Sat, Jul 27, 2024
Whatsapp

223 Employees Remove: ਲੈਫਟੀਨੈਂਟ ਗਵਰਨਰ ਦੀ ਵੱਡੀ ਕਾਰਵਾਈ; ਦਿੱਲੀ ਮਹਿਲਾ ਕਮਿਸ਼ਨ 'ਚੋਂ ਹਟਾਏ ਗਏ 223 ਮੁਲਾਜ਼ਮ

ਲੈਫਟੀਨੈਂਟ ਗਵਰਨਰ ਦੇ ਹੁਕਮਾਂ ਵਿੱਚ ਡੀਸੀਡਬਲਿਊ ਐਕਟ ਦਾ ਹਵਾਲਾ ਦਿੱਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਵਿੱਚ ਸਿਰਫ਼ 40 ਅਸਾਮੀਆਂ ਹੀ ਮਨਜ਼ੂਰ ਹਨ।

Reported by:  PTC News Desk  Edited by:  Aarti -- May 02nd 2024 03:12 PM
223 Employees Remove: ਲੈਫਟੀਨੈਂਟ ਗਵਰਨਰ ਦੀ ਵੱਡੀ ਕਾਰਵਾਈ; ਦਿੱਲੀ ਮਹਿਲਾ ਕਮਿਸ਼ਨ 'ਚੋਂ ਹਟਾਏ ਗਏ 223 ਮੁਲਾਜ਼ਮ

223 Employees Remove: ਲੈਫਟੀਨੈਂਟ ਗਵਰਨਰ ਦੀ ਵੱਡੀ ਕਾਰਵਾਈ; ਦਿੱਲੀ ਮਹਿਲਾ ਕਮਿਸ਼ਨ 'ਚੋਂ ਹਟਾਏ ਗਏ 223 ਮੁਲਾਜ਼ਮ

223 Employees Remove:  ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਦਿੱਲੀ ਮਹਿਲਾ ਕਮਿਸ਼ਨ ਦੇ ਕਰਮਚਾਰੀਆਂ ਖਿਲਾਫ ਵੱਡੀ ਕਾਰਵਾਈ ਕੀਤੀ ਹੈ। ਉਪ ਰਾਜਪਾਲ ਵੀਕੇ ਸਕਸੈਨਾ ਦੇ ਹੁਕਮਾਂ 'ਤੇ ਦਿੱਲੀ ਮਹਿਲਾ ਕਮਿਸ਼ਨ ਦੇ 223 ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਬਰਖਾਸਤ ਕਰ ਦਿੱਤਾ ਗਿਆ ਹੈ। ਇਲਜ਼ਾਮ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਨੇ ਨਿਯਮਾਂ ਦੇ ਉਲਟ ਜਾ ਕੇ ਉਨ੍ਹਾਂ ਦੀ ਬਿਨਾਂ ਇਜਾਜ਼ਤ ਦੇ ਨਿਯੁਕਤੀ ਕੀਤੀ ਸੀ।

ਲੈਫਟੀਨੈਂਟ ਗਵਰਨਰ ਦੇ ਹੁਕਮਾਂ ਵਿੱਚ ਡੀਸੀਡਬਲਿਊ ਐਕਟ ਦਾ ਹਵਾਲਾ ਦਿੱਤਾ ਗਿਆ ਹੈ। ਜਿਸ ਵਿੱਚ ਕਿਹਾ ਗਿਆ ਹੈ ਕਿ ਕਮਿਸ਼ਨ ਵਿੱਚ ਸਿਰਫ਼ 40 ਅਸਾਮੀਆਂ ਹੀ ਮਨਜ਼ੂਰ ਹਨ। ਡੀਸੀਡਬਲਿਊ ਕੋਲ ਕਰਮਚਾਰੀਆਂ ਨੂੰ ਠੇਕੇ 'ਤੇ ਰੱਖਣ ਦਾ ਅਧਿਕਾਰ ਨਹੀਂ ਹੈ।


ਦਿੱਲੀ ਮਹਿਲਾ ਕਮਿਸ਼ਨ ਵਿਭਾਗ ਦੇ ਵਧੀਕ ਨਿਰਦੇਸ਼ਕ ਵੱਲੋਂ ਜਾਰੀ ਇਸ ਹੁਕਮ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਨਵੀਆਂ ਨਿਯੁਕਤੀਆਂ ਤੋਂ ਪਹਿਲਾਂ ਜ਼ਰੂਰੀ ਅਸਾਮੀਆਂ ਦਾ ਕੋਈ ਮੁਲਾਂਕਣ ਨਹੀਂ ਕੀਤਾ ਗਿਆ ਸੀ ਅਤੇ ਨਾ ਹੀ ਵਾਧੂ ਵਿੱਤੀ ਬੋਝ ਲਈ ਇਜਾਜ਼ਤ ਲਈ ਗਈ ਸੀ।

ਕਾਬਿਲੇਗੌਰ ਹੈ ਕਿ ਦਿੱਲੀ ਮਹਿਲਾ ਕਮਿਸ਼ਨ ਦੀ ਤਤਕਾਲੀ ਚੇਅਰਪਰਸਨ ਸਵਾਤੀ ਮਾਲੀਵਾਲ ਆਮ ਆਦਮੀ ਪਾਰਟੀ ਦੀ ਰਾਜ ਸਭਾ ਮੈਂਬਰ ਹੈ। ਉਨ੍ਹਾਂ ਨੇ ਇਸ ਸਾਲ 5 ਜਨਵਰੀ ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

ਇਹ ਵੀ ਪੜ੍ਹੋ: ਗੈਂਗਸਟਰ ਗੋਲਡੀ ਬਰਾੜ ਜਿਊਂਦਾ ਹੈ...ਅਮਰੀਕਾ ਪੁਲਿਸ ਨੇ ਮੌਤ ਦੀਆਂ ਖ਼ਬਰਾਂ ਦਾ ਕੀਤਾ ਖੰਡਨ

- PTC NEWS

Top News view more...

Latest News view more...

PTC NETWORK