਧ ਕਰਾਂਗੇ।


ਪੁਲਿਸ ਦਾ ਕੀ ਹੈ ਕਹਿਣਾ ?

ਇਸ ਮੌਕੇ ਪ੍ਰਸ਼ਾਸਨ ਅਧਿਕਾਰੀ ਐਸਡੀਐਮ ਬਟਾਲਾ ਵਿਕਰਮਜੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਦਿੱਲੀ-ਕਟੜਾ ਐਕਸਵੇਅ ਦੀ ਜ਼ਮੀਨ ਐਕਵਾਇਰ ਕਰਨ ਦੇ ਕਿਸਾਨਾਂ ਨੂੰ ਪੇਮੈਂਟ ਕਰ ਦਿੱਤੀ ਹੈ ਪਰ ਫਿਰ ਕਿਸਾਨ ਇਸ  ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਕਿਸਾਨਾਂ ਨਾਲ ਬੈਠ ਕੇ ਇਸ ਦਾ ਹੱਲ ਕੱਢ ਲਿਆ ਜਾਵੇਗਾ।

ਕਿਸਾਨਾਂ ਦੇ ਵਿਰੋਧ ਨੂੰ ਵੇਖਦਿਆਂ ਹੋਇਆਂ ਅਤੇ ਅਣ-ਸੁਖਾਵੀਂ ਘਟਨਾ ਵਾਪਰਨ ਦੀ ਸਥਿਤੀ ਨੂੰ ਮੁੱਖ ਰੱਖਦਿਆਂ ਹੋਇਆਂ। ਐਸ.ਪੀ. ਹੈਡ ਕੁਆਰਟਰ ਬਟਾਲਾ ਜਸਵੰਤ ਕੌਰ ਅਤੇ ਡੀਐਸਪੀ ਸ੍ਰੀ ਹਰਗੋਬਿੰਦਪੁਰ ਸਾਹਿਬ ਹਰਕ੍ਰਿਸ਼ਨ ਸਿੰਘ ਦੀ ਅਗਵਾਈ ਹੇਠ ਪੁਲਿਸ ਪ੍ਰਸ਼ਾਸਨ ਵੱਡੀ ਗਿਣਤੀ ਤੈਨਾਤ ਕੀਤਾ ਗਿਆ। ਇਸ ਮੌਕੇ ਪ੍ਰਸ਼ਾਸਨ ਦੇ ਅਧਿਕਾਰੀਆਂ ਸਮੇਤ ਵੱਡੀ ਗਿਣਤੀ ਵਿੱਚ ਕਿਸਾਨ ਹਾਜ਼ਰ ਸਨ।

- PTC NEWS

Electrical Saftey authority

Top News view more...

Latest News view more...

PTC NETWORK
PTC NETWORK